ਖ਼ਬਰਾਂ |

ਤਾਜ਼ਾ |

ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼
Published : Jun 3, 2026, 6:40 pm IST
Updated : Jun 3, 2026, 6:40 pm IST
SHARE ARTICLE
Kewal Singh Dhillon took charge, made 'Maharaja Ranjit Singh's Punjab' the BJP's motto
Kewal Singh Dhillon took charge, made 'Maharaja Ranjit Singh's Punjab' the BJP's motto

'ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ'

ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਨੂੰ ਪੰਜਾਬ ਲਈ ਆਦਰਸ਼ ਮਾਡਲ ਦੱਸਦਿਆਂ ਸੂਬੇ ਵਿੱਚ ਖੁਸ਼ਹਾਲੀ, ਭਾਈਚਾਰੇ ਅਤੇ ਸੁਸ਼ਾਸਨ ਵਾਲਾ ਪੰਜਾਬ ਸਿਰਜਣ ਦਾ ਸੰਕਲਪ ਦੁਹਰਾਇਆ ਹੈ। ਚੰਡੀਗੜ੍ਹ ਵਿੱਚ ਇਹ ਐਲਾਨ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਪੰਜਾਬ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ।

ਇਹ ਸੰਕਲਪ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਪ੍ਰਗਟ ਕੀਤਾ ਗਿਆ। ਸੈਕਟਰ-37 ਸਥਿਤ ਪੰਜਾਬ ਭਾਜਪਾ ਮੁੱਖ ਦਫ਼ਤਰ ਵਿੱਚ ਅਹੁਦਾ ਸੰਭਾਲਣ ਸਮੇਂ ਕੇਵਲ ਸਿੰਘ ਢਿੱਲੋਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਕੇ ਉਨ੍ਹਾਂ ਦੇ ਸ਼ਾਸਨ ਨੂੰ ਪ੍ਰੇਰਣਾ ਸਰੋਤ ਵਜੋਂ ਪੇਸ਼ ਕੀਤਾ।

2

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ ਅਤੇ ਸ਼ਵੇਤ ਮਲਿਕ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਵਿਸ਼ੇਸ਼, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢ,  ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਅਤੇ ਸਟੇਟ ਮੀਡੀਆ ਹੈਂਡ ਵਿਨੀਤ ਜੋਸ਼ੀ ਵਿਸ਼ੇਸ ਤੌਰ 'ਤੇ ਮੌਜੂਦ ਸਨ।

1

ਅਹੁਦਾ ਸੰਭਾਲਣ ਉਪਰੰਤ ਆਪਣੇ ਸੰਬੋਧਨ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ, “ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਉਹ ਪੰਜਾਬ ਸੀ ਜਿੱਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਪੰਜਾਬੀ ਡਰ ਦੇ ਸਾਏ ਹੇਠ ਨਹੀਂ ਜੀਉਂਦਾ ਸੀ। ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿੱਥੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਸਨਮਾਨ ਮਿਲੇ।”

2

ਉਨ੍ਹਾਂ ਪਾਰਟੀ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਸਭਕਾ ਸਾਥ, ਸਭਕਾ ਵਿਕਾਸ’ ਦੇ ਮੰਤਰ ’ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ਭਾਜਪਾ ਇਸੇ ਸੋਚ ਨਾਲ ਪੰਜਾਬ ਵਿੱਚ ਲੋਕਾਂ ਦਾ ਭਰੋਸਾ ਜਿੱਤੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਮ ’ਤੇ ਸੱਤਾ ਹਾਸਲ ਕੀਤੀ, ਪਰ ਹਰ ਵਰਗ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਜਿਸ ਅਸਲ ਬਦਲਾਅ ਦੀ ਉਮੀਦ ਕਰ ਰਹੇ ਹਨ, ਉਹ ਸਿਰਫ਼ ਭਾਜਪਾ ਹੀ ਦੇ ਸਕਦੀ ਹੈ।

1

ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਿਤ ਸਰਕਾਰ ਦੇਵੇਗੀ। ਉਨ੍ਹਾਂ ਇਸ ਨੂੰ ‘ਖਾਲਸਾ ਰਾਜ’ ਦੀ ਭਾਵਨਾ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਪੰਜਾਬ ਨੂੰ ਵਿਕਾਸ, ਸੁਰੱਖਿਆ ਅਤੇ ਸਮਾਜਿਕ ਸਾਂਝ ਦੀ ਰਾਹ ’ਤੇ ਲੈ ਕੇ ਜਾਵੇਗੀ।

ਉਨ੍ਹਾਂ ਪਾਰਟੀ ਵਰਕਰਾਂ ਨੂੰ ਨਵਾਂ ਨਾਅਰਾ “ਨਾ ਆਪਦਾ, ਨਾ ਕਾਂਪਦਾ, ਪੰਜਾਬ ਮੰਗਦਾ ਭਾਜਪਾ” ਦਿੱਤਾ ਅਤੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਗੈਂਗਸਟਰਵਾਦ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਦਿਵਾਉਣ ਦੀ ਸਮਰੱਥਾ ਸਿਰਫ਼ ਭਾਜਪਾ ਕੋਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਤੋਂ ਹੀ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ।

ਭਾਜਪਾ ਨੇ ਪੰਜਾਬ ਲਈ ਕੁਰਬਾਨੀਆਂ ਦਿੱਤੀਆਂ : ਸੁਨੀਲ ਜਾਖੜ

ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਲਈ ਹਮੇਸ਼ਾ ਕੁਰਬਾਨੀਆਂ ਅਤੇ ਤਿਆਗ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਲਈ ਇੱਕ ਖੇਤਰੀ ਪਾਰਟੀ ਦੇ ਛੋਟੇ ਭਰਾ ਵਜੋਂ ਵੀ ਭੂਮਿਕਾ ਨਿਭਾਈ। ਅੱਜ ਵੀ ਭਾਜਪਾ ਦਾ ਸਭ ਤੋਂ ਵੱਡਾ ਮਕਸਦ ਚੋਣੀ ਜਿੱਤ ਤੋਂ ਵੱਧ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ।

ਕਾਂਗਰਸ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ, “ਕੁਝ ਲੋਕ ਆਪਣੇ ਆਪ ਨੂੰ ਧਰਮ ਨਿਰਪੱਖ ਕਹਿੰਦੇ ਹਨ, ਪਰ ਸਿਆਸਤ ਧਰਮ ਅਤੇ ਜਾਤ-ਪਾਤ ਦੇ ਨਾਮ ’ਤੇ ਕਰਦੇ ਹਨ। ਉਹ ਪੰਜਾਬ ਵਿੱਚ ਵੰਡ ਦੀ ਰਾਜਨੀਤੀ ਕਰ ਰਹੇ ਹਨ ਅਤੇ ਇਸ ਦਾ ਇਲਾਜ ਸਿਰਫ਼ ਭਾਜਪਾ ਕੋਲ ਹੈ।”

ਪੰਜਾਬ ਭਾਜਪਾ ਦੇ ਸਹਿ-ਪ੍ਰਭਾਰੀ ਨਰਿੰਦਰ ਸਿੰਘ ਰੈਣਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਬਣੇਗੀ ਅਤੇ ਪਾਰਟੀ ਸੂਬੇ ਨੂੰ ਵਿਕਾਸ ਦਾ ਨਵਾਂ ਮਾਡਲ ਦੇਵੇਗੀ।

ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਾਅਦੇ ਪੂਰੇ ਨਾ ਕਰਨ ਵਾਲੀ ਰਾਜਨੀਤੀ ਤੋਂ ਮੁਕਤੀ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।

ਇਸ ਮੌਕੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸੇ ਵੀ ਗੱਲ ਨੂੰ ਬੇਲੋੜਾ ਵਿਵਾਦ ਨਾ ਬਣਾਇਆ ਜਾਵੇ। ਉਨ੍ਹਾਂ ਮੰਚ ’ਤੇ ਮੌਜੂਦ ਬੀਬੀ ਪ੍ਰਨੀਤ ਕੌਰ ਅਤੇ ਜੈਇੰਦਰ ਕੌਰ ਦੀ ਹਾਜ਼ਰੀ ਦਾ ਵਿਸ਼ੇਸ਼ ਜ਼ਿਕਰ ਕੀਤਾ।

ਇਸ ਇਕੱਠ ਨੂੰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਮਨੋਰੰਜਨ ਕਾਲੀਆ, ਮਨਪ੍ਰੀਤ ਸਿੰਘ ਬਾਦਲ, ਸੋਮ ਪ੍ਰਕਾਸ਼, ਰਾਣਾ ਗੁਰਮੀਤ ਸਿੰਘ ਸੋਢੀ, ਸਤਨਾਮ ਸਿੰਘ ਸੰਧੂ, ਸ਼ਵੇਤ ਮਲਿਕ, ਅਸ਼ੋਕ ਮਿੱਤਲ ਅਤੇ ਵਿਕਰਮਜੀਤ ਸਿੰਘ ਸਾਹਨੀ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

ਭਾਜਪਾ ਦਾ ਨਵਾਂ ਆਇਕਨ ਬਣੇ ਮਹਾਰਾਜਾ ਰਣਜੀਤ ਸਿੰਘ

ਅਮਰ ਸ਼ਹੀਦ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਮਾਰਕ ਭਵਨ, ਸੈਕਟਰ-37ਏ, ਚੰਡੀਗੜ੍ਹ ਵਿਖੇ ਅਹੁਦਾ ਸੰਭਾਲਦਿਆਂ ਕੇਵਲ ਸਿੰਘ ਢਿੱਲੋਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਥਾਪਿਤ ਕਰਨਾ ਦਿਨ ਦਾ ਸਭ ਤੋਂ ਮਹੱਤਵਪੂਰਨ ਪ੍ਰਤੀਕਾਤਮਕ ਸੰਦੇਸ਼ ਰਿਹਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਿਰਫ਼ ਲੀਡਰਸ਼ਿਪ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਨਹੀਂ, ਸਗੋਂ ਉਸ ਵਚਨਬੱਧਤਾ ਦਾ ਪ੍ਰਗਟਾਵਾ ਵੀ ਹੈ ਜਿਸ ਤਹਿਤ ਪੰਜਾਬ ਵਿੱਚ ਉਹੀ ਖੁਸ਼ਹਾਲੀ, ਏਕਤਾ ਅਤੇ ਸ਼ਾਨ ਮੁੜ ਸਥਾਪਿਤ ਕਰਨੀ ਹੈ ਜੋ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਸਨ ਦੌਰਾਨ ਦੇਖਣ ਨੂੰ ਮਿਲੀ ਸੀ।

ਅਰਦਾਸ ਅਤੇ ਮੰਤਰ ਉਚਾਰਨ ਨਾਲ ਹੋਇਆ ਸ਼ੁਭ ਆਰੰਭ

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਆਪਣੇ ਕਾਰਜਕਾਲ ਦੀ ਸ਼ੁਰੂਆਤ ਅਰਦਾਸ ਅਤੇ ਮੰਤਰ ਉਚਾਰਨ ਨਾਲ ਕੀਤੀ। ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਆਪਣੇ ਨਵੇਂ ਦਫ਼ਤਰ ਵਿੱਚ ਪਹਿਲਾਂ ਅਰਦਾਸ ਕਰਵਾਈ ਗਈ ਅਤੇ ਉਸ ਤੋਂ ਬਾਅਦ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਮੰਤਰ ਉਚਾਰਨ ਕੀਤਾ ਗਿਆ।

ਇਸ ਮੌਕੇ ਨਾਇਬ ਸਿੰਘ ਸੈਣੀ, ਸੌਦਾਨ ਸਿੰਘ, ਤਰੁਣ ਚੁੱਘ, ਨਰਿੰਦਰ ਸਿੰਘ ਰੈਣਾ, ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਸ਼ਵੇਤ ਮਲਿਕ, ਸਤਨਾਮ ਸਿੰਘ ਸੰਧੂ ਅਤੇ ਡਾ. ਅਸ਼ੋਕ ਮਿੱਤਲ ਸਮੇਤ ਹੋਰ ਆਗੂਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਲੱਡੂ ਖੁਆ ਕੇ ਅਤੇ ਗੁਲਦਸਤੇ ਭੇਟ ਕਰਕੇ ਵਧਾਈ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM

ਹਿਮਾਚਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਗਰਮਾਇਆ ਮਾਮਲਾ, ਐਂਟਰੀ ਟੈਕਸ ਦੇ ਵਿਵਾਦ ਤੋਂ ਬਾਅਦ ਵਧਿਆ ਰੋਸ

06 Jun 2026 3:04 PM

ਔਰਤਾਂ 'ਤੇ ਅੱਤਿਆਚਾਰ ਕਦੋਂ ਰੁਕਣਗੇ? ਕੀ ਅੱਜ ਵੀ ਔਰਤਾ ਗੁਲਾਮੀ ਝੱਲ ਰਹੀਆਂ ਹਨ? ਘਰੇਲੂ ਹਿੰਸਾ ਤੇ ਮਹਿਲਾ ਕਮਿਸ਼ਨ ਸਖ਼ਤ

05 Jun 2026 3:04 PM

ਵੱਡੀ ਖ਼ਬਰ- BJP Ravneet Bittu ਦੇ ਚਿਹਰੇ ਉੱਤੇ ਖੇਡੇਗੀ ਦਾਅ, ਜਾਣੋ ਕੀ ਮਿਲ ਸਕਦੀ ਵੱਡੀ ਜ਼ਿੰਮੇਵਾਰੀ

05 Jun 2026 3:03 PM
Advertisement