Auto Refresh
Advertisement

ਖ਼ਬਰਾਂ, ਪੰਜਾਬ

ਨੌਕਰੀ ਦਾ ਝਾਂਸਾ ਦੇ ਕੇ ਸਬ ਇੰਸਪੈਕਟਰ ਕਰਦਾ ਰਿਹਾ ਮਹਿਲਾ ਦਾ ਸਰੀਰਕ ਸੋਸ਼ਣ

Published Jun 3, 2021, 5:18 pm IST | Updated Jun 3, 2021, 5:18 pm IST

ਮਹਿਲਾ ਨੇ 'ਤੇ ਸਬ ਇੰਸਪੈਕਟਰ 'ਤੇ ਦੋਸ਼ ਲਾਇਆ ਕਿ ਉਹ ਸਪੋਰਟਸ ਭਾਰਤੀ ਖਿਡਾਰਨ ਰਹੀ ਹੈ

Sub-inspector has been physically abusing a woman
Sub-inspector has been physically abusing a woman

ਲੁਧਿਆਣਾ-ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਨੇ ਸਬ ਇੰਸਪੈਕਟਰ 'ਤੇ ਉਸ ਦਾ ਕਥਿਤ ਤੌਰ ਤੇ ਸਰੀਰਕ ਸੋਸ਼ਣ ਕਰਨ ਦੇ ਦੋਸ਼ ਲਾਏ। ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਮਹਿਲਾ ਨੇ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਹ ਰੋਣ ਲੱਗ ਪਈ ਅਤੇ ਆਪਣਾ ਦਰਦ ਬਿਆਨ ਕੀਤਾ।

ਇਹ ਵੀ ਪੜ੍ਹੋ-ਅਰਸ਼ਾਂ ਤੋਂ ਫਰਸ਼ਾਂ ਤੱਕ ਇੰਝ ਪਹੁੰਚੀ ਡਰੱਗ ਮਾਫੀਆ El Chapo ਦੀ ਪਤਨੀ

Sub-inspector has been physically abusing a womanSub-inspector has been physically abusing a womanਮਹਿਲਾ ਨੇ 'ਤੇ ਸਬ ਇੰਸਪੈਕਟਰ 'ਤੇ ਦੋਸ਼ ਲਾਇਆ ਕਿ ਉਹ ਸਪੋਰਟਸ ਭਾਰਤੀ ਖਿਡਾਰਨ ਰਹੀ ਹੈ ਅਤੇ ਮੁਲਜ਼ਮ ਨੇ ਉਸ ਨੂੰ ਸਪੋਰਟਸ ਕੋਟੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ ਅਤੇ ਨਾਲ ਉਸ ਨੂੰ ਬਲੈਕਮੇਲ ਵੀ ਕੀਤਾ ਹੈ। ਪੀੜਤਾ ਨੇ ਦੱਸਿਆ ਕਿ ਉਸ ਨੂੰ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਸਬ ਇੰਸਪੈਕਟਰ ਨੇ ਉਸ ਨੂੰ ਹੋਟਲ 'ਚ ਸੱਦਿਆ ਅਤੇ ਫਿਰ ਉੱਥੇ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ।

ਇਹ ਵੀ ਪੜ੍ਹੋ-ਯੂਰਪ 'ਚ ਕੋਰੋਨਾ ਦੇ ਇਸ ਵੈਰੀਐਂਟ ਨੇ ਮਚਾਈ ਤਬਾਹੀ, ਵਿਗਿਆਨੀ ਬੋਲੇ- ਵੈਕਸੀਨ ਵੀ ਬੇਅਸਰ

Sub-inspector has been physically abusing a womanSub-inspector has been physically abusing a womanਇਸ ਤੋਂ ਬਾਅਦ ਵੀ ਉਹ ਉਸ ਨੂੰ ਲਗਾਤਾਰ ਬਲੈਕਮੇਲ ਕਰਦਾ ਰਿਹਾ ਅਤੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਲੈ ਕੇ ਘਬਰਾਉਂਦੀ ਰਹੀ ਕਿਉਂਕਿ ਉਸ ਨੂੰ ਨੌਕਰੀ ਦੀ ਲੋੜ ਸੀ ਅਤੇ ਮੁਲਜ਼ਮ ਸਬ ਇੰਸਪੈਕਟਰ ਨੇ ਉਸ ਨੂੰ ਸਪੋਰਟਸ ਕੋਟੇ 'ਚ ਨੌਕਰੀ ਦੇਣ ਦਾ ਝਾਂਸਾ ਦਿੱਤਾ। ਮੁਲਜ਼ਮ ਨੌਕਰੀ ਦੇ ਨਾਂ 'ਤੇ ਉਸ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਇਹ ਵੀ ਪੜ੍ਹੋ-ਕੋਰੋਨਾ ਦੇ ਦੌਰ 'ਚ ਇਹ ਕਲਾਕਾਰ ਇੰਝ ਕਰ ਰਹੀ ਹੈ ਲੋਕਾਂ ਦੀ ਮਦਦ

Sub-inspector has been physically abusing a womanSub-inspector has been physically abusing a womanਪੀੜਤਾ ਨੇ ਕਿਹਾ ਕਿ ਉਸ ਨੂੰ ਇਨਸਾਫ ਚਾਹੀਦਾ ਹੈ ਅਤੇ ਮੁਲਜ਼ਮ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਪਰਾਧ ਕਰਨ ਵਾਲਾ ਖ਼ੁਦ ਇਕ ਪੁਲਿਸ ਮੁਲਾਜ਼ਮ ਹੈ ਅਤੇ ਇਸ ਕਰਕੇ ਉਹ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇਣ ਲਈ ਅੱਜ ਉਨ੍ਹਾਂ ਦੇ ਦਫਤਰ ਆਈ ਹੈ। ਉਥੇ ਦੂਜੇ ਪਾਸੇ ਸਬ ਇੰਸਪੈਕਟਰ ਦਾ ਕਹਿਣਾ ਹੈ ਕਿ ਇਹ ਸਭ ਝੂਠ ਹੈ। 

ਸਪੋਕਸਮੈਨ ਸਮਾਚਾਰ ਸੇਵਾ

Location: India, Punjab, Ludhiana

Advertisement

 

Advertisement

BJP ਮੰਤਰੀ Tomar ਨਾਲ Photos Viral ਹੋਣ ਤੋਂ ਬਾਅਦ Nihang Aman Singh ਦਾ Interview

20 Oct 2021 7:22 PM
ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸਵੇਰੇ-ਸਵੇਰੇ ਅਚਾਨਕ Amritsar Bus Stand ਪਹੁੰਚੇ Raja Warring

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

ਸੋਸ਼ਲ ਮੀਡੀਆ ਸਟਾਰ ਦੀਪ ਮਠਾਰੂ 'ਤੇ ਭੜਕਿਆ ਇਹ ਪੁਲਿਸ ਮੁਲਾਜ਼ਮ!

Advertisement