
ਮੂਸਾ ਪਿੰਡ ‘ਚ ਘਰ ਦੇ ਬਾਹਰ ਕੀਤੀ ਗਈ ਸਖ਼ਤ ਸੁਰੱਖਿਆ
ਮਾਨਸਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਨਸਾ ਦੇ ਪਿੰਡ ਮੂਸਾ ਦਾ ਦੌਰਾ ਕਰਨਗੇ। ਉਹ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲ ਕੇ ਦੁੱਖ ਦਾ ਪ੍ਰਗਟਾਵਾ ਕਰਨਗੇ। ਇਸ ਦੇ ਲਈ ਸਵੇਰ ਦਾ ਸਮਾਂ ਤੈਅ ਕੀਤਾ ਗਿਆ ਹੈ।
Bhagwant mann
ਮੂਸੇਵਾਲਾ ਦੀ ਐਤਵਾਰ ਸ਼ਾਮ ਨੂੰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮਾਨ ਸਰਕਾਰ ਨੇ ਇੱਕ ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਸੀ। ਹਾਲਾਂਕਿ ਕਤਲ ਦੇ ਸਮੇਂ ਮੂਸੇਵਾਲਾ ਦਾ ਕੋਈ ਵੀ ਗੰਨਮੈਨ ਨਾਲ ਨਹੀਂ ਸੀ। ਇਸ ਸਬੰਧੀ ਪਰਿਵਾਰ ਅੰਦਰ ਵੀ ਸਰਕਾਰ ਪ੍ਰਤੀ ਨਾਰਾਜ਼ਗੀ ਹੈ।
Bhagwant Mann