ਭਰਤ ਇੰਦਰ ਚਾਹਲ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ, ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ
Published : Jun 3, 2023, 2:51 pm IST
Updated : Jun 3, 2023, 2:51 pm IST
SHARE ARTICLE
Bharat Inder Chahal
Bharat Inder Chahal

ਵਿਜੀਲੈਂਸ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ 

ਚੰਡੀਗੜ੍ਹ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਚਾਹਲ ਨੂੰ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅਦਾਲਤ ਨੇ ਵਿਜੀਲੈਂਸ ਨੂੰ ਪੂਰੇ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ, ਜਿਸ ਤੋਂ ਬਾਅਦ ਐਫਆਈਆਰ ਦਰਜ ਕਰਨ ਦਾ ਫ਼ੈਸਲਾ ਲਿਆ ਜਾਵੇਗਾ। 

ਜਸਟਿਸ ਰਾਜ ਮੋਹਨ ਸਿੰਘ ਨੇ ਭਰਤ ਇੰਦਰ ਚਾਹਲ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋ ਕੇ ਸਾਰਾ ਰਿਕਾਰਡ ਅਧਿਕਾਰੀਆਂ ਨੂੰ ਸੌਂਪਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਨੂੰ ਵੀ 15 ਮਾਰਚ ਨੂੰ ਤਲਬ ਕੀਤਾ ਸੀ। ਵਿਜੀਲੈਂਸ ਨੇ ਤਵਾਕਲੀ ਮੋੜ ਸਥਿਤ ਉਸ ਦੇ ਘਰ ਜਾ ਕੇ ਸੁਰੱਖਿਆ ਗਾਰਡਾਂ ਨੂੰ ਸੰਮਨ ਸੌਂਪੇ ਸਨ। ਸੁਰੱਖਿਆ ਗਾਰਡਾਂ ਨੇ ਵਿਜੀਲੈਂਸ ਟੀਮ ਨੂੰ ਭਰਤ ਇੰਦਰ ਚਾਹਲ ਦੇ ਘਰ ਆਉਣ 'ਤੇ ਸੰਮਨ ਸੌਂਪਣ ਲਈ ਕਿਹਾ ਸੀ। 

ਵਿਜੀਲੈਂਸ ਨੇ ਚਾਹਲ ਦੇ ਘਰ ਅਤੇ ਪੈਲੇਸ ਦੇ ਬਾਹਰ ਨੋਟਿਸ ਵੀ ਲਗਾਏ ਹਨ ਪਰ ਟੀਮ ਦੀ ਕਾਰਵਾਈ ਦੇ ਬਾਵਜੂਦ ਚਾਹਲ ਜਾਂਚ ਵਿਚ ਸ਼ਾਮਲ ਨਹੀਂ ਹੋਏ। ਇਸ ਵਾਰ ਵੀ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ ਜਾਂ ਨਹੀਂ ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ। ਪਟਿਆਲਾ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਵੀ ਭਰਤ ਇੰਦਰ ਸਿੰਘ ਚਾਹਲ ਦੀਆਂ ਜਾਇਦਾਦਾਂ ਦੀ ਫਿਜ਼ੀਕਲ ਜਾਂਚ ਕੀਤੀ ਹੈ। ਟੀਮ ਨੇ ਪਹਿਲਾਂ ਹੀ ਪਟਿਆਲਾ-ਸਰਹਿੰਦ ਰੋਡ 'ਤੇ ਸਥਿਤ ਉਨ੍ਹਾਂ ਦੇ ਮੈਰਿਜ ਪੈਲੇਸ ਅਤੇ ਸ਼ਾਪਿੰਗ ਮਾਲ ਦੀ ਮਿਣਤੀ ਕੀਤੀ ਹੈ। ਇਸ ਦੌਰਾਨ ਹੋਈ ਕੁਤਾਹੀ ਦੇ ਸਾਹਮਣੇ ਆਉਣ ਤੋਂ ਬਾਅਦ ਵਿਜੀਲੈਂਸ ਟੀਮ ਵੱਲੋਂ ਚਾਹਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ। 

 
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement