ਭਗਵੰਤ ਮਾਨ ਸਰਕਾਰ ਵਲੋਂ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸ

By : KOMALJEET

Published : Jun 3, 2023, 8:33 pm IST
Updated : Jun 3, 2023, 8:33 pm IST
SHARE ARTICLE
Cabinet Minister Harjot Singh Bains
Cabinet Minister Harjot Singh Bains

ਮਿਤੀ 4 ਜੂਨ 2023 ਤੋਂ ਪੋਰਟਲ 'ਤੇ ਅਪਲਾਈ ਕਰ ਸਕਣਗੇ ਚਾਹਵਾਨ ਅਧਿਆਪਕ

 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਇਕ ਹੋਰ ਅਧਿਆਪਕ ਪੱਖੀ ਫ਼ੈਸਲਾ ਲੈਂਦਿਆਂ ਆਪਣੇ ਘਰਾਂ ਤੋਂ ਦੂਰ ਬੈਠੇ 3704, 2392 ਮਾਸਟਰ ਕਾਡਰ ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਅਤੇ 873 ਡੀ.ਪੀ.ਈ. ਭਰਤੀ ਅਧੀਨ ਭਰਤੀ ਹੋਏ 53 ਡੀ.ਪੀ.ਈ. ਨੂੰ ਬਦਲੀ ਕਰਵਾਉਣ ਦਾ ਮੌਕਾ ਦਿਤਾ ਗਿਆ ਹੈ ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਾਰਡਰ ਜ਼ਿਲ੍ਹਿਆਂ ਵਿਚ ਤਾਇਨਾਤ ਕੀਤੇ ਗਏ ਅਧਿਆਪਕਾਂ ਨਾਲ ਕੀਤੇ ਵਾਅਦਾ ਪੂਰਾ ਕਰਦਿਆਂ ਅਜਿਹੇ ਅਧਿਆਪਕਾਂ ਨੂੰ ਇਕ ਵਾਰ ਦੀ  ਵਿਸ਼ੇਸ਼ ਛੋਟ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਜੋ ਕਿ ਪਰਖ਼ ਕਾਲ ਦਾ ਸਮਾਂ ਪੂਰਾ ਨਹੀਂ ਕਰਦੇ ਜਾਂ ਫਿਰ ਸਕੂਲ ਵਿਚ ਦੋ ਸਾਲ ਦੀ ਠਹਿਰ ਦੀ ਸ਼ਰਤ ਵੀ ਪੂਰੀ ਨਹੀਂ ਕਰਦੇ।

ਉਨ੍ਹਾਂ ਦਸਿਆ ਕਿ ਇਨ੍ਹਾਂ ਅਅਿਾਪਕਾਂ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਸਕੂਲਾਂ ਅਤੇ ਪੰਜਾਬ ਰਾਜ ਦੇ ਜਿੰਨਾਂ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ 300 ਤੋਂ ਉੱਪਰ ਹੈ ਪਰੰਤੂ ਅਧਿਆਪਕ ਘੱਟ ਹਨ, ਵਿਖੇ ਬਦਲੀ ਕਰਵਾਉਣ ਵਾਸਤੇ ਆਨਲਾਈਨ ਪੋਰਟਲ ਮਿਤੀ 04/06/2023 ਤੋਂ ਖੁੱਲ੍ਹ ਰਿਹਾ ਹੈ।

ਇਹ ਵੀ ਪੜ੍ਹੋ: ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਕਰਵਾਇਆ ਗਿਆ 'ਸਾਕਾ ਜੂਨ 1984 ਦਾ ਸਿਆਸੀ ਪਿਛੋਕੜ' ਵਿਸ਼ੇ 'ਤੇ ਸੈਮੀਨਾਰ

ਇਸ ਦੇ ਨਾਲ ਹੀ ਉਹ ਸਾਰੇ ਅਧਿਆਪਕ ਜੋ 31/05/2023 ਤਕ ਬਦਲੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਅਤੇ ਪਿਛਲੇ ਗੇੜਾਂ ਵਿਚ ਬਦਲੀ ਕਰਵਾਉਣ ਵਿਚ ਸਫ਼ਲ ਨਹੀਂ ਹੋ ਸਕੇ, ਨੂੰ ਵੀ ਬਦਲੀ ਕਰਵਾਉਣ ਦਾ ਇਕ ਹੋਰ ਮੌਕਾ ਦਿਤਾ ਜਾ ਰਿਹਾ ਹੈ।

ਮੰਤਰੀ ਬੈਂਸ ਨੇ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੇ ਨੇੜੇ ਸੇਵਾ ਕਰਨ ਦਾ ਮੌਕਾ ਦਿਤਾ ਜਾਵੇ ਅਤੇ ਅਧਿਆਪਕਾਂ ਦੀ ਵੱਡੀ ਘਾਟ ਦਾ ਸਾਹਮਣਾ ਕਰ ਰਹੇ ਸਕੂਲਾਂ ਵਿਚ ਅਧਿਆਪਕ ਦੀ ਗਿਣਤੀ ਪੂਰੀ ਕਰਨ ਲਈ ਯਤਨਸੀਲ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਬਦਲੀਆਂ ਅਤੇ ਨਿਯੁਕਤੀਆਂ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement