'ਯੁੱਧ ਨਸ਼ਿਆਂ ਵਿਰੁੱਧ' ਦਾ 94ਵਾਂ ਦਿਨ: 2.8 ਕਿਲੋਗ੍ਰਾਮ ਹੈਰੋਇਨ ਅਤੇ 17 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 140 ਨਸ਼ਾ ਤਸਕਰ ਕਾਬੂ
Published : Jun 3, 2025, 10:20 pm IST
Updated : Jun 3, 2025, 10:20 pm IST
SHARE ARTICLE
Day 94 of 'War on Drugs': 140 drug smugglers arrested with 2.8 kg heroin and Rs 17,000 in drug money
Day 94 of 'War on Drugs': 140 drug smugglers arrested with 2.8 kg heroin and Rs 17,000 in drug money

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 74 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪ੍ਰੇਰਿਆ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 94ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋ ਹੈਰੋਇਨ, 3132 ਨਸ਼ੀਲੀਆਂ ਗੋਲੀਆਂ ਅਤੇ 17750 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ, 94 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 15,412 ਹੋ ਗਈ ਹੈ।

ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 475 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 101 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 573 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 74 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement