ਅੰਮ੍ਰਿਤਸਰ 'ਚ BSF ਦੀ ਕਾਰਵਾਈ, ਫੜੀ 38 ਕਰੋੜ ਦੀ ਹੈਰੋਇਨ

By : GAGANDEEP

Published : Jun 3, 2023, 9:17 am IST
Updated : Jun 3, 2023, 9:17 am IST
SHARE ARTICLE
photo
photo

ਰਾਤ ਪਾਕਿ ਨੇ ਡਰੋਨ ਰਾਹੀਂ ਸੁੱਟੀ ਸੀ 5.5 ਕਿਲੋ ਹੈਰੋਇਨ

 

ਅੰਮ੍ਰਿਤਸਰ: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਹੈਰੋਇਨ ਦੀ ਤਸਕਰੀ ਨੂੰ ਇਕ ਵਾਰ ਨਾਕਾਮ ਕਰ ਦਿਤਾ ਹੈ। ਅੰਮ੍ਰਿਤਸਰ 'ਚ ਜਵਾਨਾਂ ਨੂੰ ਕਰੀਬ 35 ਕਰੋੜ ਰੁਪਏ ਦੀ ਹੈਰੋਇਨ ਮਿਲੀ ਹੈ। ਜਿਸ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਭੇਜਿਆ ਸੀ।

ਇਹ ਵੀ ਪੜ੍ਹੋ: ਨਕੋਦਰ:ਅਣਪਛਾਤੇ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨਾਬਾਲਗ ਦੀ ਹੋਈ ਮੌਤ 

ਬੀਐਸਐਫ ਮੁਤਾਬਕ ਜਵਾਨ 2-3 ਜੂਨ ਦੀ ਦਰਮਿਆਨੀ ਰਾਤ ਨੂੰ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਉਦੋਂ ਉਹਨਾਂ ਨੇ ਪਿੰਡ ਰਾਏ ਨੇੜੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਡਰੋਨ ਦੀ ਹਰਕਤ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿਤੀ। ਇਸ ਦੌਰਾਨ ਡਰੋਨ ਰਾਹੀਂ ਕੁਝ ਸੁੱਟਿਆ ਗਿਆ ਮਹਿਸੂਸ ਕੀਤਾ ਗਿਆ। ਜਵਾਨਾਂ ਨੇ ਇਸ ਦੀ ਸੂਚਨਾ ਸੀਨੀਅਰ ਨੂੰ ਦਿਤੀ ਅਤੇ ਇਲਾਕੇ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। ਫਿਰ ਉਹਨਾਂ ਨੂੰ ਖੇਤਾਂ ਵਿਚ ਪੀਲੇ ਰੰਗ ਦਾ ਇਕ ਵੱਡਾ ਪੈਕੇਟ ਮਿਲਿਆ।

ਇਹ ਵੀ ਪੜ੍ਹੋ: ਭਾਰਤ ਦੇ ਵੱਡੇ ਰੇਲ ਹਾਦਸੇ: ਪਲਕ ਝਪਕਦੇ ਹੀ ਗਈਆਂ ਜਾਨਾਂ, 10 ਸਾਲਾਂ ਦੇ ਅੰਕੜੇ ਸੁਣ ਹੋ ਜਾਣਗੇ ਰੌਂਗਟੇ ਖੜੇ

ਜਦੋਂ ਜਵਾਨਾਂ ਨੇ ਪੈਕੇਟ ਨੂੰ ਖੋਲ੍ਹਿਆ ਤਾਂ ਉਸ 'ਚ 5 ਪੈਕੇਟ ਮਿਲੇ, ਜਿਸ 'ਚ ਹੈਰੋਇਨ ਸੀ। ਇਸ ਦਾ ਭਾਰ 5.5 ਕਿਲੋ ਸੀ। ਜਿਸ ਦਾ ਸੈਂਪਲ ਜਾਂਚ ਲਈ ਭੇਜ ਦਿਤਾ ਗਿਆ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 38 ਕਰੋੜ ਰੁਪਏ ਦੱਸੀ ਜਾ ਰਹੀ ਹੈ।


 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement