ਰਾਜ ਸਭਾ ਲਈ ਜੇਤੂ ਐਲਾਨੇ ਗਏ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ
Published : Jun 3, 2022, 8:15 pm IST
Updated : Jun 3, 2022, 8:15 pm IST
SHARE ARTICLE
 Sant Balbir Singh Seechewal and Vikramjit Singh Sahney declared as the Rajya Sabha members today
Sant Balbir Singh Seechewal and Vikramjit Singh Sahney declared as the Rajya Sabha members today

‘ਆਪ’ ਨੇ ਬਿਨ੍ਹਾਂ ਮੁਕਾਬਲੇ ਰਾਜ ਸਭਾ ਦੀਆਂ ਦੋ ਹੋਰ ਸੀਟਾਂ ਜਿੱਤੀਆਂ ਕੇ ਰਚਿਆ ਇਤਿਹਾਸ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਤਿਹਾਸ ਕਾਇਮ ਕਰਦਿਆਂ ਰਾਜ ਸਭਾ ਦੀਆਂ ਦੋ ਹੋਰ ਸੀਟਾਂ ’ਤੇ ਬਿਨ੍ਹਾਂ ਮੁਕਾਬਲੇ ਜਿੱਤ ਹਾਸਲ ਕੀਤੀ ਹੈ, ਜਦੋਂ ਕਿ ਪਾਰਟੀ ਦੇ ਪੰਜ ਆਗੂ ਪਹਿਲਾਂ ਹੀ ਰਾਜ ਸਭਾ ਦੇ ਮੈਂਬਰ ਬਣ ਚੁੱਕੇ ਹਨ। ਇਸ ਤਰ੍ਹਾਂ ਸੰਸਦ ਦੇ ਉਪਰਲੇ ਸਦਨ (ਰਾਜ ਸਭਾ) ’ਚ ਪੰਜਾਬ ਤੋਂ ‘ਆਪ’ ਦੇ ਕੁੱਲ 7 ਮੈਂਬਰ ਹੋ ਗਏ ਹਨ।  

 

ਸ਼ੁੱਕਰਵਾਰ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਪ੍ਰਾਪਤੀ ਕਰਦਿਆਂ ‘ਆਪ’ ਨੇ ਸੂਬੇ ਤੋਂ ਰਾਜ ਸਭਾ ਦੀਆਂ ਸਾਰੀਆਂ ਸੀਟਾਂ ’ਤੇ ਕਬਜਾ ਕਰ ਲਿਆ ਹੈ। ਪੰਜਾਬ ਵੱਲੋਂ ਰਾਜ ਸਭਾ ਲਈ 7 ਮੈਂਬਰਾਂ  ਦੀ 6 ਸਾਲਾਂ ਲਈ ਚੋਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾ ’ਚ ‘ਆਪ’ ਦੇ ਸਭ ਤੋਂ ਜ਼ਿਆਦਾ 92 ਵਿਧਾਇਕਾਂ ਨੇ ਜਿੱਤ ਪ੍ਰਾਪਤ ਕੀਤੀ ਸੀ। ਇਸ ਲਈ ਵਿਰੋਧੀ ਦਲਾਂ ਨੇ ਰਾਜ ਸਭਾ ਦੀ ਚੋਣ ’ਚ ਕੋਈ ਵੀ ਉਮੀਦਵਾਰ ਮੈਦਾਨ ’ਚ ਨਹੀਂ ਉਤਾਰਿਆ ਸੀ।

 Sant Balbir Singh Seechewal and Vikramjit Singh Sahney declared as the Rajya Sabha members todaySant Balbir Singh Seechewal and Vikramjit Singh Sahney declared as the Rajya Sabha members today

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਰਿਟਰਨਿੰਗ ਅਫ਼ਸਰ ਕਮ ਸਕੱਤਰ ਸੁਰਿੰਦਰ ਪਾਲ ਨੇ ਇੱਕ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ‘ਆਪ’ ਦੇ ਉਮੀਦਵਾਰ ਪਦਮ ਸ੍ਰੀ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮ ਸ੍ਰੀ, ਕਾਰੋਬਾਰੀ ਤੇ ਸਮਾਜਸੇਵੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਲਈ ਜੇਤੂ ਕਰਾਰ ਦੇ ਦਿੱਤਾ। ਰਿਟਰਨਿੰਗ ਕਮ ਸਕੱਤਰ ਨੇ ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਲਈ ਜੇਤੂ ਐਲਾਨਦਿਆਂ  ‘ਚੋਣ ਜੇਤੂ ਹੋਣ ਦੇ ਸਰਟੀਫਿਕੇਟ’ ਵੀ ਪ੍ਰਦਾਨ ਕੀਤੇ।

 Sant Balbir Singh Seechewal and Vikramjit Singh Sahney declared as the Rajya Sabha members today  Sant Balbir Singh Seechewal and Vikramjit Singh Sahney declared as the Rajya Sabha members today

ਚੁਣੇ ਗਏ ਉਮੀਦਵਾਰਾਂ ਸੀਚੇਵਾਲ ਅਤੇ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਸਮੇਂ ਸਪੀਕਰ ਸੰਧਵਾਂ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਹ ਦੋਵੇਂ  ਪੰਜਾਬ ਦੀ ਬਿਹਤਰੀ ਲਈ ਯਤਨ ਕਰਨਗੇ ਅਤੇ ਸੂਬੇ ਦੇ ਮਹੱਤਵਪੂਰਨ ਮੁੱਦਿਆਂ ਨੂੰ ਰਾਜ ਸਭਾ ’ਚ ਰੱਖਣਗੇ। ਵਰਨਣਯੋਗ ਹੈ ਕਿ ਸੀਚੇਵਾਲ ਅਤੇ ਸਾਹਨੀ ਦੀ ਰਾਜ ਸਭਾ ਮੈਂਬਰ ਵਜੋਂ ਹੋਈ ਜਿੱਤ ਤੋਂ ਬਾਅਦ ‘ਆਪ’ ਨੇ ਸੰਸਦ ਵਿੱਚ ਪਹੁੰਚਣ ਲਈ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਪਛਾੜ ਦਿੱਤਾ ਹੈ, ਕਿਉਂਕਿ  ‘ਆਪ’ ਕੋਲ ਪਹਿਲਾਂ ਹੀ ਰਾਜ ਸਭਾ ’ਚ ਹਰਭਜਨ ਸਿੰਘ , ਰਾਘਵ ਚੱਢਾ, ਸੰਦੀਪ ਪਾਠਕ, ਸੰਜੀਵ ਅਰੋੜਾ ਅਤੇ ਅਸ਼ੋਕ ਮਿੱਤਲ ਸਮੇਤ ਪੰਜ ਮੈਂਬਰ ਹਨ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring ਦੇ Ludhiana ਤੋਂ ਚੋਣ ਲੜ੍ਹਨ ਬਾਰੇ ਆਹ ਕਾਂਗਰਸੀ ਵਿਧਾਇਕ ਨੇ ਨਵੀਂ ਗੱਲ ਹੀ ਕਹਿਤੀ

30 Apr 2024 3:36 PM

Khanna News: JCB ਮਸ਼ੀਨਾਂ ਲੈ ਕੇ ਆ ਗਏ Railway Officer, 300 ਘਰਾਂ ਦੇ ਰਸਤੇ ਕਰ ਦਿੱਤੇ ਬੰਦ | Latest News

30 Apr 2024 2:56 PM

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM
Advertisement