ਸਿੱਧੂ ਮੂਸੇਵਾਲਾ ਦੇ ਨਾਂਅ ਨੂੰ ਜਿਉਂਦਾ ਰੱਖਣ ਲਈ ਇਕੱਠੀਆਂ ਹੋਣ ਪਾਰਟੀਆਂ- ਰਾਜਾ ਵੜਿੰਗ
Published : Jun 3, 2022, 9:34 pm IST
Updated : Jun 3, 2022, 9:45 pm IST
SHARE ARTICLE
Sidhu Moosewala with his Father
Sidhu Moosewala with his Father

ਕਿਹਾ- ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਬਿਨ੍ਹਾਂ ਮੁਕਾਬਲੇ ਸੰਗਰੂਰ ਸੀਟ ਲਈ ਚੁਣਿਆ ਜਾਵੇ



ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਸਾਰੀਆਂ ਪਾਰਟੀਆਂ ਸਰਬਸੰਮਤੀ ਨਾਲ ਉਹਨਾਂ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਵਿਚ ਸਾਂਝੇ ਉਮੀਦਵਾਰ ਵਜੋਂ ਅੱਗੇ ਲੈ ਕੇ ਆਉਣ। ਰੋਜ਼ਾਨਾ ਸਪੋਕਸਮੈਨ ਨਾਲ ਇਕ ਇੰਟਰਵਿਊ ਦੌਰਾਨ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਨਾਂਅ ਨੂੰ ਜਿਉਂਦਾ ਰੱਖਣ ਲਈ ਸਾਰੀਆਂ ਪਾਰਟੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ।

Raja Warring Warning To BureaucracyRaja Warring

ਰਾਜਾ ਵੜਿੰਗ ਨੇ ਕਿਹਾ ਕਿ ਇਸ ਕੰਮ ਲਈ ਉਹ ਤਾਂ ਤਿਆਰ ਹਰ ਪਰ ਬਾਕੀ ਪਾਰਟੀਆਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਉਸ ਪਰਿਵਾਰ ਵਿਚ ਚੋਣ ਲੜਨ ਦੀ ਹਿੰਮਤ ਨਹੀਂ ਹੈ ਅਤੇ ਸ਼ਾਇਦ ਉਹ ਇਸ ਬਾਰੇ ਕਦੀ ਸੋਚ ਵੀ ਨਹੀਂ ਸਕਦੇ।

TweetTweet

ਰਾਜਾ ਵੜਿੰਗ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਨਾਂਅ ’ਤੇ ਹਸਪਤਾਲ, ਯਾਦਗਾਰ ਜਾਂ ਸਟੇਡੀਅਮ ਬਣਾਉਣ ਦੀਆਂ ਗੱਲਾਂ ਬਹੁਤ ਛੋਟੀਆਂ ਹਨ। ਇਹ ਤਾਂ ਉਹਨਾਂ ਦੇ ਚਾਹੁਣ ਵਾਲੇ ਅਤੇ ਦੋਸਤ ਵੀ ਕਰ ਦੇਣਗੇ। ਸੱਤਾਧਾਰੀ ਪਾਰਟੀ ਨੂੰ ਇਸ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਬਸੰਮਤੀ ਨਾਲ ਰਾਸ਼ਟਰ ਵਿਰੋਧੀ ਤਾਕਤਾਂ ਨੂੰ ਸੁਨੇਹਾ ਜਾਵੇਗਾ ਕਿ ਸਿੱਧੂ ਮੂਸੇਵਾਲਾ ਮਰਿਆ ਨਹੀਂ ਤੇ ਨਾ ਹੀ ਉਸ ਨੂੰ ਕੋਈ ਮਾਰ ਸਕਦਾ ਹੈ।  

Sidhu Moose WalaSidhu Moose Wala

ਰਾਜਾ ਵੜਿੰਗ ਨੇ ਕਿਹਾ ਕਿ ਇਹ ਸੁਝਾਅ ਬਹੁਤ ਚੰਗਾ ਹੈ ਪਰ ਉਹ ਪਰਿਵਾਰ ਚੋਣ ਨਹੀਂ ਲੜ ਸਕਦਾ। ਉਹ ਸਰਬਸੰਮਤੀ ਨਾਲ ਰਾਸ਼ਟਰ ਵਿਰੋਧੀ ਤਾਕਤਾਂ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਜ਼ਰੀਆ ਹੋ ਸਕਦੇ ਹਨ। ਇਸ ਉੱਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਇਹ ਬਹੁਤ ਵੱਡੀ ਗੱਲ ਹੋਵੇਗੀ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਬੇਸ਼ੱਕ ਸਰੀਰਕ ਤੌਰ ’ਤੇ ਸਾਡੇ ਵਿਚ ਨਹੀਂ ਰਹੇ ਪਰ ਪੰਜਾਬ ਦੀ ਜਨਤਾ ਨੇ ਉਸ ਨੂੰ ਹੋਰ ਵੱਡਾ ਕੀਤਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਅਰਥ ਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਵੀ ਸੋਸ਼ਲ ਮੀਡੀਆ ਜ਼ਰੀਏ ਇਹ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਬਿਨ੍ਹਾਂ ਮੁਕਾਬਲੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਜੇਤੂ ਬਣਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement