Amritsar News ; ਅੰਮ੍ਰਿਤਸਰ ‘ਚ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ 

By : BALJINDERK

Published : Jun 3, 2025, 6:10 pm IST
Updated : Jun 3, 2025, 6:10 pm IST
SHARE ARTICLE
ਏਡੀਸੀਪੀ ਜਸਰੂਪ ਬਾਠ ਅੰਮ੍ਰਿਤਸਰ ਜਾਣਕਾਰੀ ਦਿੰਦੇ ਹੋਏ
ਏਡੀਸੀਪੀ ਜਸਰੂਪ ਬਾਠ ਅੰਮ੍ਰਿਤਸਰ ਜਾਣਕਾਰੀ ਦਿੰਦੇ ਹੋਏ

Amritsar News ; ਸ਼ਖਸ ਨੇ ਫਾੜੇ ਗੁਟਕਾ ਸਾਹਿਬ ਦੇ ਅੰਗ

 Amritsar News in Punjabi ;  ਅੰਮ੍ਰਿਤਸਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ । ਸ੍ਰੀ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਪਾੜ ਦਿੱਤਾ। ਇਸ ਘਟਨਾ ਤੋਂ ਬਾਅਦ ਸੰਗਤ ਨੇ ਮੁਲਜ਼ਮ ਨੂੰ ਫੜ ਲਿਆ ਅਤੇ ਉਸਦੀ ਕੁੱਟਮਾਰ ਕੀਤੀ। ਫ਼ਿਲਹਾਲ ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਹਰਿਮੰਦਰ ਸਾਹਿਬ ਦੇ ਨੇੜੇ ਰਹਿੰਦਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਸੌਂਪ ਦਿੱਤਾ ਗਿਆ।  

ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਉਸਨੇ ਇਹ ਕਦਮ ਕਿਉਂ ਚੁੱਕਿਆ। ਸ਼ੁਰੂਆਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਨੇ ਤਿੰਨ ਗੁਟਕਾ ਸਾਹਿਬ ਪਾੜ ਦਿੱਤੇ ਸਨ।

ਇਸ ਸਬੰਧੀ ਏਡੀਸੀਪੀ ਜਸਰੂਪ ਬਾਠ ਅੰਮ੍ਰਿਤਸਰ ਨੇ ਦੱਸਿਆ ਕਿ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਸਨੂੰ ਹਿਰਾਸਤ ਵਿੱਚ ਲੈ ਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਇੱਕ ਸਪੈਸ਼ਲ ਜਾਂਚ ਟੀਮ ਗਠਿਤ ਕੀਤੀ ਗਈ ਹੈ ਜੋ ਇਸ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

(For more news apart from Police arrest man for committing sacrilege in Amritsar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement