ਅਕਾਲੀ ਦਲ ਸਿਆਸੀ ਘੇਰਾਬੰਦੀ ਤੋਂ ਉਪਰ ਉਠ ਕੇ ਨਸ਼ਿਆਂ ਵਿਰੁਧ ਸਾਂਝੀ ਲੜਾਈ ਦਾ ਹਮਾਇਤੀ : ਸੁਖਬੀਰ ਬਾਦਲ
Published : Jul 3, 2018, 12:09 pm IST
Updated : Jul 3, 2018, 12:09 pm IST
SHARE ARTICLE
Sukhbir Singh Badal
Sukhbir Singh Badal

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸਾਰੇ ਪੰਜਾਬੀਆਂ ਲਈ ਸਿਆਸੀ ਘੇਰੇਬੰਦੀਆਂ ਤੋਂ ਉੱਪਰ ਉੱਠ ਕੇ ਸਾਂਝੇ ਦੁਸ਼ਮਣ ਨਸ਼ਿਆਂ ਵਿਰੁਧ.......

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਸਾਰੇ ਪੰਜਾਬੀਆਂ ਲਈ ਸਿਆਸੀ ਘੇਰੇਬੰਦੀਆਂ ਤੋਂ ਉੱਪਰ ਉੱਠ ਕੇ ਸਾਂਝੇ ਦੁਸ਼ਮਣ ਨਸ਼ਿਆਂ ਵਿਰੁਧ ਇਕ ਵੱਡੀ ਲੜਾਈ ਸ਼ੁਰੂ ਕਰਨ ਦਾ ਸਮਾਂ ਆ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। 

ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੁਆਰਾ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਕਿਸੇ ਵੀ ਉਪਰਾਲੇ ਵਾਸਤੇ ਪੂਰੀ ਮਦਦ ਅਤੇ ਉਸਾਰੂ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਸਿਆਸੀ ਘੇਰੇਬੰਦੀਆਂ ਤੋਂ ਉੱਪਰ ਉੱਠ ਕੇ ਇਕ ਸਾਂਝੇ ਦੁਸ਼ਮਣ ਵਿਰੁਧ ਲੜਾਈ ਵਾਸਤੇ ਇਕ ਪਲੇਟਫ਼ਾਰਮ ਉਤੇ ਇਕੱਠੇ ਹੋ ਜਾਣ। ਪਾਰਟੀ ਦੇ ਮੁੱਖ ਦਫ਼ਤਰ ਵਿਚ ਇਕ ਅਹਿਮ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਕਿਹਾ ਕਿ  ਸਾਰਿਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ

ਕਿ ਬੀਤੇ ਸਮੇਂ ਵਿਚ ਇਸ ਮੁੱਦੇ ਦਾ ਸਿਆਸੀਕਰਨ ਕੀਤੇ ਜਾਣ ਸਦਕਾ ਇਹ ਮੁੱਦਾ ਹੋਰ ਵੀ ਗੰਭੀਰ ਅਤੇ ਡਰਾਉਣਾ ਰੂਪ ਧਾਰਨ ਕਰ ਗਿਆ ਹੈ। ਜੇਕਰ ਸਿਆਸੀ ਪਾਰਟੀਆਂ ਚੋਣਾਂ ਵਿਚ ਫ਼ਾਇਦੇ ਲੈਣ ਵਾਸਤੇ ਅਜਿਹੇ ਸੰਵੇਦਨਸ਼ੀਲ ਮੁੱਦਿਆਂ ਉਤੇ ਘਟੀਆ ਸਿਆਸਤ ਕਰਦੀਆਂ ਹਨ ਤਾਂ ਹੋ ਸਕਦਾ ਹੈ ਕਿ ਉਹ ਚੋਣਾਂ ਜਿੱਤ ਜਾਣ ਪਰ ਪੰਜਾਬ ਅਪਣੀ ਆਤਮਾ ਗੁਆ ਬੈਠਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement