Rajkumar Anand's resignation : ਦਿੱਲੀ ਸਰਕਾਰ 'ਚ ਮੰਤਰੀ ਰਹੇ ਰਾਜਕੁਮਾਰ ਆਨੰਦ ਦਾ ਅਸਤੀਫਾ ਮਨਜ਼ੂਰ
Published : Jun 3, 2024, 4:08 pm IST
Updated : Jun 3, 2024, 4:08 pm IST
SHARE ARTICLE
Rajkumar Anand resignation
Rajkumar Anand resignation

ਮੁੱਖ ਮੰਤਰੀ ਕੇਜਰੀਵਾਲ ਨੇ 31 ਮਈ ਨੂੰ ਆਨੰਦ ਦੇ ਅਸਤੀਫੇ 'ਤੇ ਦਸਤਖਤ ਕੀਤੇ ਸਨ

Rajkumar Anand's resignation : ਦਿੱਲੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਰਾਜਕੁਮਾਰ ਆਨੰਦ ਦਾ ਅਸਤੀਫਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਨਜ਼ੂਰ ਕਰ ਲਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ 31 ਮਈ ਨੂੰ ਆਨੰਦ ਦੇ ਅਸਤੀਫੇ 'ਤੇ ਦਸਤਖਤ ਕੀਤੇ ਸਨ। 

ਦੱਸ ਦੇਈਏ ਕਿ ਰਾਜੁਕਮਾਰ ਆਨੰਦ ਨੇ 10 ਅਪ੍ਰੈਲ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੋਣ ਕਾਰਨ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ ਸੀ। ਅਰਵਿੰਦ ਕੇਜਰੀਵਾਲ ਨੇ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਸ 'ਤੇ ਦਸਤਖਤ ਕੀਤੇ।

ਦੱਸ ਦੇਈਏ ਕਿ ਆਪਣੇ ਅਹੁਦੇ ਤੋਂ ਅਸਤੀਫਾ ਦਿੰਦੇ ਹੋਏ ਦਿੱਲੀ ਸਰਕਾਰ ਦੇ ਮੰਤਰੀ ਰਾਜਕੁਮਾਰ ਆਨੰਦ ਨੇ ਵੀ ਆਮ ਆਦਮੀ ਪਾਰਟੀ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਪਾਰਟੀ ਭ੍ਰਿਸ਼ਟਾਚਾਰ ਵਿੱਚ ਡੁੱਬ ਗਈ ਹੈ, ਹੁਣ ਮੈਂ ਇਸ ਪਾਰਟੀ ਵਿੱਚ ਨਹੀਂ ਰਹਿ ਸਕਦਾ। 

ਦੱਸ ਦੇਈਏ ਕਿ ਉਹ ਦਿੱਲੀ ਸਰਕਾਰ ਵਿੱਚ ਸਮਾਜ ਕਲਿਆਣ ਮੰਤਰੀ ਸਨ। ਈਡੀ ਨੇ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ ਸੀ। ਪਾਰਟੀ ਨੇ ਉਦੋਂ ਕਿਹਾ ਸੀ ਕਿ ਉਨ੍ਹਾਂ ਨੇ ਈਡੀ ਦੇ ਛਾਪੇ ਤੋਂ ਡਰਦਿਆਂ ਪਾਰਟੀ ਛੱਡ ਦਿੱਤੀ ਸੀ।

 

 

Location: India, Delhi

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement