
'ਕਿਸੇ ਕੀਮਤ ‘ਤੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦ ਹੀ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ ਤੇ ਕਿਸੇ ਵੀ ਕੀਮਤ ‘ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
CM Mann meets Musewala's family
ਉਨ੍ਹਾਂ ਕਿਹਾ ਕਿ ਹਰ ਹਾਲ ਵਿਚ ਇਨਸਾਫ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸਾਰੇ ਰਸਤੇ ਨੂੰ ਪੁਲਿਸ ਵੱਲੋਂ ਸੀਲ ਕਰ ਦਿੱਤਾ ਗਿਆ ਹੈ ਤੇ ਸਿੱਧੂ ਮੂਸੇਵਾਲਾ ਦੀ ਕੋਠੀ ਨੂੰ ਵੀ ਚਾਰੇ ਪਾਸਿਓਂ ਪੁਲਿਸ ਵੱਲੋਂ ਘੇਰਾ ਪਾ ਲਿਆ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
CM Mann meets Musewala's family