Tarn Taran News : ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ISI ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Jun 3, 2025, 7:51 pm IST
Updated : Jun 3, 2025, 7:51 pm IST
SHARE ARTICLE
ਡੀਜੀਪੀ ਗੌਰਵ ਯਾਦਵ
ਡੀਜੀਪੀ ਗੌਰਵ ਯਾਦਵ

Tarn Taran News : ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ

Tarn Taran News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

(For more news apart from Tarn Taran resident arrested for leaking information Pakistan-ISI during Operation Sindoor News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement