ਖ਼ਬਰਾਂ |

ਤਾਜ਼ਾ |

ਗੁਰਦਾਸਪੁਰ ’ਚ 36, ਦੀਨਾਨਗਰ ’ਚ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
Published : Jun 3, 2026, 11:00 pm IST
Updated : Jun 3, 2026, 11:00 pm IST
SHARE ARTICLE
36 candidates filed nomination papers in Gurdaspur, 49 in Dinanagar and 21 for Qadian Municipal Council
36 candidates filed nomination papers in Gurdaspur, 49 in Dinanagar and 21 for Qadian Municipal Council

ਕੁੱਲ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲਿਆਂ ਦੀ ਗਿਣਤੀ 358, ਨਾਮਜ਼ਦਗੀ ਪੱਤਰਾਂ ਦੀ ਪੜਤਾਲ ਭਲਕੇ 4 ਜੂਨ ਨੂੰ ਹੋਵੇਗੀ

ਗੁਰਦਾਸਪੁਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਨਾਮਜਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਗੁਰਦਾਸਪੁਰ ਵਿਖੇ 36 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਗੁਰਦਾਸਪੁਰ ਨਗਰ ਕੌਂਸਲ ਲਈ ਕੁਲ 170 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਗੁਰਦਾਸਪੁਰ ਨਗਰ ਕੌਂਸਲ ਦੇ ਕੁੱਲ ਵਾਰਡ 29 ਹਨ। 

ਇਸੇ ਤਰ੍ਹਾਂ ਦੀਨਾਨਗਰ ਵਿਖੇ ਅੱਜ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਦੀਨਾਨਗਰ ਨਗਰ ਕੌਂਸਲ ਲਈ ਕੁਲ 95 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਦੀਨਾਨਗਰ ਦੇ ਕੁਲ ਵਾਰਡ 15 ਹਨ। ਕਾਦੀਆਂ ਵਿਖੇ ਅੱਜ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਾਦੀਆਂ ਨਗਰ ਕੌਂਸਲ ਲਈ ਕੁਲ 93 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਕਾਦੀਆਂ ਦੇ ਕੁਲ ਵਾਰਡ 15 ਹਨ। 

ਇਸ ਤਰ੍ਹਾਂ ਨਾਮਜ਼ਦਗੀ ਪੱਤਰ ਕਰਨ ਵਾਲਿਆਂ ਦੀ ਕੁੱਲ ਗਿਣਤੀ 358 ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ‘ਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement