ਬੋਲੀ ਨਾ ਹੋਣ ਦੀ ਸੂਰਤ 'ਚ ਵਾਹੀਯੋਗ ਸ਼ਾਮਲਾਟ ਜ਼ਮੀਨਾਂ 'ਤੇ ਪੇਂਡੂ ਵਿਕਾਸ ਵਿਭਾਗ ਖ਼ੁਦ ਖੇਤੀ ਕਰੇਗਾ : ਕੁਲਦੀਪ ਧਾਲੀਵਾਲ
Published : Jun 3, 2022, 7:27 pm IST
Updated : Jun 3, 2022, 7:27 pm IST
SHARE ARTICLE
Cabinet Minister Kuldip Singh Dahliwal
Cabinet Minister Kuldip Singh Dahliwal

10 ਜੂਨ ਤੱਕ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਬੋਲੀ ਪਰਕ੍ਰਿਆ ਪੂਰੀ ਕਰਨ ਦੇ ਨਿਰਦੇਸ਼

ਕਿਸੇ ਨੂੰ ਵੀ ਪੰਚਾਈਤੀ ਜ਼ਮੀਨਾਂ ‘ਤੇ ਨਜ਼ਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ 10 ਜੂਨ ਤੱਕ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਬੋਲੀ ਪਰਕ੍ਰਿਆ ਪੂਰੀ ਕਰਨ ਦੇ ਨਿਰਦੇਸ਼
ਪੇਂਡੂ ਵਿਕਾਸ ਮੰਤਰੀ ਵਲੋਂ ਗ੍ਰਾਮ ਸਭਾ ਇਜ਼ਲਾਸ ਲਈ ਪ੍ਰੋਗਰਾਮ ਜਾਰੀ 11 ਤੋਂ 13 ਜੂਨ ਤੱਕ ਹੋਣਗੇ ਤਿੰਨ ਰਾਜ ਪੱਧਰੀ ਸੈਮੀਨਾਰ, 15 ਤੋਂ 26 ਜੂਨ ਤੱਕ ਸੂਬੇ ਭਰ ਵਿਚ ਚੱਲਣਗੇ ਗ੍ਰਾਮ ਸਭਾ ਦੇ ਇਜ਼ਲਾਸ
ਚੰਡੀਗੜ੍ਹ :
ਪੇਂਡੂ ਵਿਕਾਸ ਵਿਭਾਗ ਵਲੋਂ ਸਲਾਨਾ ਖੁੱਲੀ ਬੋਲੀ ਰਾਹੀਂ ਠੇਕੇ 'ਤੇ ਚੜਨ ਵਾਲੀਆਂ ਪੰਚਾਇਤੀ ਜ਼ਮੀਨਾਂ ਬਾਰੇ ਅਹਿਮ ਫੈਸਲਾ ਲਿਆ ਗਿਆ ਹੈ।ਅੱਜ ਇੱਥੇ ਜ਼ਿਲ੍ਹਾਂ ਵਿਕਾਸ ਅਤੇ ਪੰਚਾਇਤ ਅਫਸਰਾਂ ਨਾਲ ਮੀਟਿੰਗ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਹਿਮ ਐਲਾਨ ਕਰਦਿਆਂ ਕਿਹਾ ਕਿ ਖੁੱਲੀ ਬੋਲੀ ਰਾਹੀਂ ਠੇਕੇ ‘ਤੇ ਨਾਂ ਚੜਨ ਵਾਲੀਆਂ ਵਾਹੀਯੋਗ ਸ਼ਾਮਲਾਟ ਜ਼ਮੀਨਾਂ ‘ਤੇ ਪੇਂਡੂ ਵਿਕਾਸ ਵਿਭਾਗ ਵਲੋਂ ਖੇਤੀ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਫੈਸਲਾ ਕੁਝ ਲੋਕਾਂ ਵਲੋਂ ਜਾਣਬੁਝ ਕੇ ਤੈਅ ਰੇਟ ਨਾਲੋਂ ਘੱਟ ਰੇਟ ‘ਤੇ ਸ਼ਾਮਲਾਟ ਜ਼ਮੀਨਾਂ ਨੂੰ ਠੇਕੇ ‘ਤੇ ਲੈਣ ਦੀ ਪ੍ਰਕ੍ਰਿਆ ਨੂੰ ਠੱਲ ਪਾਉਣ ਲਈ ਲਿਆ ਗਿਆ ਹੈ।

In case of non-bidding, Rural Development Department will cultivate arable land itself: Kuldeep DhaliwalIn case of non-bidding, Rural Development Department will cultivate arable land itself: Kuldeep Dhaliwal

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਕੁਝ ਮਾਮਲੇ ਅਜਿਹੇ ਵੀ ਹਨ ਕਿ ਲੋਕਾਂ ਵਲੋਂ ਗਿਣੀ ਮਿੱਥੀ ਸਾਜ਼ਿਸ ਦੇ ਤਹਿਤ ਸ਼ਾਮਲਾਟ ਜ਼ਮੀਨਾਂ ਦੀ ਖੁੱਲੀ ਬੋਲੀ ਨਹੀਂ ਹੋਣ ਦਿੱਤੀ ਜਾਂਦੀ ਅਤੇ ਬਾਅਦ ਵਿਚ ਉਹ ਖਾਲੀ ਪਈ ਸ਼ਾਮਲਾਟ ਜ਼ਮੀਨ ‘ਤੇ ਨਜਾਇਜ਼ ਕਬਜ਼ੇ ਕਰਕੇ ਖੇਤੀਬਾੜੀ ਕਰਦੇ ਹਨ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇੱਕ ਹਫਤੇ ਦੇ ਅੰਦਰ ਅੰਦਰ ਖੁੱਲੀ ਬੋਲੀ ਰਾਹੀਂ ਵਾਹੀਯੋਗ ਪੰਚਾਇਤੀ ਜ਼ਮੀਨਾਂ ਦੀ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕੀਤੀ ਜਾਵੇ।ਉਨ੍ਹਾਂ ਨਾਲ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਸਰਕਾਰ ਵਲੋਂ ਨਿਰਧਾਰਤ ਘੱਟੋ ਘੱਟ ਰੇਟ ਤੋਂ ਹੇਠਾਂ ਕਿਸੇ ਨੂੰ ਵੀ ਠੇਕੇ ‘ਤੇ ਜ਼ਮੀਨ ਨਾ ਦਿੱਤੀ ਜਾਵੇ।

In case of non-bidding, Rural Development Department will cultivate arable land itself: Kuldeep DhaliwalIn case of non-bidding, Rural Development Department will cultivate arable land itself: Kuldeep Dhaliwal

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਦੱਸਿਆ ਕਿ 1.50 ਲੱਖ ਏਕੜ ਪੰਚਾਇਤੀ ਜ਼ਮੀਨ ਨੂੰ ਸਲਾਨਾ ਠੇਕੇ ‘ਤੇ ਦਿੱਤਾ ਜਾਂਦਾ ਹੈ ਜਿਸ ਵਿਚੋਂ ਲਗਭਗ 50 ਫੀਸਦੀ ਦੇ ਕਰੀਬ ਜ਼ਮੀਨ ਨੂੰ ਠੇਕੇ ‘ਤੇ ਦੇਣ ਦੀ ਪ੍ਰਕ੍ਰਿਆ ਪੂਰੀ ਕਰ ਲਈ ਗਈ ਹੈ।ਇਸ ਸਬੰਧੀ ਮੰਤਰੀ ਨੇ ਨਿਰਦੇਸ਼ ਦਿੱਤੇ ਕਿ 10 ਜੂਨ ਤੱਕ ਸ਼ਾਮਲਾਟ ਜ਼ਮੀਨਾਂ ਨੇ ਦੀ ਪੂਰੀ ਕਰ ਲਈ ਜਾਵੇ ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

In case of non-bidding, Rural Development Department will cultivate arable land itself: Kuldeep DhaliwalIn case of non-bidding, Rural Development Department will cultivate arable land itself: Kuldeep Dhaliwal

ਕੁਲਦੀਪ ਧਾਲੀਵਾਲ ਨੇ ਅੱਜ ਸੂਬੇ ਵਿਚ ਇਤਿਹਾਸਕ ਪਹਿਲ ਕਰਿਦਆਂ ਗ੍ਰਾਮ ਸਭਾ ਦੇ ਇਜ਼ਲਾਸ ਦਾ ਪ੍ਰੋਗਰਾਮ ਵੀ ਜਾਰੀ ਕੀਤਾ। ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਜ਼ਲਾਸ ਤੋਂ ਪਹਿਲਾਂ ਤਿੰਨ ਰਾਜ ਪੱਧਰੀ ਸੈਮੀਨਾਰ ‘ਪੇਂਡੂ ਵਿਕਾਸ ਵਿਚ ਗ੍ਰਾਮ ਸਭਾ ਦੀ ਭੂਮੀਕਾ’ ਵਿਸ਼ੇ 11, 12 ਅਤੇ 13 ਜੂਨ ਨੂੰ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਇਹ ਸੈਮੀਨਾਰ ਪੇਂਡੂ ਵਿਕਾਸ ਵਿਭਾਗ ਦੀਆਂ ਤਿੰਨ ਡਵੀਜ਼ਨਾ ਪਟਿਆਲਾ, ਫਿਰੋਜ਼ਪੁਰ ਅਤੇ ਜਲੰਧਰ ਵਿਚ ਕਰਵਾਈਆਂ ਜਾਣਗੀਆਂ।

ਇੰਨਾਂ ਸੈਮੀਨਾਰਾਂ ਵਿਚ ਨਾਮੀਂ ਮਾਹਿਰ ਗ੍ਰਾਮ ਸਭਾ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਹੋਰ ਵਿਉਂਤਬੱਧ ਤਰੀਕੇ ਨਾਲ ਕਰਵਾਇਆ ਜਾ ਸਕੇ।ਮੰਤਰੀ ਨੇ ਨਾਲ ਹੀ ਦੱਸਿਆ ਕਿ ਇਸ ਉਪਰੰਤ 15 ਤੋਂ 26 ਜੂਨ ਤੱਕ ਸੂਬੇ ਭਰ ਦੇ ਸਾਰੇ ਪਿੰਡਾਂ ਵਿਚ ਗ੍ਰਾਮ ਸਭਾ ਦੇ ਇਜ਼ਲਾਸ ਕਰਵਾਏ ਜਾਣਗੇ। ਇਸ ਮੌਕੇ ਇੱਕ ਹੋਰ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਦਾ ਇੰਨਾਂ ਗ੍ਰਾਮ ਸਭਾ ਦੇ ਇਜ਼ਲਾਸਾਂ ਵਿਚ ਸ਼ਾਮਲ ਹੋਣਾ ਲਾਜ਼ਮੀ ਹੈ ਅਜਿਹਾ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

In case of non-bidding, Rural Development Department will cultivate arable land itself: Kuldeep DhaliwalIn case of non-bidding, Rural Development Department will cultivate arable land itself: Kuldeep Dhaliwal

ਇਸ ਮੌਕੇ ਸ਼ਾਮਲਾਟ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਸਮੀਖਿਆ ਕਰਿਦਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਿਦਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਕੋਲ ਚੱਲ ਰਹੇ ਕੇਸਾਂ ਨੂੰ ਬੇਲੋੜਾ ਨਾ ਲਮਕਾਇਆ ਜਾਵੇ ਅਤੇ ਜਲਦ ਨਿਬੇੜੇ ਕੀਤੇ ਜਾਣ।ਇਸ ਦੇ ਨਾਲ ਉਨ੍ਹਾਂ ਪ੍ਰਾਈਵੇਟ ਕਲੋਨਾਈਜ਼ਰਾਂ ਵਲੋਂ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਕਬਜ਼ਿਆਂ ਨੂੰ ਛੁਡਾਉਣ ਬਾਰੇ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

In case of non-bidding, Rural Development Department will cultivate arable land itself: Kuldeep DhaliwalIn case of non-bidding, Rural Development Department will cultivate arable land itself: Kuldeep Dhaliwal

ਇਸ ਮੌਕੇ ਉਨਾਂ ਇਹ ਵੀ ਦੱਸਿਆ ਕਿ ਮੁਢਲੇ ਤੌਰ ‘ਤੇ ਕੀਤੀ ਜਾਂਚ ਵਿਚ ਅਜਿਹੀਆਂ 85 ਪ੍ਰਾਈਵੇਟ ਕਲੋਨੀਆਂ ਦੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਪ੍ਰਾਈਵੇ ਕਲੋਨਾਈਜ਼ਰਾਂ ਵਲੋਂ ਪੰਚਾਿੲਤੀ ਜ਼ਮੀਨਾਂ ‘ਤੇ ਕਬਜ਼ੇ ਕੀਤੇ ਗਏ ਹਨ।ਮੰਤਰੀ ਨੇ ਇਨਾਂ ਨੂੰ ਕਬਜ਼ਾ ਮੁਕਤ ਕਰਨ ਲਈ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਵਿੱਤੀ ਕਮਿਸ਼ਨਟ ਪੇਂਡੂ ਵਿਕਾਸ ਵਿਭਾਗ ਸੀਮਾ ਜੈਨ, ਡਾਇਰੈਕਟਰ ਪੇਂਡੂ ਵਿਕਾਸ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਮੁੱਖ ਦਫਤਰ ਦੇ ਸੀਨੀਅਰ ਅੀਧਕਾਰੀ ਅਤੇ ਜ਼ਿਲ੍ਹਾਂ ਵਿਕਾਸ ਅਤੇ ਪੰਚਾਇਤ ਅਫਸ਼ਰ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement