ਵਿਜੀਲੈਂਸ ਨੇ 28,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ
Published : Jun 3, 2020, 6:35 pm IST
Updated : Jun 3, 2020, 6:35 pm IST
SHARE ARTICLE
Photo
Photo

ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ ਕਰ ਲਿਆ

ਚੰਡੀਗੜ੍ਹ, 3 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਪੀ.ਏ.ਯੂ ਜਿਲਾ ਲੁਧਿਆਣਾ  ਵਿਖੇ ਤਾਇਨਾਤ ਏ.ਐਸ.ਆਈ. ਗੁਰਜੀਤ ਸਿੰਘ ਨੂੰ 28,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸ਼ਮਸ਼ੇਰ ਸਿੰਘ ਵਾਸੀ ਪਿੰਡ ਰਾਏਪੁਰ ਮਾਜਰੀ, ਜਿਲਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

punjab policepunjab police

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਨਾਲ ਹੋਈ ਕੁੱਟਮਾਰ ਸਬੰਧੀ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 70,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 58,000 ਰੁਪਏ ਵਿਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਵਲੋਂ 30,000 ਰੁਪਏ ਪਹਿਲੀ ਕਿਸ਼ਤ ਵਜੋ ਉਕਤ ਏ.ਐਸ.ਆਈ ਨੂੰ ਅਦਾ ਕੀਤੇ ਜਾ ਚੁੱਕੇ

policepolice

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਦੂਜੀ ਕਿਸਤ ਦੇ 28,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

PolicePolice

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement