
ਦੇਸ਼ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਕਿਉਂ ਮਜਬੂਰ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਖਿਲਾਫ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦਾ ਘਿਰਾਓ ਕੀਤਾ। ਇਸ ਸਮੇਂ ਆਪ ਆਗੂਆਂ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਪੰਜਾਬ ਦੇ ਲੋਕਾਂ ਨਾਲ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਕੀਤਾ ਸੀ
CM Punjab
ਅਤੇ ਹੁਣ ਮੁੱਖ ਮੰਤਰੀ ਕੇਵਲ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵਾਅਦਾ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ 'ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ( Kultar Singh Sandhwan) ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ ਯੂਥ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਖਜਾਨਚੀ ਨੀਨਾ ਮਿੱਤਲ ਹਾਜ਼ਰ ਸਨ।
Kultar Singh Sandhwan
ਇਸ ਇਸ ਮੌਕੇ ਬੋਲਦਿਆਂ ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ 'ਚ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਰਾ ਨੂੰ ਡੀ.ਐੱਸ.ਪੀ ਦੀ ਨੌਕਰੀ ਦਿੱਤੀ। ਹੁਣ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ, ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ, ਕੈਬਨਿਟ ਮੰਤਰੀ ਧਰਮਸੋਤ(Sadhu Singh Dharmsot) ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਪੁੱਤਰ ਨੂੰ ਏ.ਜੀ ਆਫਿਸ 'ਚ ਨਿਯੁਕਤ ਕਰਨ ਲਈ ਸਿਫਾਰਿਸ਼ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।
Sadhu Singh Dharmsot
ਆਪ ਆਗੂਆਂ ਨੇ ਕਿਹਾ ਕਿ ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ । ਕੈਪਟਨ ਸਰਕਾਰ ਨੇ ਇਸ ਦੇਸ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅਰਬਪਤੀ ਪਿਤਾ ਐਮ. ਐੱਲ. ਏ. ਬਣ ਗਏ, ਅਮਰਿੰਦਰ ਸਿੰਘ ਨੂੰ ਅਜਿਹੇ ਬੱਚੇ ਜ਼ਰੂਰਤਮੰਦ ਨਜ਼ਰ ਆਉਂਦੇ ਹਨ।
ਇਹ ਵੀ ਪੜ੍ਹੋ: ਅਮਰੀਕੀ ਮੀਡੀਆ ਹੱਥ ਲੱਗੀ ਡਾ. ਫਾਊਚੀ ਦੀ E-mail, ਹੋਏ ਵੱਡੇ ਖੁਲਾਸੇ
ਆਪ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਪੁੱਛਿਆ ਕਿ ਸਰਕਾਰ ਨੇ ਅੱਤਵਾਦੀ ਹਮਲਿਆਂ, ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਬਹਿਬਲ ਕਲਾਂ - ਕੋਟਕਪੂਰਾ ਗੋਲੀਕਾਂਡ ਵਿੱਚ ਸ਼ਹੀਦ ਹੋਣ ਵਾਲਿਆਂ ਦੇ ਪਰਿਵਾਰ ਨੂੰ ਕਿਹੜੀ ਕਿਹੜੀ ਨੌਕਰੀ ਦਿੱਤੀ ਹੈ?
ਆਪ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਸਾਲਾਂ ਵਿੱਚ 17 ਲੱਖ ਨੌਕਰੀਆਂ ਦੇਣ ਦੇ ਕੀਤੇ ਗਏ ਦਾਅਵੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਮੋਦੀ ਦੀ ਤਰਜ਼ 'ਤੇ ਪਕੌੜੇ ਵੇਚਣ ਨੂੰ ਵੀ ਰੋਜ਼ਗਾਰ ਬਣਾ ਦਿੱਤਾ ਹੈ । ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਜਾਂ ਤਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਜਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ ਵਿਚ ਆਪਣਾ ਭਵਿੱਖ ਬਣਾਉਣ ਲਈ ਜਾ ਰਹੇ ਹਨ।
ਇਹ ਵੀ ਪੜ੍ਹੋ: ਭਗੌੜੇ ਮੇਹੁਲ ਚੋਕਸੀ ਨੂੰ ਝਟਕਾ, ਡੋਮਿਨਿਕਾ ਦੀ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਖਾਰਜ
ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਪੰਜ ਸਭ ਤੋਂ ਵੱਧ ਬੇਰੋਜ਼ਗਾਰੀ ਵਾਲੇ ਸੂਬਿਆਂ ਵਿੱਚ ਸਾਮਲ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸਰਕਾਰ ਬਣਾਈ ਸੀ। ਆਗੂਆਂ ਨੇ ਕਿਹਾ ਕਿ 20 ਲੱਖ ਨੌਕਰੀਆਂ ਦਾ ਨਾਅਰਾ, ਹੁਣ ਲਾਰਾ ਬਣ ਕੇ ਰਹਿ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਇੱਕ ਕੇਂਦਰ ਵਿੱਚ ਬਹਿ ਕੇ ਜੁਮਲੇ ਸੁਣਾਉਂਦਾ ਅਤੇ ਦੂਜਾ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ।