
6 ਮਹੀਨੇ ਪਹਿਲਾਂ ਮ੍ਰਿਤਕ ਦੇ ਪਿਓ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਲੈ ਲਈ ਸੀ ਆਪਣੀ ਜਾਨ
ਅੰਮ੍ਰਿਤਸਰ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੁੰਦੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖੁਦਕੁਸ਼ੀਆਂ (Farmer commits suicide) ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਇਕ ਹੋਰ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ ਹੈ।
Farmer commit Suicide
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਕਾਂਕੜ ਵਿਖੇ ਨੌਜਵਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਪ੍ਰੀਤ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਸ ਦੀ ਉਮਰ ਸਿਰਫ 24 ਸਾਲ ਸੀ। ਨਵਪ੍ਰੀਤ ਦਾ ਅਜੇ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਨਵਪ੍ਰੀਤ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਹੈ ਜਿਸ ਵਿਚ ਉਸ ਨੇ ਦੱਸਿਆ ਹੈ ਕਿ ਉਹ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕ ਰਿਹਾ ਹੈ।
Farmer commit Suicide
ਮਿਲੀ ਜਾਣਕਾਰੀ ਅਨੁਸਾਰ 6 ਮਹੀਨੇ ਪਹਿਲਾਂ ਨਵਪ੍ਰੀਤ ਦੇ ਪਿਤਾ ਨੇ ਵੀ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਲੈ ਲਈ ਸੀ ਤੇ ਹੁਣ ਇਹੀ ਖੌਫਨਾਕ ਕਦਮ ਉਸ ਵੱਲੋਂ ਚੁੱਕਿਆ ਗਿਆ ਤੇ ਬੀਤੇ ਦਿਨੀਂ ਨਵਪ੍ਰੀਤ ਨੇ ਜ਼ਹਿਰੀਲੀ ਦਵਾਈ ਲਈ ਜਿਸ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਥੇ ਹੀ ਉਸ ਦੀ ਮੌਤ ਹੋ ਗਈ।