ਤਰਨਤਾਰਨ ’ਚ ਪਾਕਿ ਨਾਲ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਵਾਲਾ ਨੌਜਵਾਨ ਕਾਬੂ
Published : Jun 3, 2025, 11:56 am IST
Updated : Jun 3, 2025, 11:57 am IST
SHARE ARTICLE
Youth arrested for sharing intelligence with Pakistan in Tarn Taran Latest News in Punjabi
Youth arrested for sharing intelligence with Pakistan in Tarn Taran Latest News in Punjabi

ਫ਼ੌਜੀਆਂ ਦੀ ਤਾਇਨਾਤੀ ਤੇ ਫ਼ੌਜੀ ਗਤੀਵਿਧੀਆਂ ਦੇ ਸੰਵੇਦਨਸ਼ੀਲ ਵੇਰਵੇ ਕਰਦਾ ਸੀ ਸਾਂਝੇ : ਡੀਜੀਪੀ

Youth arrested for sharing intelligence with Pakistan in Tarn Taran Latest News in Punjabi : ਚੰਡੀਗੜ੍ਹ : ਕਾਊਂਟਰ-ਇੰਟੈਲੀਜੈਂਸ ਪੰਜਾਬ ਤਰਨਤਾਰਨ ਪੁਲਿਸ ਤੋਂ ਮਿਲੀ ਜਾਣਕਾਰੀ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇਕ ਸਾਂਝੇ ਅਭਿਆਨ ਵਿਚ ਮੁਹੱਲਾ ਰੋਡੂਪੁਰ, ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਦੇ ਰਹਿਣ ਵਾਲੇ ਗਗਨਦੀਪ ਸਿੰਘ ਉਰਫ਼ ਗਗਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਆਪ੍ਰੇਸ਼ਨ ਸੰਧੂਰ ਦੌਰਾਨ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਦੇ ਹੋਏ ਪਾਕਿਸਤਾਨ ਆਈ.ਐਸ.ਆਈ. ਅਤੇ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿਚ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੇ ਫ਼ੌਜੀਆਂ ਦੀ ਤਾਇਨਾਤੀ ਅਤੇ ਰਣਨੀਤਕ ਸਥਾਨਾਂ ਸਮੇਤ ਵਰਗੀਕ੍ਰਿਤ ਵੇਰਵੇ ਸਾਂਝੇ ਕਰਦਾ ਸੀ। 

ਮੁਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਸਥਿਤ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿਚ ਸੀ, ਜਿਸ ਰਾਹੀਂ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਜਾਣੂ ਕਰਵਾਇਆ ਗਿਆ ਸੀ। ਉਨ੍ਹਾਂ ਅੱਗੇ ਦਸਿਆ ਕਿ ਉਸ ਪਾਸੋਂ ਇਕ ਮੋਬਾਈਲ ਫ਼ੋਨ ਬਰਾਮਦ ਕੀਤਾ ਗਿਆ ਹੈ, ਜਿਸ ਵਿਚ ਖ਼ੁਫ਼ੀਆ ਜਾਣਕਾਰੀ ਸੀ, ਜੋ ਉਸ ਨੇ ਪੀ.ਆਈ.ਓਜ਼ ਨਾਲ ਸਾਂਝੀ ਕੀਤੀ ਸੀ, ਨਾਲ ਹੀ 20 ਤੋਂ ਵੱਧ ਆਈ.ਐਸ.ਆਈ. ਸੰਪਰਕਾਂ ਦੇ ਵੇਰਵੇ ਵੀ ਸਨ। 

ਉਨ੍ਹਾਂ ਕਿਹਾ ਕਿ ਇਸ ਜਾਸੂਸੀ ਨੈੱਟਵਰਕ ਦੇ ਪੂਰੇ ਦਾਇਰੇ ਨੂੰ ਸਥਾਪਤ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਪੂਰੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਿਟੀ ਵਿਖੇ ਸਰਕਾਰੀ ਭੇਦ ਐਕਟ ਦੇ ਤਹਿਤ ਇਕ ਐਫ਼.ਆਈ.ਆਰ. ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement