ਪਠਾਨਕੋਟ: ਭਿਆਨਕ ਸੜਕ ਹਾਦਸੇ ’ਚ 18 ਸਾਲਾ ਲੜਕੀ ਦੀ ਮੌਤ
Published : Jul 3, 2019, 6:35 pm IST
Updated : Jul 3, 2019, 6:35 pm IST
SHARE ARTICLE
Road Accident, 18 year old girl died
Road Accident, 18 year old girl died

ਆਟੋ ਤੇ ਸਕੂਟਰੀ ਦੀ ਹੋਈ ਟੱਕਰ

ਪਠਾਨਕੋਟ: ਸ਼ਹਿਰ ਦੇ ਕਾਠ ਪੁਲ ਨੇੜੇ ਬਹੁਤ ਦੀ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਹੈ। ਇਸ ਹਾਦਸੇ ਵਿਚ ਇਕ 18 ਸਾਲਾਂ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੇ ਨਾਲ ਸਕੂਟਰੀ ’ਤੇ ਸਵਾਰ ਉਸ ਦੇ 5 ਸਾਲਾ ਭਾਣਜੇ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮ੍ਰਿਤਕ ਲੜਕੀ ਦੀ ਸ਼ਨਾਖ਼ਤ ਰਜਨੀ ਦੇਵੀ ਨਿਵਾਸੀ ਸੈਲੀ ਕੁਲੀਆਂ ਵਜੋਂ ਹੋਈ ਹੈ।

DeathDeath

ਮਿਲੀ ਜਾਣਕਾਰੀ ਮੁਤਾਬਕ, ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਜਨੀ ਮਾਰਕਿਟ ਤੋਂ ਵਾਪਸ ਅਪਣੇ ਘਰ ਜਾ ਰਹੀ ਸੀ। ਇਸੇ ਦੌਰਾਨ ਇਕ ਚਾਲਕ ਨੇ ਉਸ ਦੀ ਸਕੂਟਰੀ ਨੂੰ ਟੱਕਰ ਮਾਰ ਦਿਤੀ। ਟੱਕਰ ਇੰਨੀ ਭਿਆਨਕ ਸੀ ਕਿ ਪੰਜ ਸਾਲ ਦੇ ਬੱਚੇ ਨੂੰ ਬਚਾਉਣ ਦੇ ਚੱਕਰ ਵਿਚ ਰਜਨੀ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਆਟੋ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਆਟੋ ਚਾਲਕ ਵਿਰੁਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab, Pathankot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement