Amritsar News : ਅੰਮ੍ਰਿਤਸਰ ਤਾਰਾਂ ਵਾਲੇ ਪੁੱਲ ਦੇ ਕੋਲ SSOC ਨੇ ਨਸ਼ਾ ਤਸਕਰਾਂ ਦਾ ਕੀਤਾ ਐਨਕਾਊਂਟਰ 

By : BALJINDERK

Published : Jun 3, 2025, 3:34 pm IST
Updated : Jun 3, 2025, 3:34 pm IST
SHARE ARTICLE
file photo
file photo

Amritsar News : ਜਵਾਬੀ ਕਾਰਵਾਈ ’ਚ ਨਸ਼ਾ ਤਸਕਰ ਜ਼ਖਮੀ, ਜ਼ਖਮੀ ਨੂੰ ਹਸਪਤਾਲ ’ਚ ਕਰਵਾਇਆ ਭਰਤੀ

Amritsar News in Punjabi : ਅੰਮ੍ਰਿਤਸਰ ਤਾਰਾਂ ਵਾਲੇ ਪੁੱਲ ਦੇ ਕੋਲ ਐਸਐਸਓਸੀ ਨੇ ਨਸ਼ਾ ਤਸਕਰਾਂ ਦਾ ਐਨਕਾਊਂਟਰ ਕੀਤਾ ਹੈ। ਇੱਕ ਨਸ਼ਾ ਤਸਕਰ ਨੇ ਪੁਲਿਸ ਤੇ ਗੋਲੀ ਚਲਾਈ, ਜਵਾਬੀ ਕਾਰਵਾਈ ਦੇ ਵਿੱਚ ਨਸ਼ਾ ਤਸਕਰ ਜ਼ਖਮੀ ਹੋ ਗਿਆ।  ਜ਼ਖਮੀ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਅਤੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਸਬੰਧੀ ਐਸਐਸਓਸੀ ਇੰਸਪੈਕਟਰ ਅਮਨਦੀਪ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਹੈਰੋਇਨ ਲੈ ਕੇ ਆ ਰਹੇ ਹਨ।  ਜਦ ਪੈਦਲ ਆ ਰਹੇ ਨੌਜਵਾਨਾਂ ਨੂੰ ਉਹਨਾਂ ਰੋਕਣ ਦੀ ਕੋਸ਼ਿਸ਼ ਕੀਤੀ ਤੇ ਉਹਨਾਂ ਪੁਲਿਸ ਤੇ ਚਲਾਈ ਗੋਲੀ, ਜਵਾਬੀ ਕਾਰਵਾਈ ਦੇ ਵਿੱਚ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ ਹੈ।  ਦੋਹਾਂ ਨਸ਼ਾ ਤਸਕਰਾਂ ਦੇ ਕੋਲੋਂ ਐਸਐਸਓਸੀ ਨੇ ਅੱਧਾ ਕਿਲੋ ਹੈਰੋਇਨ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਦੋਵੇਂ ਨਸ਼ਾ ਤਸਕਰ ਫਿਰੋਜ਼ਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ । ਇੱਕ ਦਾ ਨਾਮ ਆਕਾਸ਼ਦੀਪ ਅਤੇ ਦੂਸਰੇ ਦਾ ਨਾਮ ਜਸਦੀਪ ਦੱਸਿਆ ਜਾ ਰਿਹਾ ਹੈ।

(For more news apart from   SSOC encounters drug smugglers near Amritsar wire bridge News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement