ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ
Published : Jun 3, 2020, 7:07 am IST
Updated : Jun 3, 2020, 7:07 am IST
SHARE ARTICLE
File Photo
File Photo

ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਚ ਮੰਗਲਵਾਰ ਸਵੇਰੇ ਸਾਂਝੀ ਵੱਟ ਤੋਂ ਰੁੱਖ ਵੱਢਣ

ਤਰਨ ਤਾਰਨ, 2 ਜੂਨ (ਅਮਿਤ ਮਰਵਾਹਾ, ਅਮਨਦੀਪ ਮਨਚੰਦਾ): ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਚ ਮੰਗਲਵਾਰ ਸਵੇਰੇ ਸਾਂਝੀ ਵੱਟ ਤੋਂ ਰੁੱਖ ਵੱਢਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਸਕੇ ਭਰਾ ਨੇ ਗੋਲੀ ਮਾਰ ਕੇ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿਤਾ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪਿੰਡ ਕੋਟ ਧਰਮਚੰਦ ਕਲਾਂ ਨਿਵਾਸੀ ਬਾਜ ਸਿੰਘ ਦੇ ਤਿੰਨ ਲੜਕੇ ਦਿਲਬਾਗ ਸਿੰਘ, ਲਾਲ ਸਿੰਘ ਅਤੇ ਮਨਜਿੰਦਰ ਸਿੰਘ ਸਨ।

File photoFile photo

ਜਿਨ੍ਹਾਂ ਵਿਚੋਂ ਦਿਲਬਾਗ ਸਿੰਘ ਅਤੇ ਲਾਲ ਸਿੰਘ ਇਕੱਠੇ ਰਹਿੰਦੇ ਸਨ ਅਤੇ ਮਨਜਿੰਦਰ ਸਿੰਘ ਜ਼ਮੀਨ ਦੀ ਵੰਡ ਕਰ ਕੇ ਵੱਖਰਾ ਰਹਿ ਰਿਹਾ ਸੀ। ਵੰਡੀ ਗਈ ਜ਼ਮੀਨ ਦੀ ਸਾਂਝੀ ਵੱਟ ਉਤੇ ਲੱਗੇ ਰੁੱਖਾਂ ਉਤੇ ਹੱਕ ਜਮਾਉਣ ਨੂੰ ਲੈ ਕੇ ਭਰਾਵਾਂ ਵਿਚ ਤਕਰਾਰ ਹੋਇਆ, ਜਿਸ ਤੋਂ ਬਾਅਦ ਮਨਜਿੰਦਰ ਸਿੰਘ ਨੇ ਅਪਣੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਦਿਲਬਾਗ ਸਿੰਘ ਅਤੇ ਲਾਲ ਸਿੰਘ ਉੱਪਰ ਗੋਲੀਆਂ ਚਲਾ ਦਿਤੀਆਂ। ਦਿਲਬਾਗ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ ਲਾਲ ਸਿੰਘ ਨੇ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿਤਾ। ਮੌਕੇ ਉਤੇ ਪਹੁੰਚੇ ਡੀਐੱਸਪੀ ਸੁੱਚਾ ਸਿੰਘ ਬੱਲ, ਥਾਣਾ ਝਬਾਲ ਦੇ ਮੁਖੀ ਹਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ। ਡੀਐਸਪੀ ਨੇ ਦਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੇ ਵਾਰਸਾਂ ਦੀ ਸ਼ਿਕਾਇਤ ਉਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement