ਸਿੱਧੂ ਮੂਸੇਵਾਲਾ ਮਾਮਲਾ: ਫ਼ਤਿਹਾਬਾਦ ਦੇ ਭਿਰਦਾਨਾ ਤੋਂ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Published : Jun 3, 2022, 1:27 pm IST
Updated : Jun 3, 2022, 1:59 pm IST
SHARE ARTICLE
Sidhu Moosewala Case
Sidhu Moosewala Case

'ਪਵਨ ਬਿਸ਼ਨੋਈ ਅਤੇ ਨਸੀਬ ਖਾਨ ਵਜੋਂ ਹੋਈ ਪਛਾਣ'

ਫੜ੍ਹੇ ਗਏ ਮੁਲਜ਼ਮਾਂ ਵਿਰੁੱਧ ਮੋਗਾ 'ਚ ਦਰਜ ਹੈ ਕਤਲ ਦਾ ਮਾਮਲਾ 
ਸ਼ੱਕੀਆਂ ਦੀ ਭਾਲ ਲਈ ਨੇਪਾਲ ਪਹੁੰਚੀ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ 
ਚੰਡੀਗੜ੍ਹ :
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ ਹਰਿਆਣਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਫ਼ਤਿਹਾਬਾਦ ਜ਼ਿਲ੍ਹੇ ਤੋਂ ਫੜ੍ਹਿਆ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ ਫੜ੍ਹੇ ਗਏ ਮੁਲਜ਼ਮ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਹਨ। ਦੋਵੇਂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਹੋਏ ਹਨ। ਸੂਤਰਾਂ ਅਨੁਸਾਰ ਮੂਸੇਵਾਲਾ ਦੇ ਕਤਲ ਵਿੱਚ ਵਰਤੀ ਗਈ ਬੋਲੈਰੋ ਗੱਡੀ ਨਾਲ ਇਨ੍ਹਾਂ ਦਾ ਸਬੰਧ ਹੈ। ਇਸ ਦੌਰਾਨ ਦਿੱਲੀ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਵੀ ਕਾਤਲਾਂ ਦੀ ਭਾਲ ਵਿੱਚ ਨੇਪਾਲ ਗਈ ਹੈ।

Punjab policePunjab police

ਮੂਸੇਵਾਲਾ ਨੂੰ ਕੋਰੋਲਾ ਨਾਲ ਉਸੇ ਬੋਲੈਰੋ 'ਚ ਆਏ ਸ਼ੂਟਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਦੋਵਾਂ ਖ਼ਿਲਾਫ਼ ਮੋਗਾ ਵਿੱਚ ਕਤਲ ਦਾ ਕੇਸ ਵੀ ਦਰਜ ਹੈ। ਇਸ ਤੋਂ ਇਲਾਵਾ ਪੁਲਿਸ ਨੇ ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹੁਣ ਉਹ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਕੋਲ ਆਪਣੇ 5 ਦਿਨਾਂ ਦੇ ਵਾਰੰਟ ਦੀ ਮਿਆਦ ਖ਼ਤਮ ਹੋਣ ਦੀ ਉਡੀਕ ਕਰ ਰਹੇ ਹਨ।

ਪੰਜਾਬ ਪੁਲਿਸ ਅਨੁਸਾਰ ਇਸ ਬੋਲੈਰੋ ਨੂੰ ਕਈ ਵਾਰ ਹਰਿਆਣਾ ਦੇ ਫ਼ਤਿਹਾਬਾਦ ਵਿੱਚ ਦੇਖਿਆ ਗਿਆ ਸੀ। ਦੋਵਾਂ ਨੌਜਵਾਨਾਂ ਨੂੰ ਭਿਰਦਾਨਾ ਤੋਂ ਕਾਬੂ ਕੀਤਾ ਗਿਆ ਹੈ। ਇਹ ਬੋਲੈਰੋ ਕਈ ਥਾਵਾਂ ਤੋਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਬੋਲੈਰੋ ਬੁਢਲਾਡਾ ਤੋਂ ਭਿਰਦਾਨਾ ਤੋਂ ਹੰਸਪੁਰ ਵਿੱਚ ਦਾਖ਼ਲ ਹੋਈ ਸੀ। ਮੂਸੇਵਾਲਾ ਦੇ ਕਤਲ ਵਾਲੇ ਦਿਨ 29 ਮਈ ਤੋਂ 4 ਦਿਨ ਪਹਿਲਾਂ 25 ਮਈ ਨੂੰ ਰਤੀਆ ਚੌਕੀ ਵਿਖੇ ਵੀ ਦੇਖਿਆ ਗਿਆ।

HandcuffHandcuff

 ਪੁਲਿਸ ਨੇ ਕੋਰੋਲਾ ਗੱਡੀ ਨੂੰ ਟਰੇਸ ਕਰ ਲਿਆ ਹੈ, ਜਿਸ 'ਚ ਸ਼ੂਟਰ ਆਏ ਸਨ। ਇਹ ਕੋਰੋਲਾ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਮੰਨਾ ਦੀ ਹੈ। ਉਸ ਨੇ ਬਠਿੰਡਾ ਵਿੱਚ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਕੀਤਾ ਸੀ। ਇਸ ਕੋਰੋਲਾ ਨੂੰ ਉਸ ਨੇ ਭਾਗੀਬੰਦਰ ਤੋਂ ਆਪਣੇ ਇਕ ਬੰਦੇ ਤੋਂ ਅੱਗੇ ਭੇਜਿਆ ਸੀ। ਇਸ ਪਿੱਛੇ ਗੈਂਗਸਟਰ ਸਾਰਜ ਮਿੰਟੂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ ਕਿ ਇਹ ਮਿੰਟੂ ਹੀ ਸੀ ਜਿਸ ਨੇ ਮੰਨਾ ਨੂੰ ਕੋਰੋਲਾ ਸ਼ੂਟਰਾਂ ਨੂੰ ਦੇਣ ਲਈ ਕਿਹਾ ਸੀ। ਪੁਲਿਸ ਨੇ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ਲੈ ਕੇ ਪੁੱਛਗਿੱਛ ਕੀਤੀ ਹੈ।

ਗੈਂਗਸਟਰ ਲਾਰੇਂਸ ਦੇ ਕਰੀਬੀ ਸੰਪਤ ਨਹਿਰਾ ਤੋਂ ਪੁੱਛਗਿੱਛ ਕੀਤੀ ਗਈ ਹੈ। ਸੰਪਤ ਨਹਿਰਾ ਤਿਹਾੜ ਜੇਲ੍ਹ ਵਿੱਚ ਬੰਦ ਸੀ। ਜਿਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਅਤੇ ਕਾਫੀ ਦੇਰ ਤੱਕ ਪੁੱਛਗਿੱਛ ਕੀਤੀ ਗਈ। ਹਾਲਾਂਕਿ ਹੁਣ ਉਸ ਨੂੰ ਵਾਪਸ ਤਿਹਾੜ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਹੁਣ ਗੈਂਗਸਟਰ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਏਗੀ। ਲਾਰੈਂਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਸ ਨੇ ਪੰਜਾਬ ਪੁਲਿਸ ਨੂੰ ਪ੍ਰੋਡਕਸ਼ਨ ਵਾਰੰਟ ਨਾ ਦੇਣ ਦੀ ਮੰਗ ਕੀਤੀ ਸੀ।

Lawrence BishnoiLawrence Bishnoi

ਹਾਲਾਂਕਿ, ਪੰਜਾਬ ਸਰਕਾਰ ਨੇ ਕਿਹਾ ਕਿ ਅਜੇ ਤੱਕ ਉਸ ਦਾ ਨਾਂ ਐਫਆਈਆਰ ਵਿੱਚ ਨਹੀਂ ਲਿਆ ਗਿਆ ਹੈ ਅਤੇ ਨਾ ਹੀ ਪ੍ਰੋਡਕਸ਼ਨ ਵਾਰੰਟ ਦੀ ਮੰਗ ਕੀਤੀ ਗਈ ਹੈ। ਇਸ ਦਲੀਲ ਤੋਂ ਬਾਅਦ ਹਾਈਕੋਰਟ ਨੇ ਲਾਰੈਂਸ ਦੀ ਪਟੀਸ਼ਨ ਖਾਰਜ ਕਰ ਦਿੱਤੀ। ਹਾਲਾਂਕਿ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਦਰਜ ਐਫਆਈਆਰ ਵਿੱਚ ਪਿਤਾ ਦੇ ਬਿਆਨ ਵਿੱਚ ਲਾਰੈਂਸ ਦਾ ਨਾਮ ਦਰਜ ਹੈ। ਉਸ ਆਧਾਰ 'ਤੇ ਪੁਲਸ ਉਸ ਦਾ ਪ੍ਰੋਡਕਸ਼ਨ ਵਾਰੰਟ ਲਵੇਗੀ।

Sidhu Moose Wala's ParentsSidhu Moose Wala's Parents

ਦੱਸ ਦੇਈਏ ਕਿ ਲਾਰੈਂਸ ਗੈਂਗ ਦੇ ਸਰਗਨਾ ਸਚਿਨ ਬਿਸ਼ਨੋਈ ਨੇ ਕੱਲ੍ਹ ਫੋਨ ਕਰਕੇ ਦਾਅਵਾ ਕੀਤਾ ਸੀ ਕਿ ਮੂਸੇਵਾਲਾ ਨੂੰ ਉਸ ਨੇ ਹੀ ਗੋਲੀ ਮਾਰੀ ਸੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਸਿੱਧੂ ਮੂਸੇਵਾਲਾ ਦੀ ਭੂਮਿਕਾ ਸੀ। ਉਸ ਨੇ ਕਾਤਲਾਂ ਦੀ ਥਾਂ-ਥਾਂ 'ਤੇ ਮਾਲੀ ਮਦਦ ਕੀਤੀ। ਇਸ ਤੋਂ ਇਲਾਵਾ ਮੂਸੇਵਾਲਾ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦੇ ਕਤਲ ਵਿੱਚ ਵੀ ਸ਼ਾਮਲ ਸੀ। ਬੰਬੀਹਾ ਗੈਂਗ ਦੇ ਸ਼ੂਟਰਾਂ ਨੇ ਉਸ ਦਾ ਨਾਂ ਵੀ ਲਿਆ ਸੀ। ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ।

SHARE ARTICLE

ਏਜੰਸੀ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement