Ludhiana West by-election : ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ
Published : Jun 3, 2025, 8:33 pm IST
Updated : Jun 3, 2025, 8:33 pm IST
SHARE ARTICLE
Ludhiana West by-election: After scrutiny of nomination papers, 15 nominations were found valid: Sibin C
Ludhiana West by-election: After scrutiny of nomination papers, 15 nominations were found valid: Sibin C

26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।

ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ)।

ਉਨ੍ਹਾਂ ਅੱਗੇ ਦੱਸਿਆ ਕਿ 5 ਜੂਨ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ, ਜਿਸ ਤੋਂ ਬਾਅਦ ਸਾਫ਼ ਹੋ ਜਾਵੇਗਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ ਕਿੰਨੇ ਉਮੀਦਵਾਰ ਚੋਣ ਲੜ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement