ਹਾਈ ਕੋਰਟ 'ਚ ਸੁਰੱਖਿਆ ਮੰਗਣ ਆਏ ਜੋੜੇ ਨੂੰ ਹੋਇਆ 10 ਹਜ਼ਾਰ ਰੁਪਏ ਦਾ ਜੁਰਮਾਨਾ
Published : Jun 3, 2020, 6:37 am IST
Updated : Jun 3, 2020, 12:25 pm IST
SHARE ARTICLE
 The couple, who came to the High Court seeking protection, was fined Rs 10,000
The couple, who came to the High Court seeking protection, was fined Rs 10,000

ਘਰਦਿਆਂ ਤੋਂ ਬਾਹਰੇ ਹੋ ਕੇ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਹਾਈ ਕੋਰਟ  'ਚ ਸੁਰੱਖਿਆ ਦੀ ਗੁਹਾਰ

ਚੰਡੀਗੜ੍ਹ, 2 ਜੂਨ (ਨੀਲ ਭਲਿੰਦਰ ਸਿੰਘ): ਘਰਦਿਆਂ ਤੋਂ ਬਾਹਰੇ ਹੋ ਕੇ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਹਾਈ ਕੋਰਟ  'ਚ ਸੁਰੱਖਿਆ ਦੀ ਗੁਹਾਰ ਲਾਉਣਾ ਉਦੋਂ ਮਹਿੰਗਾ ਪੈ ਗਿਆ, ਜਦੋਂ ਉਨ੍ਹਾਂ ਵਲੋਂ ਵਿਆਹ ਦੇ ਸਬੂਤ ਵਜੋਂ ਪੇਸ਼ ਕੀਤੀ ਤਸਵੀਰ ਵੇਖ ਕੇ ਜੱਜ ਬੋਲੇ ਕਿ 'ਮਾਸਕ ਕਿਉਂ ਨਹੀਂ ਪਾਇਆ ਹੋਇਆ?' ਜਸਟਿਸ ਹਰੀਪਾਲ ਵਰਮਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਰ ਕੇ ਮਾਸਕ ਪਾਉਣਾ ਲਾਜ਼ਮੀ ਹੋਣ ਦਾ ਹਵਾਲਾ ਦਿੰਦੇ ਹੋਏ 10 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦੇ ਦਿਤੇ ਜਿਸ ਕਰ ਕੇ ਪਟੀਸ਼ਨਰਾਂ ਨੂੰ ਹੁਣ 15 ਦਿਨਾਂ ਦੇ ਅੰਦਰ ਅੰਦਰ ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਕੋਲ ਇਹ ਜੁਰਮਾਨਾ ਰਾਸ਼ੀ ਅਦਾ ਕਰਨੀ ਹੋਵੇਗੀ।

ਜਸਟਿਸ ਵਰਮਾ ਨੇ ਇਹ ਵੀ ਕਿਹਾ ਕਿ ਇਸ ਜੁਰਮਾਨਾ ਰਾਸ਼ੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲੋਕਾਂ ਨੂੰ ਮਾਸਕ ਮੁਹੱਈਆ ਕਰਵਾਉਣ ਲਈ ਵਰਤਿਆ ਜਾਵੇ। ਪਟੀਸ਼ਨਰ ਨੇ ਅਪਣੇ ਬਾਲਗ ਹੋਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਕਾਨੂੰਨ ਮੁਤਾਬਕ ਅਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਹੈ। ਪਰ ਰਿਸ਼ਤੇਦਾਰ ਨਹੀਂ ਮੰਨ ਰਹੇ. ਇਨਾਂ ਹੀ ਨਹੀਂ ਉਹਨਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਵੱਖ ਕਰਨ ਦੀ ਵੀ ਕੋਸ਼ਿਸ ਵਿਚ ਹਨ. ਇਸ ਉਤੇ ਬੈਂਚ ਨੇ ਐਸਐਸਪੀ ਨੂੰ ਉਹਨਾਂ ਦੀ ਜਾਨ ਮਾਲ ਦੀ ਰਾਖੀ ਲਈ ਬਣਦੇ ਕਦਮ ਚੁੱਕਣ ਦੇ ਆਦੇਸ਼ ਜਾਰੀ ਕਰ ਦਿਤੇ ਹਨ.
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement