Punjab News : ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

By : BALJINDERK

Published : Jun 3, 2025, 8:33 pm IST
Updated : Jun 3, 2025, 8:33 pm IST
SHARE ARTICLE
ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ
ਲਾਲ ਚੰਦ ਕਟਾਰੂਚੱਕ ਵੱਲੋਂ ਪੱਲਣਪੁਰ ਵਿਖੇ ਮੁੜ-ਸੁਰਜੀਤ ਕੀਤੀ ਇੰਸਪੈਕਸ਼ਨ ਹੱਟ ਦਾ ਉਦਘਾਟਨ

Punjab News : ਹੱਟ ਨੂੰ ਆਕਰਸ਼ਕ ਦਿੱਖ ਦੇਣ ਲਈ 70 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ ਮੁਰੰਮਤ

Punjab News in Punjabi : ਇੱਕ ਵੱਡੀ ਪਹਿਲਕਦਮੀ ਤਹਿਤ ਜੰਗਲਾਤ ਅਤੇ ङਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਪੱਲਣਪੁਰ (ਸਿਸਵਾਂ ਜੰਗਲਾਤ ਰੇਂਜ ਦਾ ਹਿੱਸਾ) ਵਿਖੇ ਨਵੀਂ ਮੁਰੰਮਤ ਕੀਤੀ ਗਈ ਇੰਸਪੈਕਸ਼ਨ ਹੱਟ ਦਾ ਉਦਘਾਟਨ ਕੀਤਾ।  ਇਸ ਵਾਤਾਵਰਨ-ਪੱਖੀ ਉਪਰਾਲੇ ’ਤੇ ਲਗਭਗ 70 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਮਿਰਜ਼ਾਪੁਰ ਵਿੱਚ ਵੀ, ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਨਵੀਂ ਨੁਹਾਰ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ, ਇੰਸਪੈਕਸ਼ਨ ਹੱਟ ਦੇ ਪਿਛਲੇ ਪਾਸੇ ਇੱਕ ਹਰਿਆ-ਭਰਿਆ ਕੁਦਰਤੀ ਮਾਰਗ (ਨੇਚਰ ਟਰੇਲ) ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੂਰਾ ਹੋਣ ’ਤੇ ਇਹ ਰਮਣੀਕ ਮਾਰਗ, ਕੁਦਰਤ ਪ੍ਰੇਮੀਆਂ ਲਈ, ਪੰਛੀਆਂ ਦੀਆਂ ਵੱਖ-ਵੱਖ ਤੇ ਵਿਲੱਖਣ ਕਿਸਮਾਂ ਦਾ ਝਲਕਾਰਾ ਅਤੇ ਤਾਜ਼ੀ ਹਵਾ ਦਾ ਸੋਮਾ ਹੋਵੇਗਾ  ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੰਗਲਾਤ ਵਿਭਾਗ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ, ਵਿਭਾਗ ਇਸ ਸਾਲ ਫਲਦਾਰ ਰੁੱਖਾਂ ਦੇ 3.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਤਾਵਰਨ ਪੱਖੀ ਉਪਰਾਲੇ ਨਾਲ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਵਿੱਚ ਬਹੁਤ ਮਦਦ ਮਿਲੇਗੀ।

ਇਸ ਤੋਂ ਇਲਾਵਾ, ਪਠਾਨਕੋਟ ਜ਼ਿਲ੍ਹੇ ਦੇ ਧਾਰ ਬਲਾਕ ਵਿੱਚ ਇੱਕ ਗੈਸਟ ਹਾਊਸ ਦੇ ਨਾਲ-ਨਾਲ ਹਰੀਕੇ ਵਿਖੇ ਇੱਕ ਨੇਚਰ ਇੰਟਰਪ੍ਰੀਟੇਸ਼ਨ ਸੈਂਟਰ ਵੀ ਬਣਾਇਆ ਗਿਆ ਹੈ। ਇਸੇ ਤਰ੍ਹਾਂ ਢੋਲਬਾਹਾ ਵਿੱਚ ਵੀ, ਅਜਿਹੀਆਂ ਵਿਕਾਸ ਕੇਂਦਰਿਤ ਗਤੀਵਿਧੀਆਂ ਸਬੰਧੀ ਯੋਜਨਾਵਾਂ ਉਲੀਕੀਆਂ ਜਾ ਰਹੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਹਾਲ ਹੀ ਵਿੱਚ, ਜੰਗਲਾਤ ਵਿਭਾਗ ਦੇ 378 ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਉਨ੍ਹਾਂ ਨੂੰ ਇਸ ਸਬੰਧ ਵਿੱਚ ਨਿਯੁਕਤੀ ਪੱਤਰ ਦੇਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣ ਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. –ਕਮ- ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ. (ਹਿਲਜ਼) ਨਿਧੀ ਸ੍ਰੀਵਾਸਤਵਾ, ਸੀ.ਸੀ.ਐਫ. (ਵਾਈਲਡ ਲਾਈਫ) ਸਾਗਰ ਸੇਤੀਆ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਅਤੇ ਡੀ.ਐਫ.ਓ. ਮੋਹਾਲੀ ਕੰਵਰਦੀਪ ਸਿੰਘ ਵੀ ਸ਼ਾਮਿਲ ਸਨ।

(For more news apart from Lal Chand Kataruchak inaugurated revived Inspection Hut Pallanpur News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement