Amritsar News : ਸੁਖਜਿੰਦਰ ਰੰਧਾਵਾ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ 

By : BALJINDERK

Published : Jun 3, 2025, 5:37 pm IST
Updated : Jun 3, 2025, 5:37 pm IST
SHARE ARTICLE
ਸੁਖਜਿੰਦਰ ਰੰਧਾਵਾ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ 
ਸੁਖਜਿੰਦਰ ਰੰਧਾਵਾ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ 

Amritsar News : ਅੰਮ੍ਰਿਤਸਰ ਸਾਹਿਬ ਜੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ "ਨੋ-ਵਾਰ ਜ਼ੋਨ" ਘੋਸ਼ਿਤ ਕਰਨ ਦੀ ਕੀਤੀ ਮੰਗ 

Amritsar News in Punjabi :  ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਅੰਤਰਰਾਸ਼ਟਰੀ ਪੱਧਰ ‘ਤੇ “ਨੋ ਵਾਰ ਜ਼ੋਨ” (No-War Zone) ਘੋਸ਼ਿਤ ਕੀਤਾ ਜਾਵੇ। 

ਉਨ੍ਹਾਂ ਨੇ ਪੱਤਰ ’ਚ ਲਿਖਿਆ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੋਈ ਆਮ ਸਥਾਨ ਨਹੀਂ ਹੈ, ਇਹ ਸਿੱਖ ਧਰਮ ਦੀ ਆਤਮਾ ਹੈ ਅਤੇ ਸ਼ਾਂਤੀ ਦਾ ਅਧਿਆਤਮਿਕ ਪ੍ਰਤੀਕ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੀ ਪਵਿੱਤਰਤਾ ਅਤੇ ਸ਼ਾਨ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।  ਕੇਂਦਰ ਸਰਕਾਰ ਮੇਰੀ ਇਸ ਅਪੀਲ ਨੂੰ ਰਾਜਨੀਤਿਕ ਨਹੀਂ, ਸਗੋਂ ਸ਼ਾਂਤੀ ਦੇ ਪ੍ਰਤੀਕ ਦੀ ਸੁਰੱਖਿਆ ਵਜੋਂ ਦੇਖੇਗੀ। 

1

ਸੰਸਦ ਮੈਂਬਰ ਨੇ ਲਿਖਿਆ ਕਿ, “ਸ੍ਰੀ ਹਰਿਮੰਦਰ ਸਾਹਿਬ ਕੋਈ ਆਮ ਧਾਰਮਿਕ ਥਾਂ ਨਹੀਂ, ਸਗੋਂ ਸਿੱਖੀ ਦੀ ਰੂਹ ਅਤੇ ਪੂਰੇ ਵਿਸ਼ਵ ਲਈ ਅਮਨ, ਪਿਆਰ ਤੇ ਇਕਤਾ ਦਾ ਚਾਨਣ ਮੁਨਾਰਾ ਹੈ।“

ਉਨ੍ਹਾਂ ਨੇ ਕਿਹਾ ਕਿ ਜਿਵੇਂ ਵੈਟੀਕਨ ਸਿਟੀ ਨੂੰ ਵਿਸ਼ਵ ਪੱਧਰੀ ਸੁਰੱਖਿਆ ਮਿਲੀ ਹੋਈ ਹੈ, ਉਸੇ ਤਰ੍ਹਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਰੂਹਾਨੀ ਮਹੱਤਤਾ ਨੂੰ ਮਨਵਾਉਂਦਿਆਂ ਉਨ੍ਹਾਂ ਲਈ ਵਿਸ਼ਵ ਪੱਧਰੀ ਸੁਰੱਖਿਆ ਢਾਂਚਾ ਵਿਕਸਿਤ ਕੀਤਾ ਜਾਵੇ।

ਇੰਡੋ-ਪਾਕ ਤਣਾਅ ਅਤੇ ਸ੍ਰੀ ਅੰਮ੍ਰਿਤਸਰ ਦੀ ਭੂਗੋਲਿਕ ਸੰਵੇਦਨਸ਼ੀਲਤਾ ਉਤੇ ਚਿੰਤਾ

ਪੱਤਰ ਵਿੱਚ ਉਨ੍ਹਾਂ ਨੇ ਹਾਲੀਆ ਭਾਰਤ-ਪਾਕਿਸਤਾਨ ਤਣਾਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੀ ਸਰਹੱਦੀ ਨੇੜਤਾ, ਸੰਘਰਸ਼ ਸਮੇਂ ਇਨ੍ਹਾਂ ਪਵਿੱਤਰ ਸਥਾਨਾਂ ਲਈ ਖਤਰੇ ਦਾ ਕਾਰਨ ਬਣ ਸਕਦੀ ਹੈ।

“ਇਹ ਅਪੀਲ ਕਿਸੇ ਰਾਜਨੀਤਕ ਖੇਤਰ ਅਧਿਕਾਰ ਦੀ ਮੰਗ ਨਹੀਂ, ਸਗੋਂ ਵਿਸ਼ਵ ਪੱਧਰ ’ਤੇ ਇੱਕ ਆਤਮਿਕ ਕੇਂਦਰ ਦੀ ਸੁਰੱਖਿਆ ਲਈ ਇੱਕ ਨੈਤਿਕ ਅਰਜ਼ੀ ਹੈ।“

“ਸਰਬੱਤ ਦਾ ਭਲਾ” ਦੇ ਸੰਦੇਸ਼ ਦੀ ਵਿਸ਼ਵ ਪੱਧਰ ਤੇ ਲੋੜ

ਸੁਖਜਿੰਦਰ ਰੰਧਾਵਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਜਿਵੇਂ ਦੁਨੀਆ ਭਰ ਵਿੱਚ ਹਿੰਸਾ ਅਤੇ ਤਣਾਅ ਵੱਧ ਰਹੇ ਹਨ, ਉਹਵੇਲੇ ਸਿੱਖ ਧਰਮ ਦਾ “ਸਰਬੱਤ ਦਾ ਭਲਾ” ਵਾਲਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸਿੱਖ ਭਾਈਚਾਰੇ ਅਤੇ ਸਿਵਲ ਸਮਾਜ ਵੱਲੋਂ ਉਠਾਈ ਗਈ ਇਹ ਚਿੰਤਾ, ਹੁਣ ਇੱਕ ਅੰਤਰਰਾਸ਼ਟਰੀ ਚਰਚਾ ਅਤੇ ਕਾਨੂੰਨੀ ਰਾਹਤ ਦੀ ਮੰਗ ਕਰ ਰਹੀ ਹੈ।

(For more news apart from Sukhjinder Randhawa writes a letter to PM Modi News in Punjabi, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement