ਹੁਸ਼ਿਆਰਪੁਰ ’ਚ ਬਣਾਈ ਜਾਵੇਗੀ ਫੂਡ ਸਟ੍ਰੀਟ, ਮੁੱਖ ਸਕੱਤਰ ਵਲੋਂ ਮਨਜ਼ੂਰੀ
Published : Jun 3, 2021, 12:11 am IST
Updated : Jun 3, 2021, 12:11 am IST
SHARE ARTICLE
image
image

ਹੁਸ਼ਿਆਰਪੁਰ ’ਚ ਬਣਾਈ ਜਾਵੇਗੀ ਫੂਡ ਸਟ੍ਰੀਟ, ਮੁੱਖ ਸਕੱਤਰ ਵਲੋਂ ਮਨਜ਼ੂਰੀ

ਚੰਡੀਗੜ੍ਹ, 2 ਜੂਨ (ਭੁੱਲਰ) : ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੰਮਿ੍ਰਤਸਰ ਜਿਲੇ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੀ ਉਸਾਰੀ ਅਤੇ ਹੁਸ਼ਿਆਰਪੁਰ ਵਿੱਚ ਫੂਡ ਸਟ੍ਰੀਟ ਸਥਾਪਤ ਕਰਨ ਸਬੰਧੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇਣ ਦੇ ਨਾਲ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਪ੍ਰਾਜੈਕਟਾਂ ਨੂੰ ਮੰਨਜ਼ੂਰੀ ਦੇ ਦਿੱਤੀ ਹੈ।
ਉਹ ਅੱਜ ਇਥੇ ਖਾਲੀ ਸਰਕਾਰੀ ਜਮੀਨਾਂ ਦੀ ਸਰਬੋਤਮ ਵਰਤੋਂ (ਓ.ਯੂ.ਵੀ.ਜੀ.ਐਲ.) ਸਬੰਧੀ ਯੋਜਨਾ ਦੀ ਉੱਚ ਪੱਧਰੀ ਕਮੇਟੀ ਦੀ 54ਵੀਂ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸ਼ਾਂ ‘ਤੇ ਸੂਬੇ ਵਿਚ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਇਸ ਮੀਟਿੰਗ ਵਿੱਚ ਜਿਲ੍ਹਾ ਅੰਮਿ੍ਰਤਸਰ ਦੇ ਲੋਪੋਕੇ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਸਬੰਧੀ ਫੈਸਲਾ ਲਿਆ ਗਿਆ ਹੈ। ਇਸ ਕਮੇਟੀ ਨੇ ਜਲਦ ਹੀ ਹੁਸÇਆਰਪੁਰ ਦੇ ਨਾਲੋਨੀਆਂ ਵਿਖੇ ਫੂਡ ਸਟ੍ਰੀਟ ਦੇ ਨਿਰਮਾਣ ਦਾ ਕੰਮ ਤੁਰੰਤ ਸੁਰੂ ਕਰਨ ਦਾ ਫੈਸਲਾ ਵੀ ਲਿਆ ਅਤੇ ਚਾਹਵਾਨ ਵਿਅਕਤੀਆਂ ਤੋਂ ਨਵੇਂ ਵਪਾਰਕ ਸਥਾਨ ‘ਤੇ ਬੂਥਾਂ ਅਤੇ ਦੁਕਾਨਾਂ ਦੀ ਅਲਾਟਮੈਂਟ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ। ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਸਾਲ ਦੇ ਅੰਤ ਤੱਕ ਨਵੀਂ ਫੂਡ ਸਟ੍ਰੀਟ ਨੂੰ ਸ਼ੁਰੂ ਕਰਨ ਲਈ ਕਿਹਾ। ਮੀਟਿੰਗ ਵਿੱਚ ਅੰਮਿ੍ਰਤਸਰ ਨੇੜਲੇ ਇਲਾਕਾ ਨਿਵਾਸੀਆਂ ਦੀਆਂ ਜਰੂਰਤਾਂ ਦੀ ਪੂਰਤੀ ਲਈ 290 ਲੱਖ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਣਾਉਣ ਦੇ ਪ੍ਰਾਜੈਕਟ ਨੂੰ ਪ੍ਰਵਾਨਗੀ ਦਿੱਤੀ ਗਈ।
ਕਮੇਟੀ ਵੱਲੋਂ ਫਿਰੋਜਪੁਰ ਦੇ ਪੁਰਾਣੇ ਤਹਿਸੀਲ ਕੰਪਲੈਕਸ ਨੂੰ ਵਿਕਸਤ ਕਰਨ ਨੂੰ ਵੀ ਹਰੀ ਝੰਡੀ ਦਿੱਤੀ ਗਈ। ਚਾਰ ਬਹੁ-ਮੰਤਵੀ ਥਾਵਾਂ ਦੀ ਯੋਜਨਾ ਬਣਾਉਣ ਉਪਰੰਤ ਲੁਧਿਆਣਾ ਵਿਖੇ ਪੁਲਿਸ ਕਮਿਸ਼ਨਰ ਰਿਹਾਇਸ ਦੇ ਸਾਹਮਣੇ ਵਾਲੀ ਪੀ.ਡਬਲਯੂ.ਡੀ. ਕਲੋਨੀ ਦੀ ਜਮੀਨ ਨੂੰ ਵੇਚਣ ਦਾ ਫੈਸਲਾ ਲਿਆ ਗਿਆ।
  ਮੁੱਖ ਸਕੱਤਰ ਨੇ ਪੁੱਡਾ ਅਤੇ ਹੋਰ ਵਿਕਾਸ ਅਥਾਰਟੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਖਰੀਦਦਾਰਾਂ ਨੂੰ ਵਪਾਰਕ ਅਤੇ ਰਿਹਾਇਸੀ ਜਾਇਦਾਦਾਂ ਦੀ ਪੇਸਕਸ ਕਰਨ ਲਈ ਨਿਲਾਮੀ ਦੀਆਂ ਨਿਸਚਤ ਤਰੀਕਾਂ ਵਾਲਾ ਕੈਲੰਡਰ ਬਣਾ ਕੇ ਹਰ ਮਹੀਨੇ ਓ.ਯੂ.ਵੀ.ਜੀ.ਐਲ. ਜਾਇਦਾਦਾਂ ਦੀ ਈ-ਨਿਲਾਮੀ ਕੀਤੀ ਜਾਵੇ, ਜਿਸ ਨਾਲ ਸੂਬੇ ਵਿਚ ਵੱਧ ਮਾਲੀਆ ਇੱਕਠਾ ਕੀਤਾ ਜਾ ਸਕੇਗਾ।    
 

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement