ਮੁੱਖ ਮੰਤਰੀ ਵਲੋਂ ਸਿਹਤ ਕਰਮੀਆਂ ਲਈ ਕੋਵਿਡ ਦੇ ਇਲਾਜ ਸਬੰਧੀ ਪ੍ਰਬੰਧਨ ਕਿਤਾਬਚਾ ਜਾਰੀ
Published : Jul 3, 2020, 7:45 am IST
Updated : Jul 3, 2020, 7:45 am IST
SHARE ARTICLE
 CM releases management booklet on treatment of covid for health workers
CM releases management booklet on treatment of covid for health workers

ਸੌਖਿਆਂ ਸਮਝਿਆ ਜਾ ਸਕਣ ਵਾਲਾ ਕਿਤਾਬਚਾ 'ਮਿਸ਼ਨ ਫ਼ਤਹਿ' ਲਈ ਹੋਰ ਕਾਰਗਾਰ ਸਿੱਧ ਹੋਵੇਗਾ

ਚੰਡੀਗੜ੍ਹ  : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਿਹਤ ਕਾਮਿਆਂ ਲਈ 'ਪੰਜਾਬ ਕੋਵਿਡ-19 ਇਲਾਜ ਪ੍ਰਬੰਧਨ ਕਿਤਾਬਚਾ' ਜਾਰੀ ਕੀਤਾ ਹੈ। ਇੱਕੋ ਹਵਾਲੇ ਨਾਲ ਸੌਖਿਆ ਸਮਝੇ ਜਾਣ ਵਾਲੇ ਇਸ ਕਿਤਾਬਚੇ ਦਾ ਉਦੇਸ਼ ਮਹਾਂਮਾਰੀ ਦੇ ਹਰੇਕ ਪਹਿਲੂ ਨਾਲ ਨਿਪਟਣ ਲਈ ਤਾਲਮੇਲ ਵਾਲੀ ਪਹੁੰਚ ਰਾਹੀਂ ਮੌਤ ਦਰ ਨੂੰ ਘਟਾਉਣਾ ਹੈ।

Mission FatehMission Fateh

ਮੁੱਖ ਮੰਤਰੀ ਨੇ ਕਿਤਾਬਚੇ ਨੂੰ ਉਨ੍ਹਾਂ ਦੀ ਸਰਕਾਰ ਦੇ 'ਮਿਸ਼ਨ ਫ਼ਤਹਿ' ਲਈ ਹੋਰ ਕਾਰਗਾਰ ਸਿੱਧ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਿਤਾਬਚਾ ਕੋਵਿਡ ਪ੍ਰਬੰਧਨ ਬਾਰੇ ਕੌਮੀ ਪ੍ਰੋਟੋਕੋਲ ਅਤੇ ਸੂਬੇ ਦੀਆਂ ਲੋੜਾਂ ਦਰਮਿਆਨ ਪੁਲ ਦਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਿਤਾਬਚਾ ਕਰੋਨਾਵਾਇਰਸ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਦੇਖਭਾਲ ਵਿਚ ਲੱਗੇ ਸਿਹਤ ਕਰਮੀਆਂ ਨੂੰ ਮਹਾਂਮਾਰੀ ਨਾਲ ਬਿਹਤਰ ਢੰਗ ਨਾਲ ਨਿਪਟਣ ਲਈ ਲੋੜੀਂਦੇ ਸਾਧਾਨਾਂ ਦੀ ਪਹੁੰਚ ਮੁਹੱਈਆ ਕਰਵਾਏਗਾ।

PGI becomes Chandigarh's Best HospitalPGI 
 

ਪੀ.ਜੀ.ਆਈ. ਦੇ ਸਾਬਕਾ ਡਾਇਰੈਕਟਰ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਮਾਹਿਰ ਕਮੇਟੀ ਵਲੋਂ ਤਿਆਰ ਕੀਤੇ ਕਿਤਾਬਚੇ ਵਿਚ ਕੋਵਿਡ ਦੇ ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਪ੍ਰਬੰਧਨ 'ਤੇ ਆਧਾਰਤ ਆਡੀਉ-ਵੀਡੀਉ ਸਾਧਨਾਂ ਨੂੰ ਸਮਝਣ, ਕਲਰ ਕੋਡਿੰਗ ਦਾ ਮੁਲਾਂਕਣ ਯੰਤਰ ਅਤੇ ਵਿਵਹਾਰਕ ਤਜਰਬਿਆਂ ਦੇ ਆਧਾਰ 'ਤੇ ਹਵਾਲਾ ਮਾਪਦੰਡਾਂ ਨੂੰ ਸ਼ਾਮਲ ਕੀਤਾ ਗਿਆ ਹੈ।

Dr. Bishav MohanDr. Bishav Mohan

ਡੀ.ਐਮ.ਸੀ. ਲੁਧਿਆਣਾ ਦੇ ਦਿਲ ਦੇ ਰੋਗਾਂ ਦੇ ਮੰਨੇ-ਪ੍ਰਮੰਨੇ ਮਾਹਰ ਡਾ. ਬਿਸ਼ਵ ਮੋਹਨ ਵਲੋਂ ਸੱਦੀ ਗਈ ਕਮੇਟੀ ਵਿਸ਼ਵ ਭਰ ਦੀਆਂ ਉੱਘੀਆਂ ਸੰਸਥਾਵਾਂ ਦੇ ਕਈ ਨਾਮਵਰ ਸਿਹਤ ਮਾਹਰਾਂ 'ਤੇ ਆਧਾਰਤ ਹੈ। ਇਹ ਕਿਤਾਬਚਾ ਮਾਮੂਲੀ ਤੇ ਸਧਾਰਨ ਤੋਂ ਗੰਭੀਰ ਕੋਵਿਡ ਕੇਸਾਂ ਦੀਆਂ ਇਲਾਜ ਲੋੜਾਂ ਨੂੰ ਪੂਰਾ ਕਰਨ ਵਿਚ ਸਹਾਇਤਾ ਕਰੇਗਾ। ਮਾਮੂਲੀ ਕੇਸਾਂ ਲਈ ਇਸ ਕਿਤਾਬਚੇ ਵਿਚ ਘਰਾਂ ਵਿਚ ਏਕਾਂਤਵਾਸ ਮਰੀਜ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਵੈ-ਮੁਲਾਂਕਣ ਪ੍ਰਸ਼ਨਾਵਲੀ ਅਤੇ ਘਰ ਆਧਾਰਤ ਟੈਸਟਾਂ ਨੂੰ ਸ਼ਾਮਲ ਕੀਤਾ ਗਿਆ ਹੈ।

covid 19 new symptoms covid 19 

ਇਸ ਵਿਚ ਹਰੇਕ ਜ਼ਿਲ੍ਹੇ ਵਿਚ ਸਮਰਪਤ ਮਾਹਰਾਂ ਦੀ ਤਾਜ਼ਾ ਸੂਚੀ ਸ਼ਾਮਲ ਹੈ ਤਾਕਿ ਕੋਵਿਡ ਕੇਸਾਂ ਨਾਲ ਨਿਪਟਣ ਵਿਚ ਜ਼ਿਲ੍ਹਾ ਮੈਡੀਕਲ ਟੀਮ ਜਿਨ੍ਹਾਂ ਨੂੰ ਮਾਹਰ ਦੀ ਨਿਗਰਾਨੀ ਦੀ ਜ਼ਰੂਰਤ ਹੁੰਦੀ ਹੈ, ਨੂੰ ਸਹਾਇਤਾ ਮਿਲੇਗੀ ਤਾਕਿ ਜਿੰਨਾ ਸੰਭਵ ਹੋ ਸਕੇ, ਮੌਤ ਦਰ ਘਟਾਈ ਜਾ ਸਕੇ।  ਇਸੇ ਤਰ੍ਹਾਂ ਕਿਤਾਬਚਾ ਕੋਵਿਡ-19 ਦੇ ਮਰੀਜ਼ਾਂ ਦੀ ਮਾਨਸਿਕ ਸਿਹਤ ਅਤੇ ਸਿਹਤਯਾਬੀ ਦੇ ਮਾਮਲਿਆਂ ਨੂੰ ਵੀ ਦਰਸਾਉਂਦਾ ਹੈ ਅਤੇ ਇਹ ਪ੍ਰਬੰਧਨ ਪ੍ਰੋਟੋਕੋਲ ਦੇ ਹਿੱਸੇ ਵਜੋਂ ਮਾਨਸਿਕ ਰੋਗਾਂ ਦੇ ਮਾਹਰਾਂ, ਮਨੋਵਿਗਿਆਨੀਆਂ ਅਤੇ ਸਮਾਜਕ ਵਰਕਰਾਂ ਦਾ ਸਾਂਝਾ ਪਲੇਟਫ਼ਾਰਮ ਦਰਸਾਉਂਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement