
ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ ਸਿੱਧੂ ਮੂਸੇਵਾਲਾ ਦਾ ਨਾਮ- CM ਮਾਨ
ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਉਨ੍ਹਾਂ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
sidhu moose wala
ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਵੀ ਭਰੋਸਾ ਦਿਵਾਇਆ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਯੂਥ ਆਗੂ ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਮਰਹੂਮ ਸਿੱਧੂ ਮੂਸੇਵਾਲਾ ਦੇ ਨਾਂ 'ਤੇ ਮਾਨਸਾ 'ਚ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਬਣੇਗਾ।
CM with Sidhu moosewala's family
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਦਾ ਨਾਮ ਰਹਿੰਦੀ ਦੁਨੀਆਂ ਤੱਕ ਅਮਰ ਰਹੇਗਾ, ਇਸੇ ਲਈ ਕੈਂਸਰ ਹਸਪਤਾਲ ਅਤੇ ਖੇਡ ਸਟੇਡੀਅਮ ਉਨ੍ਹਾਂ ਦੇ ਨਾਂ 'ਤੇ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਮੇਰਾ ਛੋਟਾ ਭਰਾ ਸੀ ਅਤੇ ਮੈਂ ਪਰਿਵਾਰ ਦੇ ਨਾਲ ਹਾਂ, ਜਦੋਂ ਵੀ ਪਰਿਵਾਰ ਨੂੰ ਲੋੜ ਪਈ ਤਾਂ ਮੈਂ ਪਰਿਵਾਰ ਦੇ ਨਾਲ ਖੜ੍ਹਾਂਗਾ।
Sidhu Moosewala
CM ਮਾਨ ਨੇ ਕਿਹਾ ਕਿ ਸਿੱਧੂ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਜਲਦ ਹੀ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮਰਹੂਮ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਮਿਊਜ਼ਿਕ ਅਕੈਡਮੀ ਬਣਾਉਣ ਦੀ ਗੱਲ ਵੀ ਕਹੀ ਜਾ ਰਹੀ ਹੈ ਅਤੇ ਇਸ ਬਾਰੇ ਵੀ ਸਰਕਾਰ ਜਲਦ ਹੀ ਐਲਾਨ ਕਰ ਸਕਦੀ ਹੈ।