ਪਿਓ ਸਾਹਮਣੇ ਪੁੱਤ ਨੇ ਤੋੜਿਆ ਦਮ
ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੈਮਲਵਾਲਾ ਵਿਚ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਟਰੈਕਟਰ ਨੇ ਬਾਈਕ ਨੂੰ ਟੱਕਰ ਮਾਰ ਦਿਤੀ, ਜਿਸ ਕਾਰਨ ਬਾਈਕ ਸਵਾਰ ਡਿੱਗ ਗਏ ਅਤੇ ਟਰਾਲੀ ਦਾ ਪਹੀਆ ਇਕ ਵਿਅਕਤੀ ਦੇ ਉੱਪਰ ਚੜ ਗਿਆ।
ਪੜ੍ਹੋ ਪੂਰੀ ਖਬਰ: ਫਾਜ਼ਿਲਕਾ: ਕਾਊਂਟਰ ਇੰਟੈਲੀਜੈਂਸ ਨੇ ਮੁਲਜ਼ਮ ਨੂੰ 2.4 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ
ਪਿਤਾ ਦੀਆਂ ਅੱਖਾਂ ਸਾਹਮਣੇ ਪੁੱਤ ਦੀ ਮੌਤ ਹੋ ਗਈ। ਮੱਲਾਂਵਾਲਾ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ। ਟਰੈਕਟਰ-ਟਰਾਲੀ ਨੂੰ ਕਬਜ਼ੇ 'ਚ ਲੈ ਕੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ 32 ਸਾਲਾ ਦਵਿੰਦਰ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਬੱਗੇਵਾਲਾ ਵਜੋਂ ਹੋਈ ਹੈ। ਪਿਤਾ ਦੀਦਾਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।
ਪੜ੍ਹੋ ਪੂਰੀ ਖਬਰ: ਹਜ਼ਾਰਾਂ ਸੱਪ ਫੜ ਚੁੱਕਾ ਇਹ ਬੰਦਾ, ਬਚਾਈ ਸੈਂਕੜੇ ਲੋਕਾਂ ਦੀ ਜਾਨ ਪਰ ਬਦਲੇ 'ਚ ਲੋਕ ਦਿੰਦੇ ਸਿਰਫ਼ 11 ਜਾਂ 21 ਰੁਪਏ
ਪੁਲਿਸ ਨੂੰ ਦਿਤੀ ਸ਼ਿਕਾਇਤ ਵਿਚ ਦੀਦਾਰ ਸਿੰਘ ਨੇ ਦਸਿਆ ਕਿ ਉਹ ਅਪਣੇ ਲੜਕੇ ਦਵਿੰਦਰ ਨਾਲ ਮੋਟਰਸਾਈਕਲ ’ਤੇ ਮੱਲਾਂਵਾਲਾ ਆ ਰਿਹਾ ਸੀ। ਜਦੋਂ ਉਹ ਪਿੰਡ ਜੈਮਲ ਵਾਲਾ ਨੇੜੇ ਪਹੁੰਚਿਆ ਤਾਂ ਮੱਲਾਂਵਾਲਾ ਵਲੋਂ ਆ ਰਹੀ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।