Bathinda News: 'ਸਾਡਾ ਪਿੰਡ ਵਿਕਾਊ' ਦਾ ਪੋਸਟਰ ਲਗਾਉਣ ਵਾਲੇ ਨੌਜਵਾਨ ਦੀ ਵੀਡੀਓ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ
Published : Jun 3, 2025, 5:07 pm IST
Updated : Jun 3, 2025, 5:07 pm IST
SHARE ARTICLE
Bathinda News: Big police action after video of youth putting up 'Sell our village' poster
Bathinda News: Big police action after video of youth putting up 'Sell our village' poster

ਪੁਲਿਸ ਅਧਿਕਾਰੀਆ ਨੇ SHO ਨੂੰ ਕੀਤਾ ਲਾਈਨ ਹਾਜ਼ਰ

Bathinda News: ਬਠਿੰਡਾ ਦੇ ਪਿੰਡ ਭਾਈ ਬਖਤੌਰ ਵਿਖੇ ਨੌਜਵਾਨ ਲਖਬੀਰ ਸਿੰਘ ਨੂੰ ਧਮਕਾਉਣ ਦੇ ਮਾਮਲੇ ਵਿੱਚ ਥਾਣਾ ਕੋਟ ਫੱਤਾ ਦੇ SHO ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਲਖਬੀਰ ਸਿੰਘ ਨੇ ਬੀਤੀ ਰਾਤ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ SHO ਮਨੀਸ਼ ਕੁਮਾਰ 'ਤੇ ਧਮਕਾਉਣ ਦੇ ਇਲਜ਼ਾਮ ਲਗਾਏ ਸਨ। ਲਖਬੀਰ ਸਿੰਘ ਨੇ ਆਪਣੀ ਚਾਰ ਮਹੀਨੇ ਦੀ ਧੀ ਨੂੰ ਗੋਦ ਵਿੱਚ ਲੈ ਕੇ ਭਾਵਕ ਹੁੰਦਿਆਂ ਬਠਿੰਡਾ ਪੁਲਿਸ 'ਤੇ ਗੰਭੀਰ ਇਲਜ਼ਾਮ ਲਾਏ ਹਨ, ਜਿਸ ਤੋਂ ਬਾਅਦ SSP ਬਠਿੰਡਾ ਅਮਨੀਤ ਕੋਂਡਲ ਨੇ SHO ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਲਾਈਨ ਹਾਜ਼ਰ ਕਰ ਦਿੱਤਾ ਹੈ।  ਲਖਬੀਰ ਸਿੰਘ ਨੇ ਬੀਤੇ ਦਿਨ ਸਾਡਾ ਪਿੰਡ ਵਿਕਾਊ ਪੋਸਟਰ ਲਗਾਇਆ ਸੀ ਜੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆ, ਜਿਸ ਤੋਂ ਬਾਅਦ ਹੁਣ ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕੀਤੀ ਹੈ।

ਲਖਬੀਰ ਸਿੰਘ ਨੇ ਸਪੋਕਸਮੈਨ ਦੀ ਟੀਮ ਨੂੰ ਦੱਸਿਆ ਹੈ ਕਿ ਚਿੱਟੇ ਦੇ ਤਸਕਰਾਂ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਦਾ ਬਣਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ ਵੀ ਵਿਰੋਧ ਕਰਦਾ ਸੀ ਉਸਦੀ ਕੁੱਟਮਾਰ ਕਰਦੇ ਸਨ। ਲਖਬੀਰ ਸਿੰਘ ਦਾ ਕਹਿਣਾ ਹੈ ਕਿ ਨਸ਼ੇ ਦਾ ਵਿਰੋਧ ਦਾ ਕਰਨ ਵਾਲੇ ਸਾਬਕਾ ਫ਼ੌਜੀ ਦੀਆਂ ਲੱਤਾਂ ਤੋੜੀਆਂ ਗਈਆ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਬਕਾ ਫ਼ੌਜੀ ਰਣਵੀਰ ਸਿੰਘ ਨੇ ਸਮਾਜ ਦੇ ਭਲੇ ਲਈ ਨਸ਼ਾ ਤਸਕਰਾਂ ਦਾ ਵਿਰੋਧ ਕੀਤਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਹੁਣ ਬਠਿੰਡਾ ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।

ਉਥੇ ਹੀ ਪਿੰਡ  ਵਾਸੀਆਂ ਦਾ ਕਹਿਣਾ ਹੈ ਕਿ ਚਿੱਟੇ ਵਾਲੇ ਦੀ ਜ਼ਮਾਨਤ ਨਹੀਂ ਹੋਣੀ ਚਾਹੀਦੀ ਹੈ ਕਿਉਂਕਿ ਇਹ ਲੋਕ ਬਾਹਰ ਆ ਕੇ ਵੀ ਨਸ਼ਾ ਹੀ ਵੇਚਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਨਸ਼ਾ ਤਸਕਰਾਂ ਦੇ ਖੌਫ਼ ਕਾਰਨ ਲੋਕ ਡਰਦੇ ਵਿਰੋਧ ਕਰਨਾ ਹੱਟ ਗਏ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਤਸਕਰਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਅਧਿਕਾਰੀ ਵੀ ਅਣਗਹਿਲੀ ਕਰਨਗੇ ਉਨ੍ਹਾਂ ਉੱਤੇ ਵੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਨਸ਼ਾ ਖਤਮ ਕਰਨ ਲਈ ਲੱਗੇ ਹੋਏ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਨਸ਼ਾ ਤਸਕਰਾਂ ਨੂੰ ਲੈ ਕੇ ਬਖਸ਼ਿਆ ਨਹੀਂ ਜਾਵੇਗਾ।

 ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਊਗਾ ਤੇ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਕੋਟ ਫਤਿਹ ਦੇ ਐਸ ਐਚ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ, ਜਿਸ ਨੇ  ਲਖਬੀਰ ਸਿੰਘ ਨਾਮ ਦੇ ਨੌਜਵਾਨ ਨੂੰ ਧਮਕਾਇਆ ਸੀ। ਪੁਲਿਸ ਨੇ ਉਹਦੇ ਖਿਲਾਫ ਵੀ ਕਾਰਵਾਈ ਕੀਤੀ ਗਈ। ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਮੈਂ ਖੁਦ ਆਪਣਾ ਮੋਬਾਈਲ ਨੰਬਰ ਦਿੱਤਾ ਹੈ ਜੇਕਰ ਕੋਈ ਵੀ ਨਸ਼ਾ ਤਸਕਰ ਤੰਗ ਕਰਦਾ ਹੈ ਤਾਂ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

ਬੀਤੀ ਸ਼ਾਮ ਨੂੰ ਲਖਬੀਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਭਾਵਕ ਵੀਡੀਓ ਪਾ ਕੇ ਥਾਣਾ ਕੋਟ ਫੱਤਾ ਮੁਖੀ 'ਤੇ ਗੰਭੀਰ ਦੋਸ਼ ਲਗਾਏ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨਾਂ ਹਮਲਾਵਰਾਂ ’ਚੋਂ ਦੋ ਨੂੰ ਵਾਰਦਾਤ ’ਚ ਵਰਤੇ ਹਥਿਆਰਾਂ ਅਤੇ ਕਾਰ ਸਮੇਤ ਕਾਬੂ ਕੀਤਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement