Lok Sabha Results: ਉਡੀਕ ਹੋਈ ਖ਼ਤਮ, ਪੰਜਾਬ 'ਚ ਕੱਲ੍ਹ ਆਉਣਗੇ ਲੋਕ ਸਭਾ ਦੇ ਨਤੀਜੇ, ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ
Published : Jun 3, 2024, 10:08 am IST
Updated : Jun 3, 2024, 10:08 am IST
SHARE ARTICLE
The Lok Sabha results will come tomorrow in Punjab News in punjabi
The Lok Sabha results will come tomorrow in Punjab News in punjabi

Lok Sabha Results: 24 ਥਾਵਾਂ 'ਤੇ ਬਣੇ ਗਿਣਤੀ ਕੇਂਦਰ, 15 ਹਜ਼ਾਰ ਮੁਲਾਜ਼ਮ ਤਾਇਨਾਤ

The Lok Sabha results will come tomorrow in Punjab News in punjabi : ਪੰਜਾਬ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਗਿਣਤੀ ਕੇਂਦਰ 'ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ।

ਇਹ ਵੀ ਪੜ੍ਹੋ: Punjab Weather Update News: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਤਾਪਮਾਨ 2.2 ਹੇਠਾਂ ਡਿਗਰੀ

ਇਸ ਵਾਰ ਸੂਬੇ ਵਿਚ 328 ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿਨ੍ਹਾਂ ਵਿਚੋਂ 2.14 ਕਰੋੜ ਵੋਟਰਾਂ ਵਿਚੋਂ ਸਿਰਫ਼ 62.80 ਫ਼ੀਸਦੀ ਨੇ ਹੀ ਆਪਣੀ ਵੋਟ ਪਾਈ। ਸਭ ਤੋਂ ਵੱਧ ਵੋਟਿੰਗ ਬਠਿੰਡਾ 'ਚ ਹੋਈ, ਜਿੱਥੇ 69.36 ਫੀਸਦੀ ਵੋਟਿੰਗ ਹੋਈ, ਜਦਕਿ ਸਭ ਤੋਂ ਘੱਟ ਅੰਮ੍ਰਿਤਸਰ 'ਚ 56.06 ਫੀਸਦੀ ਵੋਟਿੰਗ ਹੋਈ। ਗਿਣਤੀ ਲਈ ਹਰ ਕੇਂਦਰ ਵਿੱਚ ਕਾਊਂਟਿੰਗ ਹਾਲ ਬਣਾਏ ਗਏ ਸਨ। ਹਰ ਹਾਲ ਵਿਚ 14 ਟੇਬਲ ਹੋਣਗੇ।

ਇਹ ਵੀ ਪੜ੍ਹੋ: Rameshbabu Praggnanandhaa: ਪ੍ਰਗਿਆਨਨੰਦਾ ਨੇ ਕਾਰੂਆਨਾ ਨੂੰ ਹਰਾਇਆ, ਵਿਸ਼ਵ ਰੈਂਕਿੰਗ ’ਚ ਚੋਟੀ ਦੇ 10 ’ਚ ਪਹੁੰਚਿਆ

ਹਰੇਕ ਟੇਬਲ 'ਤੇ ਇੱਕ ਕਾਉਂਟਿੰਗ ਸੁਪਰਵਾਈਜ਼ਰ, ਇੱਕ ਕਾਉਂਟਿੰਗ ਸਹਾਇਕ, ਕਾਉਂਟਿੰਗ ਸਟਾਫ਼ ਗਰੁੱਪ ਡੀ ਦਾ ਕਰਮਚਾਰੀ ਅਤੇ ਇਕ ਮਾਈਕਰੋ ਅਬਜ਼ਰਵਰ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਆਖਰੀ ਰੈਂਡਮਾਈਜ਼ੇਸ਼ਨ ਗਿਣਤੀ ਵਾਲੇ ਦਿਨ ਸਵੇਰੇ 5 ਵਜੇ ਹੋਵੇਗੀ। ਇਸ ਦੇ ਨਾਲ ਹੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੂਥਾਂ ਦੇ ਹਿਸਾਬ ਨਾਲ ਹੀ ਗਿਣਤੀ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ 17 ਗੇੜਾਂ ਤੋਂ ਲੈ ਕੇ 27 ਗੇੜਾਂ ਤੱਕ ਹੋ ਸਕਦੀ ਹੈ।

ਸ਼ਰਾਬ ਦੇ ਠੇਕੇ ਸਾਰਾ ਦਿਨ ਬੰਦ ਰਹਿਣਗੇ
4 ਜੂਨ ਨੂੰ ਜਦੋਂ ਪੰਜਾਬ ਭਰ ਵਿੱਚ ਗਿਣਤੀ ਸ਼ੁਰੂ ਹੋਵੋਗੀ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸਬੰਧੀ ਚੋਣ ਕਮਿਸ਼ਨ ਪਹਿਲਾਂ ਹੀ ਹੁਕਮ ਜਾਰੀ ਕਰ ਚੁੱਕਾ ਹੈ। ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

2019 ਦੇ ਚੋਣ ਨਤੀਜੇ ਅਜਿਹੇ ਸਨ
2019 ਦੀਆਂ ਲੋਕ ਸਭਾ ਚੋਣਾਂ ਵਿੱਚ ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਬਣੀ ਸੀ। ਉਸ ਸਮੇਂ ਕਾਂਗਰਸ ਨੇ 13 'ਚੋਂ 8 ਲੋਕ ਸਭਾ ਸੀਟਾਂ ਜਿੱਤੀਆਂ ਸਨ। 'ਆਪ' ਨੂੰ 1 ਅਤੇ ਅਕਾਲੀ ਦਲ ਅਤੇ ਭਾਜਪਾ ਨੂੰ 2-2 ਸੀਟਾਂ ਮਿਲੀਆਂ ਹਨ।

(For more Punjabi news apart from  Lok Sabha Results News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement