ਨਹਿਰਾਂ ֹ’ਚ ਪਾਣੀ ਛੱਡਣ ਦੇ ਵੇਰਵੇ ਜਾਰੀ
Published : Jul 3, 2019, 4:44 pm IST
Updated : Jul 3, 2019, 4:44 pm IST
SHARE ARTICLE
Rotational irrigation programme for kharif season from july 7 to 14
Rotational irrigation programme for kharif season from july 7 to 14

7 ਜੁਲਾਈ ਤੋਂ 14 ਜੁਲਾਈ, 2019 ਤੱਕ ਨਹਿਰਾਂ ਵਿਚ ਪਾਣੀ ਛੱਡਣ ਦੇ ਵੇਰਵੇ

ਚੰਡੀਗੜ੍ਹ: ਜਲ ਸਰੋਤ ਵਿਭਾਗ, ਪੰਜਾਬ ਵਲੋਂ ਸਾਉਣੀ ਦੇ ਮੌਸਮ ਦੌਰਾਨ 7 ਜੁਲਾਈ ਤੋਂ 14 ਜੁਲਾਈ, 2019 ਤੱਕ ਨਹਿਰਾਂ ਵਿਚ ਪਾਣੀ ਛੱਡਣ ਦੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 7 ਤੋਂ 14 ਜੁਲਾਈ ਤੱਕ ਸਰਹਿੰਦ ਕੈਨਾਲ ਦੀਆਂ ਨਹਿਰਾਂ- ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

Rajsthan CanalCanal

ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਘੱਗਰ ਲਿੰਕ ਅਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਯਾਨੀ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ 'ਏ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

CanalCanal

ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦੋਂਕਿ ਸਭਰਾਓਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵਾਹਿਗੁਰੂ ਆਹ ਤਾਂ ਮਾੜਾ ਹੋਇਆ! ਪੁੱਤ ਦੀ ਲਾ.ਸ਼ ਨੂੰ ਚੁੰਮ ਚੁੰਮ ਕੇ ਚੀਕਾਂ ਮਾਰ ਰਿਹਾ ਪਿਓ ਤੇ ਮਾਂ,ਦੇਖਿਆ ਨਹੀਂ ਜਾਂਦਾ.

19 Apr 2024 12:05 PM

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM
Advertisement