ਖ਼ਬਰਾਂ |

ਤਾਜ਼ਾ |

ਪੰਜਾਬ ਦੇ ਹਰ ਵਿਦਿਆਰਥੀਆਂ ਨੂੰ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਸਰਕਾਰ ਦਾ ਨਿਵੇਕਲਾ ਉਪਰਾਲਾ
Published : Jun 3, 2023, 6:09 pm IST
Updated : Jun 3, 2023, 6:09 pm IST
SHARE ARTICLE
Harjot Singh Bains
Harjot Singh Bains

ਹਰਜੋਤ ਸਿੰਘ ਬੈਂਸ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਇਕ-ਇਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਉਣ ਦੇ ਹੁਕਮ

 

ਚੰਡੀਗੜ੍ਹ: ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਪੰਜਾਬ ਰਾਜ ਦੀ ਮਹਾਨ ਵਿਰਾਸਤ ਅਤੇ ਵਿਰਸੇ ਨਾਲ ਜੋੜਣ ਲਈ ਭਗਵੰਤ ਮਾਨ ਸਰਕਾਰ ਨੇ ਇਕ ਨਿਵੇਕਲਾ ਉਪਰਾਲਾ ਕਰਦਿਆਂ ਫ਼ੈਸਲਾ ਕੀਤਾ ਹੈ ਕਿ ਗਰਮ ਰੁੱਤ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਛੁੱਟੀਆਂ ਦੇ ਕੰਮ ਦੇ ਨਾਲ ਨਾਲ ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਨਾਲ ਜੋੜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਸਿਆ ਕਿ ਸੂਬਾ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਰੋਜ਼ਾਨਾ ਇਕ-ਇਕ ਠੇਠ ਪੰਜਾਬੀ ਦਾ ਸ਼ਬਦ ਲੱਭ ਕੇ ਯਾਦ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ਕਿਸਾਨ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼ 

ਉਨ੍ਹਾਂ ਦਸਿਆ ਕਿ ਇਸੇ ਤਰ੍ਹਾਂ ਸਾਰੇ ਸਕੂਲਾਂ ਦੇ ਪੰਜਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਸ਼ਬਦਾਂ ਦੇ ਨਾਲ-ਨਾਲ ਦੇਸੀ ਮਹੀਨਿਆਂ ਦੇ ਨਾਮ (ਬਾਰਾਂ ਮਾਹ) ਅਤੇ ਦੇਸੀ ਮਹੀਨਿਆਂ ਦਾ ਰੁੱਤਾਂ ਨਾਲ ਸਬੰਧ ਯਾਦ ਕਰਵਾਉਣ ਸਬੰਧੀ ਵੀ ਹੁਕਮ ਦਿਤੇ ਗਏ ਹਨ। ਬੈਂਸ ਨੇ ਕਿਹਾ ਕਿ ਪ੍ਰੀ-ਨਰਸਰੀ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਸਰੀਰਕ ਕ੍ਰਿਆਵਾਂ, ਸਰੀਰ ਦੀ ਸਫਾਈ, ਰਸਤਾ ਲੱਭਣਾ ਅਤੇ ਆਪਸੀ ਜਾਣ-ਪਹਿਚਾਣ ਬਾਰੇ ਹੋਮਵਰਕ ਦਿੱਤਾ ਗਿਆ ਹੈ ਜਦਕਿ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਨੈਤਿਕ ਕਦਰਾਂ ਕੀਮਤਾਂ, ਰਿਸ਼ਤੇਦਾਰਾਂ ਨਾਲ ਸਾਂਝ, ਘਰੇਲੂ ਵਰਤੋਂ ਦੀਆਂ ਚੀਜਾਂ ਦੇ ਨਵੇਂ ਅਤੇ ਪੁਰਾਣੇ ਨਾਵਾਂ ਤੋੰ ਵੀ ਜਾਣੂ ਹੋਣਗੇ।

ਇਹ ਵੀ ਪੜ੍ਹੋ: ਰੇਲ ਹਾਦਸੇ ਨੂੰ ਲੈ ਕੇ ਕਈ ਸਵਾਲ ਉੱਠਦੇ ਹਨ, ਸੁਰੱਖਿਆ ਹੋਵੇ ਸਰਬਉੱਚ ਪ੍ਰਾਥਮਿਕਤਾ : ਕਾਂਗਰਸ

ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਠੇਠ ਪੰਜਾਬੀ ਨਾਲ ਜੋੜਨ ਦੇ ਨਾਲ ਪੰਜਾਬੀ ਵਿਰਾਸਤ ਤੋਂ ਜਾਣੂ ਕਰਵਾਉਣ ਹੈ। ਉਨ੍ਹਾਂ ਦਸਿਆ ਕਿ ਅਲੋਪ ਹੋ ਰਹੇ ਪੰਜਾਬੀ ਸ਼ਬਦਾਂ ਨੂੰ ਖੋਜਣ ਦੀ ਜਗਿਆਸਾ ਅਤੇ ਉਹਨਾਂ ਬਾਰੇ ਸਮਝ ਵਿਕਸਤ ਹੋਣ ਨਾਲ ਨਵੀਂ ਪੀੜ੍ਹੀ ਦੇ ਵਿਦਿਆਰਥੀਆਂ ਵਿਚ ਪੁਰਾਣੇ ਸੱਭਿਆਚਾਰ ਨਾਲ ਜੁੜਨ ਦੀ ਇੱਛਾ ਪ੍ਰਬਲ ਹੋਵੇਗੀ।

ਇਹ ਵੀ ਪੜ੍ਹੋ: ਸਭਿਆਚਾਰ ਤੇ ਵਿਰਸਾ : ਅਲੋਪ ਹੋ ਗਈ ਹੈ ਬਾਜ਼ੀ ਪਾਉਣੀ 

ਬੈਂਸ ਨੇ ਦਸਿਆ ਕਿ ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਲੈਣ ਵੇਲੇ ਇਸ ਗੱਲ ਦਾ ਵਿਸ਼ੇਸ਼ ਧਿਆਨ ਰਖਿਆ ਗਿਆ ਹੈ ਕਿ ਵਿਦਿਆਰਥੀਆਂ ਤੋਂ ਇਹ ਕਾਰਜ ਕਰਵਾਉਣ ਵਿਚ ਕਿਸੇ ਤਰ੍ਹਾਂ ਦਾ ਕੋਈ ਖਰਚ ਨਾ ਆਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Giani Raghbir Singh ਨੇ ਉਹੀ ਬਿਆਨ ਦਿੱਤੇ,ਜੋ ਗੁਨਾਹ Sukhbir Badal ਨੇ ਕਬੂਲ ਕੀਤੇ, ਇਸ 'ਚ ਕੁਝ ਨਹੀਂ ਗਲਤ

13 Jun 2026 2:52 PM

ਦੇਸ਼ 'ਚ ਮਹਿੰਗਾਈ ਦਾ ਝਟਕਾ, ਲਗਾਤਾਰ ਪੰਜਵੇਂ ਮਹੀਨੇ ਮਹਿੰਗਾਈ 'ਚ ਵਾਧਾ

13 Jun 2026 2:50 PM

ਮੋਦੀ ਸਰਕਾਰ ਨੇ ਹੁਣ Petrol-Diesel ਦੀ ਖ਼ਰੀਦ ਨੂੰ ਲੈ ਕੇ ਨਵੇਂ ਨਿਯਮ ਕੀਤੇ ਤੈਅ, ਇਨ੍ਹਾਂ ਸ਼ਰਤਾਂ 'ਤੇ ਕੀਤੀ ਜਾ ਸਕੇਗੀ ਖ਼ਰੀਦ

12 Jun 2026 3:08 PM

Amritsar Beadbi Case: "ਮੈਂ ਨਹੀਂ ਡਰਦਾ", ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦਾ ਵੀਡੀਓ ਆਇਆ ਸਾਹਮਣੇ

12 Jun 2026 3:05 PM

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM
Advertisement