
CM ਮਾਨ ਦੇ ਲਈ ਪੁਲਿਸ ਛਾਉਣੀ ‘ਚ ਤਬਦੀਲ ਹੋਇਆ ਪਿੰਡ ਮੂਸਾ
ਮਾਨਸਾ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁਖ ਪ੍ਰਗਟ ਕਰਨ ਲਈ ਮੂਸਾ ਪਿੰਡ ਆਉਣਾ ਹੈ ਪਰੰਤੂ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਗਵੰਤ ਮਾਨ ਦਾ ਵਿਰੋਧ ਕੀਤਾ।
PHOTO
ਲੋਕਾਂ ਦਾ ਦੋਸ਼ ਹੈ ਕਿ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਈ ਸਖ਼ਤ ਕਰ ਦਿੱਤੀ ਗਈ ਕਿ ਲੋਕਾਂ ਨੂੰ ਪਿੰਡ ਅੰਦਰ ਵੜਨ ਨਹੀਂ ਦੱਤਾ ਜਾ ਰਹਾ। ਇੱਥੋਂ ਤੱਕ ਕਿ ਗ੍ਰੰਥੀ ਸਿੰਘ ਨੂੰ ਪਿੰਡ ਅੰਦਰ ਨਹੀਂ ਵੜਨ ਦਿੱਤਾ ਗਿਆ। ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਵਾਪਸ ਮੁੜਨਾ ਪਿਆ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਿੰਡ ਵਾਸੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਭਗਵੰਤ ਮਾਨ ਦਾ ਦੌਰਾ ਰੱਦ ਹੋ ਸਕਦਾ ਹੈ।
PHOTO
ਜ਼ਿਕਰਯੋਗ ਹੈ ਕਿ 27 ਮਈ ਦੀ ਸ਼ਾਮ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਗਾਇਕ ਦੇ ਸਮਰਥਕਾਂ ਅਤੇ ਵਿਰੋਧੀ ਨੇਤਾਵਾਂ ਨੇ 'ਆਪ' ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
PHOTO