Mohali News : ਪੰਚਾਇਤ ਵਿਭਾਗ ਨੇ ਝੰਜੇੜੀ ’ਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

By : BALJINDERK

Published : Jun 3, 2025, 4:47 pm IST
Updated : Jun 3, 2025, 4:47 pm IST
SHARE ARTICLE
ਪੰਚਾਇਤ ਵਿਭਾਗ ਨੇ ਝੰਜੇੜੀ ’ਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ
ਪੰਚਾਇਤ ਵਿਭਾਗ ਨੇ ਝੰਜੇੜੀ ’ਚ 191 ਏਕੜ ਸ਼ਾਮਲਾਤ ਜ਼ਮੀਨ ਦਾ ਲਿਆ ਕਬਜ਼ਾ

Mohali News : ਭਾਰੀ ਪੁਲਿਸ ਬਲਾਂ ਦੀ ਮੌਜੂਦਗੀ ਅਤੇ ਡਿਊਟੀ ਮੈਜਿਸਟ੍ਰੇਟਾਂ ਨੇ ਸ਼ਾਂਤੀਪੂਰਨ ਕਰਵਾਈ ਨੂੰ ਯਕੀਨੀ ਬਣਾਇਆ

Mohali News in Punjabi : ਪੰਜਾਬ ਸਰਕਾਰ ਦੀ ਸ਼ਾਮਲਾਤ (ਪੰਚਾਇਤ) ਜ਼ਮੀਨ ਨੂੰ ਗੈਰ-ਕਾਨੂੰਨੀ ਕਬਜ਼ਿਆਂ ਤੋਂ ਮੁਕਤ ਕਰਨ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਨੇ ਅੱਜ ਜ਼ਿਲ੍ਹਾ ਐਸ ਏ ਐਸ ਨਗਰ ਦੇ ਪਿੰਡ ਝੰਜੇੜੀ ਵਿੱਚ 191 ਏਕੜ ਕੀਮਤੀ ਸ਼ਾਮਲਾਟ ਜ਼ਮੀਨ ਦਾ ਸਫਲਤਾਪੂਰਵਕ ਕਬਜ਼ਾ ਲੈ ਲਿਆ ਅਤੇ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਸਨੂੰ ਰਸਮੀ ਤੌਰ 'ਤੇ ਗ੍ਰਾਮ ਪੰਚਾਇਤ ਝੰਜੇੜੀ ਨੂੰ ਸੌਂਪ ਦਿੱਤਾ। ਜ਼ਮੀਨ ਦੀ ਬਾਜ਼ਾਰੀ ਕੀਮਤ ਲਗਭਗ 2,000 ਕਰੋੜ ਰੁਪਏ ਹੋਣ ਦਾ ਅਨੁਮਾਨ ਲਾਇਆ ਜਾਂਦਾ ਹੈ।

ਜਾਣਕਾਰੀ ਦਿੰਦੇ ਹੋਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕਬਜ਼ੇ ਦੀ ਕਾਰਵਾਈ ਅੱਜ ਸਵੇਰੇ ਦੋ ਡਿਊਟੀ ਮੈਜਿਸਟ੍ਰੇਟਾਂ - ਸ਼੍ਰੀਮਤੀ ਦਿਵਿਆ ਪੀ, ਐਸ ਡੀ ਐਮ ਖਰੜ, ਅਤੇ ਅਮਿਤ ਗੁਪਤਾ, ਐਸ ਡੀ ਐਮ ਡੇਰਾਬੱਸੀ ਦੀ ਮੌਜੂਦਗੀ ਵਿੱਚ ਕੀਤੀ ਗਈ।  ਇਸ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸ ਪੀ (ਹੈੱਡਕੁਆਰਟਰ) ਰਮਨਦੀਪ ਸਿੰਘ ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।

ਵਿਭਾਗ ਵੱਲੋਂ ਇਸ ਕਾਰਵਾਈ ਦੀ ਅਗਵਾਈ ਕਰਨ ਵਾਲੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ ਡੀ ਪੀ ਓ) ਬਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਵਿਭਾਗ ਦੇ ਪੰਚਾਇਤੀ ਜ਼ਮੀਨ ਦੇ ਕੁਲੈਕਟਰ ਸ੍ਰੀ ਅਮਰਿੰਦਰ ਸਿੰਘ ਚੌਹਾਨ ਵੱਲੋਂ 25 ਅਪ੍ਰੈਲ, 2025 ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਫਰਵਰੀ, 2025 ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਬਜ਼ਾ ਵਾਰੰਟ ਜਾਰੀ ਕੀਤਾ ਗਿਆ ਸੀ।

ਡੀ ਡੀ ਪੀ ਓ ਗਰੇਵਾਲ ਨੇ ਅੱਗੇ ਕਿਹਾ ਕਿ ਇਸ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀ ਉਮਾ ਸ਼ੰਕਰ ਗੁਪਤਾ ਦੇ ਨਿਰਦੇਸ਼ਾਂ ਹੇਠ ਸੰਭਵ ਹੋਇਆ। ਐਸ ਏ ਐਸ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਸੀਨੀਅਰ ਪੁਲਿਸ ਸੁਪਰਡੈਂਟ ਸ. ਹਰਮਨਦੀਪ ਸਿੰਘ ਹਾਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

ਇਸ ਜ਼ਮੀਨ 'ਤੇ ਲਗਭਗ 105 ਧਿਰਾਂ ਵੱਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ। ਜ਼ਮੀਨ ਖਾਲੀ ਹੋਣ ਤੋਂ ਬਾਅਦ, ਗ੍ਰਾਮ ਪੰਚਾਇਤ ਝੰਜੇੜੀ ਦੇ ਪ੍ਰਸ਼ਾਸਕ ਸ਼੍ਰੀ ਅਮਿਤ ਕੁਮਾਰ ਨੂੰ ਅਧਿਕਾਰਤ ਕਬਜ਼ਾ ਸੌਂਪ ਦਿੱਤਾ ਗਿਆ।

ਇਸ ਮੌਕੇ 'ਤੇ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਮਹਿਕਮੀਤ ਸਿੰਘ, ਬੀ ਡੀ ਪੀ ਓ ਖਰੜ, ਅਤੇ ਗੁਰਵਿੰਦਰ ਕੌਰ, ਤਹਿਸੀਲਦਾਰ ਖਰੜ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ ਅਤੇ ਮਾਲ ਵਿਭਾਗ ਦਾ ਸਟਾਫ ਸ਼ਾਮਲ ਸਨ।

ਡੀ ਡੀ ਪੀ ਓ ਗਰੇਵਾਲ ਨੇ ਚਿਤਾਵਨੀ ਦੇ ਲਹਿਜ਼ੇ ਚ ਕਿਹਾ ਕਿ ਵਿਭਾਗ ਵੱਲੋਂ ਨਾਜਾਇਜ਼ ਕਬਜ਼ੇ ਚੋਂ ਛੁਡਵਾਈ ਗਈ ਇਸ ਜ਼ਮੀਨ ਚ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਦੀ ਕੋਸ਼ਿਸ਼ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

(For more news apart from Panchayat department takes possession 191 acres Shamlat land in Jhanjeri News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement