ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ: ਭਗਵੰਤ ਮਾਨ
Published : Jun 3, 2022, 3:33 pm IST
Updated : Jun 3, 2022, 3:33 pm IST
SHARE ARTICLE
Bhagwant Mann Meets Sidhu Musewala's Parents
Bhagwant Mann Meets Sidhu Musewala's Parents

“ਮੇਰੇ ਲਈ ਪੰਜਾਬੀਅਤ ਤੇ ਇਨਸਾਨੀਅਤ ਅਹਿਮ, ਜਿਹੜੇ ਵੀ ਸਿਆਸਤ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ”

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲਿਆ ਕਿ ਨੌਜਵਾਨ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਾਤਲ ਜਲਦੀ ਸਲਾਖਾਂ ਪਿੱਛੇ ਹੋਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਪੁੱਜੇ ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਅਹਿਮ ਸਬੂਤ ਮਿਲੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਕਤਲ ਦੇ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ।

 

 


Bhagwant Mann Meets Sidhu Musewala's Parents

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇਕ ਪ੍ਰਤੀਭਾਸ਼ਾਲੀ ਕਲਾਕਾਰ ਸੀ, ਜਿਸ ਕੋਲ ਹਰੇਕ ਨੂੰ ਕੀਲ੍ਹਣ ਵਾਲੀ ਆਵਾਜ਼ ਤੇ ਕਮਾਲ ਦੀ ਸਿਰਜਣਾਤਮਕਤਾ ਸੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੀ ਅਚਨਚੇਤੀ ਤੇ ਦੁਖਦ ਮੌਤ ਨਾਲ ਸੰਗੀਤ ਜਗਤ ਨੂੰ ਖ਼ਾਸ ਤੌਰ ਉਤੇ ਉਸ ਦੇ ਪ੍ਰਸੰਸਕਾਂ ਨੂੰ ਵੱਡਾ ਝਟਕਾ ਲੱਗਿਆ ਹੈ। ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਫੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

CM Mann meets Musewala's familyCM Mann meets Musewala's family

ਪੰਜਾਬੀਅਤ ਤੇ ਇਨਸਾਨੀਅਤ ਨੂੰ ਆਪਣੀ ਸਭ ਤੋਂ ਪਹਿਲੀ ਤਰਜੀਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਆਸਤ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।ਭਗਵੰਤ ਮਾਨ ਨੇ ਝੋਰਾ ਪ੍ਰਗਟਾਇਆ ਕਿ ਕੁੱਝ ਲੋਕ ਇਸ ਨੌਜਵਾਨ ਗਾਇਕ ਦੀ ਦੁਖਦ ਹੱਤਿਆ ਉਤੇ ਬੇਸ਼ਰਮੀ ਨਾਲ ਸਿਆਸਤ ਕਰ ਰਹੇ ਹਨ, ਜਿਹੜੀ ਬੇਲੋੜੀ ਤੇ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਲੋਕ ਹਨ, ਜਿਹੜੇ ਪਹਿਲਾਂ ਇਸ ਮਹਾਨ ਗਾਇਕ ਦੀ ਵੱਖ-ਵੱਖ ਮਸਲਿਆਂ ਉਤੇ ਜ਼ੋਰ-ਸ਼ੋਰ ਨਾਲ ਆਲੋਚਨਾ ਕਰਦੇ ਸਨ ਪਰ ਹੁਣ ਘਟੀਆ ਪ੍ਰਚਾਰ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਅਜਿਹੇ ਘੜੰਮ ਚੌਧਰੀ ਲੀਡਰਾਂ ਦੇ ਕੋਝੇ ਹਥਕੰਡਿਆਂ ਤੋਂ ਵਾਕਫ਼ ਹਨ ਅਤੇ ਉਹ ਇਨ੍ਹਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ।

Bhagwant MannBhagwant Mann

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਡੀ.ਜੀ.ਪੀ. ਨੂੰ ਪਹਿਲਾਂ ਹੀ ਇਸ ਕੇਸ ਦੀ ਜਾਂਚ ਤੇਜ਼ ਕਰਨ ਲਈ ਕਹਿ ਦਿੱਤਾ ਹੈ ਤਾਂ ਕਿ ਦੋਸ਼ੀਆਂ ਨੂੰ ਫੜਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪਰਿਵਾਰ ਦੀ ਮੰਗ ਉਤੇ ਉਨ੍ਹਾਂ ਪਹਿਲਾਂ ਹੀ ਇਸ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਨਿਆਇਕ ਜਾਂਚ ਲਈ ਕਾਰਵਾਈ ਅਰੰਭ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਕਤਲ ਦੇ ਅਪਰਾਧੀਆਂ ਨੂੰ ਫੜਨ ਲਈ ਸ਼ੁਰੂ ਤੋਂ ਪੂਰੇ ਜ਼ੋਰ-ਸ਼ੋਰ ਨਾਲ ਕੋਸ਼ਿਸ਼ਾਂ ਕਰ ਰਹੀ ਹੈ।

ਸਿੱਧੂ ਮੂਸੇਵਾਲਾ ਦੀ ਹੱਤਿਆ ਉਤੇ ਦੁੱਖ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਮੌਤ ਸੂਬੇ ਲਈ ਵੱਡਾ ਘਾਟਾ ਹੈ ਅਤੇ ਪਰਮਾਤਮਾ ਤੋਂ ਬਖ਼ਸ਼ਿਸ਼ ਪ੍ਰਾਪਤ ਇਸ ਕਲਾਕਾਰ ਦੀ ਹੱਤਿਆ ਨਾਲ ਜਿਹੜਾ ਘਾਟਾ ਪਿਆ ਹੈ, ਉਸ ਨੂੰ ਕਦੇ ਪੂਰਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement