ਕਰਜ਼ੇ ਤੋਂ ਦੁਖੀ ਹੋ ਕੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਮ੍ਰਿਤਕ ਕਿਸਾਨ ਸਿਰ ਸੀ 12 ਲੱਖ ਦਾ ਕਰਜ਼ਾ

By : GAGANDEEP

Published : Jun 3, 2023, 3:46 pm IST
Updated : Mar 26, 2024, 7:35 am IST
SHARE ARTICLE
photo
photo

ਕਿਸਾਨ ਨੇ ਅਪਣੇ ਘਰ ਚ ਲੱਗੇ ਦਰਖਤ ਨਾਲ ਲਿਆ ਫਾਹਾ

 

ਮਾਨਸਾ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਜ਼ਿਲ੍ਹਾ ਮਾਨਸਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: 12 ਸਾਲ ਪੁਰਾਣੇ ਮਾਮਲੇ ‘ਚ ਗ੍ਰਹਿ ਮੰਤਰਾਲੇ ਨੇ ਬਠਿੰਡਾ ਦੇ ਤਿੰਨ ਪੁਲਿਸ ਮੁਲਾਜਮਾਂ ਖਿਲਾਫ਼ ਕਾਰਵਾਈ ਦੇ ਦਿਤੇ ਹੁਕਮ 

ਪਿੰਡ ਕੋਟਧਰਮੂ ਵਿਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।  ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਸੁਰਜੀਤ ਸਿੰਘ ਨੇ ਦਸਿਆ ਕਿ ਕਿਸਾਨ ਕੌਰ ਸਿੰਘ ਪੁੱਤਰ ਜੋਗਿੰਦਰ ਸਿੰਘ ਉੱਪਰ 12 ਲੱਖ ਦੇ ਕਰੀਬ ਕਰਜ਼ਾ ਚੜ੍ਹਿਆ ਹੋਇਆ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਤੇ ਬੀਤੀ ਰਾਤ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਅੱਜ ਸਵੇਰੇ ਪਤਾ ਲੱਗਿਆ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ: ਟਰੈਕਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement