ਅਨੁਪਮ ਖੇਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖਾਂ ਦੇ ਜਜ਼ਬਾਤ ਨੂੰ ਮਾਰੀ ਸੱਟ : ਸੁਖਜਿੰਦਰ ਰੰਧਾਵਾ
Published : Jul 3, 2020, 10:02 am IST
Updated : Jul 3, 2020, 10:02 am IST
SHARE ARTICLE
Sukhjinder Randhwa
Sukhjinder Randhwa

ਮਾਮਲਾ ਅਨੁਪਮ ਖੇਰ ਵਲੋਂ ਪਾਤਰਾ ਦੀ ਵਡਿਆਈ ਲਈ ਗੁਰੂ ਸਾਹਿਬ ਦੇ ਸ਼ਬਦ ਵਰਤਣ ਦਾ

ਚੰਡੀਗੜ੍ਹ, 2 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਸੰਸਦ ਮੈਂਬਰ ਕਿਰਨ ਖੇਰ ਦੇ ਪਤੀ ਅਤੇ ਭਾਜਪਾ ਦੀ ਵਿਚਾਰਧਾਰਾ ਦੇ ਕੱਟੜ ਸਮਰਥਕ ਅਨੁਪਮ ਖੇਰ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਸ਼ਬਦ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੇ ਕਸੀਦੇ ਪੜ੍ਹਨ ਲਈ ਵਰਤਣ ਦੀ ਸਖਤ ਆਲੋਚਨਾ ਕੀਤੀ ਹੈ। ਫ਼ਿਲਮ ਅਭਿਨੇਤਾ ਅਨੁਪਮ ਖੇਰ ਵਲੋਂ ਸਿੱਖਾਂ ਦੀਆਂ ਧਾਰਮਕ ਸੰਵੇਦਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਲਈ ਕੀਤੀ ਇਸ ਘਿਨਾਉਣੀ ਹਰਕਤ ਦੇ ਬਾਵਜੂਦ ਭਾਜਪਾ ਨਾਲ ਨਹੁੰ-ਮਾਸ ਦਾ ਰਿਸ਼ਤਾ ਰੱਖਣ ਵਾਲੀ ਭਾਈਵਾਲ ਪਾਰਟੀ ਵਲੋਂ ਚੁੱਪ ਵੱਟਣ ’ਤੇ ਸ. ਰੰਧਾਵਾ ਨੇ ਅਕਾਲੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਆਖਰ ਅਕਾਲੀ ਕਦੋਂ ਤਕ ਪੰਜਾਬੀਆਂ ਅਤੇ ਸਿੱਖਾਂ ਦੇ ਨਿਰਾਦਰ ਕਰਨ ਵਾਲਿਆਂ ਦੀ ਸੁਰ ਵਿਚ ਸੁਰ ਵਿਚ ਮਿਲਾਉਂਦੇ ਰਹਿਣਗੇ।

ਸਾਲ 2014 ਦੀਆਂ ਸੰਸਦੀ ਚੋਣਾਂ ਵਿਚ ਤਤਕਾਲੀ ਅਕਾਲੀ ਮੰਤਰੀ ਬਿਕਰਮ ਮਜੀਠੀਆ ਵਲੋਂ ਅੰਮ੍ਰਿਤਸਰ ਤੋਂ ਉਸ ਵੇਲੇ ਦੇ ਭਾਜਪਾ ਉਮੀਦਵਾਰ ਅਰੁਣ ਜੇਤਲੀ ਦੇ ਕਸੀਦੇ ਪੜ੍ਹਦਿਆਂ ਬਾਣੀ ਦਾ ਨਿਰਾਦਰ ਕੀਤੇ ਜਾਣ ਦੀ ਘਟਨਾ ਚੇਤੇ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਜਿਹੜੀ ਅਖੌਤੀ ਪੰਥਕ ਪਾਰਟੀ ਦਾ ਆਗੂ ਖ਼ੁਦ ਅਜਿਹਾ ਬੱਜਰ ਗੁਨਾਹ ਕਰ ਸਕਦਾ ਹੈ ਤਾਂ ਉਸ ਦੇ ਭਾਈਵਾਲ ਤੋਂ ਕੀ ਆਸ ਰੱਖੀ ਜਾ ਸਕਦੀ ਹੈ? ਕਾਂਗਰਸੀ ਮੰਤਰੀ ਨੇ ਕਿਹਾ ਕਿ ਸ੍ਰੀ ਖੇਰ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਸਿੱਖਾਂ ਦੇ ਜਜ਼ਬਾਤਾਂ ’ਤੇ ਸੱਟ ਮਾਰਨ ਦੀ ਘਟੀਆ ਹਰਕਤ ਕੀਤੀ ਹੈ ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

File PhotoFile Photo

ਉਨ੍ਹਾਂ ਕਿਹਾ ਕਿ ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਖੇਰ ਦੀ ਪਤਨੀ ਕਿਰਨ ਖੇਰ ਸੰਸਦ ਵਿਚ ਪੰਜਾਬ ਦੀ ਰਾਜਧਾਨੀ ਦੀ ਨੁਮਾਇੰਦਗੀ ਕਰਦੀ ਹੈ। ਫਿਰ ਵੀ ਉਸ ਦੇ ਪਤੀ ਨੇ ਸਿੱਖਾਂ ਦੇ ਜਜ਼ਬਾਤਾਂ ਨੂੰ ਵਲੂੰਧਰਨ ਦੀ ਹਿਮਾਕਤ ਕੀਤੀ। ਸ. ਰੰਧਾਵਾ ਨੇ ਅਕਾਲੀਆਂ ਨੂੰ ਘੇਰਦਿਆਂ ਆਖਿਆ ਕਿ ਜੇਕਰ ਬਾਦਲ ਪਰਵਾਰ ਨੇ ਅਕਾਲੀ ਦਲ ਦੀਆਂ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਭਾਜਪਾ ਦੀ ਝੋਲੀ ਪੈਣ ਦਾ ਫ਼ੈਸਲਾ ਕਰ ਹੀ ਲਿਆ ਹੈ ਤਾਂ ਬਾਦਲ ਪਰਵਾਰ ਨੂੰ ਅਕਾਲੀ ਦਲ ਦੇ ਅਹੁਦੇ ਛੱਡ ਕੇ ਭਾਜਪਾ ਨੂੰ ਹੀ ਮਾਂ-ਪਾਰਟੀ ਬਣਾ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਘੱਟ-ਗਿਣਤੀਆਂ, ਸੰਘੀ ਢਾਂਚੇ ਅਤੇ ਖਾਸ ਤੌਰ ’ਤੇ ਕਿਸਾਨਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ ਪਰ ਇਸ ਗੱਲ ਤੋਂ ਹੈਰਾਨੀ ਹੁੰਦੀ ਹੈ ਕਿ ਭਾਜਪਾ ਵਲੋਂ ਅਪਣੇ ਫੈਸਲੇ ਬਾਰੇ ਸਪੱਸ਼ਟੀਕਰਨ ਦੇਣ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਸੋਚੇ ਸਮਝੇ ਬਿਨਾਂ ਮੋਦੀ ਦੇ ਸੋਹਲੇ ਗਾਉਣੇ ਸ਼ੁਰੂ ਕਰ ਦਿੰਦੇ ਹਨ।

ਕਾਂਗਰਸੀ ਆਗੂ ਨੇ ਕਿਹਾ ਕਿ ਅਕਾਲੀ ਦਲ ਆਖਰ ਕਦੋਂ ਤਕ ਕੇਂਦਰੀ ਵਜ਼ੀਰੀ ਦੇ ਲਾਲਚ ਵਿਚ ਅਪਣੇ ਸੂਬੇ, ਆਪਣੀ ਕੌਮ ਅਤੇ ਅਪਣੇ ਲੋਕਾਂ ਦੀਆਂ ਭਾਵਨਾਵਾਂ ਨਾਲ ਹੁੰਦਾ ਖਿਲਵਾੜ ਖਿੜੇ ਮੱਥੇ ਪ੍ਰਵਾਨ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿੱਖ ਲੀਡਰਸ਼ਿਪ ਦੇ ਨਾਲ ਅਕਾਲੀ ਦਲ ਨੂੰ ਵੀ ਅਨੁਪਮ ਖੇਰ ਦੀ ਹਿਮਾਕਤ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement