ਪੰਜਾਬ ਪੁਲਿਸ ਵੱਲੋਂ ਪੰਨੂੰ ਤੇ ਉਸਦੇ ਸਾਥੀਆਂ ਵਿਰੁੱਧ ਦੋ ਮੁਕੱਦਮੇ ਦਰਜ 
Published : Jul 3, 2020, 8:07 am IST
Updated : Jul 3, 2020, 8:07 am IST
SHARE ARTICLE
gurpatwant singh pannu
gurpatwant singh pannu

ਦਲਿਤ ਸੁਰੱਖਿਆ ਸੈਨਾ ਨੇ ਐਸਸੀ ਭਾਈਚਾਰੇ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪੰਨੂੰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੀਤੀ ਸ਼ਿਕਾਇਤ 

 ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ਪੰਨੂੰ ਨੂੰ ਇਕ ਅੱਤਵਾਦੀ ਘੋਸ਼ਿਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਉਸਦੇ ਤੇ ਉਸ ਦੇ ਸਹਿਯੋਗੀ, ਐਸਐਫਜੇ ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਖ਼ਿਲਾਫ਼ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਦੋ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ, ਜੋ ਇਸ ਸਾਲ ਫ਼ਰਵਰੀ ਵਿੱਚ ਇਟਲੀ ਤੋਂ ਭਾਰਤ ਆਇਆ ਸੀ।

Captain Amarinder SinghCaptain Amarinder Singh

ਖਾਲਿਸਤਾਨ ਦਾ ਸਮਰਥਨ ਕਰਨ ਵਾਲਾ ਪੰਨੂੰ, ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਹ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਵਿੱਚ ਸਰਗਰਮ ਤੌਰ ‘ਤੇ ਸ਼ਾਮਲ ਸੀ, ਨੂੰ ਗ੍ਰਹਿ ਮੰਤਰਾਲੇ ਨੇ ਯੂਏਪੀਏ ਅਧੀਨ ਅੱਤਵਾਦੀ ਵਜੋਂ ਨਾਮਜ਼ਦ 9 ਵਿਅਕਤੀਆਂ ਵਿੱਚ ਸ਼ਾਮਲ ਕੀਤਾ ਹੈ ਜੋ ਪੰਜਾਬ ਵਿੱਚ ਅੱਤਵਾਦ ਨੂੰ ਉਤਸ਼ਾਹਤ ਕਰਨ ਅਤੇ ਵਿਦੇਸ਼ੀ ਧਰਤੀ ਤੋਂ ਅੱਤਵਾਦ ਦੀਆਂ ਵੱਖ ਵੱਖ ਕਾਰਵਾਈਆਂ ਵਿੱਚ ਸ਼ਾਮਲ ਸਨ। ਐਮਐਚਏ ਨੇ ਪੰਨੂੰ ਨੂੰ ਭਾਰਤ ਵਿਰੁੱਧ ਵੱਖਵਾਦੀ ਮੁਹਿੰਮ ਨੂੰ ਸਰਗਰਮੀ ਨਾਲ ਚਲਾਉਣ ਅਤੇ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਅੱਤਵਾਦੀ ਕਤਾਰਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕਰਨ ਲਈ ਅੱਤਵਾਦੀ ਘੋਸ਼ਿਤ ਕੀਤਾ ਗਿਆ ਹੈ।

gurpatwant singh pannugurpatwant singh pannu

ਦਲਿਤ ਸੁਰੱਖਿਆ ਸੈਨਾ (ਡੀਐਸਐਸ) ਨੇ ਗੁਰਪਤਵੰਤ ਪੰਨੂੰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਉਸ ਖ਼ਿਲਾਫ਼ ਥਾਣਾ ਬੀ/ਡਵੀਜ਼ਨ, ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਭਾਰਤੀ ਸੰਵਿਧਾਨ ਅਤੇ ਭਾਰਤੀ ਰਾਸ਼ਟਰੀ ਝੰਡਾ ਸਾੜਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਵਾਸਤੇ ਉਕਸਾਉਣ ਲਈ ਕੇਸ ਦਰਜ ਕੀਤਾ ਗਿਆ ਸੀ, ਜਿਸ ਨਾਲ ਦੇਸ਼ ਦੇ ਸਮੁੱਚੇ ਐਸਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।

Sikhs for JusticeSikhs for Justice

ਦਲਿਤ ਸੁਰੱਖਿਆ ਸੈਨਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਯੂਐਸਏ ਅਧਾਰਤ ਸਿੱਖਸ ਫਾਰ ਜਸਟਿਸ (ਐਸਐਫਜੇ) ਸੰਗਠਨ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਅਤੇ ਉਸਦੇ ਸਾਥੀ ਇੱਕ ਵੀਡੀਓ ਵਿੱਚ ਭਾਰਤੀ ਸੰਵਿਧਾਨ ਅਤੇ ਭਾਰਤੀ ਰਾਸ਼ਟਰੀ ਝੰਡੇ ਦੀ ਬੇਇੱਜ਼ਤੀ ਕਰਦੇ ਵੇਖੇ ਗਏ। ਉਹ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਉਂਦੇ ਹੋਏ ਭਾਰਤੀ ਸੰਵਿਧਾਨ ਅਤੇ ਝੰਡੇ ਨੂੰ ਅੱਗ ਲਾਉਂਦੇ ਵੇਖੇ ਗਏ।

Referendum 2020Referendum 2020

ਪੰਨੂੰ ਨੂੰ ਸਾਰੀ ਸਿੱਖ ਕੌਮ ਨੂੰ ਭਾਰਤੀ ਸੰਵਿਧਾਨ ਵਿਰੁੱਧ ਅਤੇ ਰੈਫਰੈਂਡਮ 2020 ਦੇ ਹੱਕ ਵਿੱਚ ਭੜਕਾਉਂਦੇ ਵੇਖਿਆ ਗਿਆ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਅੱਤਵਾਦੀਆਂ ਦੀਆਂ ਘਿਨਾਉਣੀਆਂ ਹਰਕਤਾਂ ਨੇ ਬੜੀ ਬੇਰਹਿਮੀ ਨਾਲ ਉਨ੍ਹਾਂ ਆਦਰਸ਼ਾਂ ਦੀ ਬੇਇੱਜ਼ਤੀ ਕੀਤੀ ਜਿਸ ‘ਤੇ ਭਾਰਤੀ ਰਾਜ ਸਥਾਪਤ ਹੋਇਆ ਹੈ ਅਤੇ ਇਸ ਨਾਲ ਸਮੁੱਚੇ ਐਸਸੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਪੁਲਿਸ ਬੁਲਾਰੇ ਅਨੁਸਾਰ ਉਪਰੋਕਤ ਸ਼ਿਕਾਇਤ ਸਬੰਧੀ ਤੁਰੰਤ ਕਾਰਵਾਈ ਜ਼ਰੂਰੀ ਸੀ

Sikh Sikh

ਕਿਉਂਕਿ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੇ ਸਾਥੀ ਆਪਣੇ ਕੰਮਾਂ ਅਤੇ ਬੋਲੇ ਤੇ ਲਿਖੇ ਸ਼ਬਦਾਂ ਕਰਕੇ ਦੇਸ਼ ਧ੍ਰੋਹੀਆਂ ਵਿਚ ਸ਼ਾਮਲ ਪਾਏ ਗਏ ਹਨ, ਇਸ ਤਰ੍ਹਾਂ ਫਿਰਕੂ ਫੁੱਟ ਪੈਦਾ ਕਰਨ ਦੇ ਨਾਲ-ਨਾਲ ਭਾਰਤ ਵਿਚ ਕਾਨੂੰਨ ਦੁਆਰਾ ਸਥਾਪਤ ਸਰਕਾਰ ਪ੍ਰਤੀ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਇਲਾਵਾ ਉਸਨੇ ਅਤੇ ਉਸਦੇ ਸਾਥੀਆਂ ਨੇ ਗੈਰਕਾਨੂੰਨੀ ਗਤੀਵਿਧੀਆਂ ਵੀ ਕੀਤੀਆਂ, ਇਕ ਪ੍ਰਤੀਬੰਧਿਤ ਸੰਗਠਨ ਦੇ ਮੈਂਬਰ ਹੋਣ ਕਾਰਨ ਗੁਰਪਤਵੰਤ ਸਿੰਘ ਪੰਨੂੰ ਅਤੇ ਉਸਦੇ ਸਹਿਯੋਗੀ ਅਪਰਾਧ ਰੋਕੂ ਐਕਟ, 1971 ਦੀ ਧਾਰਾ 2, ਭਾਰਤੀ ਦੰਡਾਵਲੀ ਨਿਯਮ ਦੇ ਸੈਕਸ਼ਨ 504, 124-ਏ ਅਤੇ 153-ਏ,  ਯੂਏਪੀਏ ਦੀ ਧਾਰਾ 10 (ਏ) ਅਤੇ 13 (1) ਅਤੇ ਐਸਸੀ/ਐਸਟੀ ਐਕਟ ਦੀ ਧਾਰਾ 3 ਤਹਿਤ ਜ਼ੁਰਮ ਕੀਤੇ ਹਨ।

File PhotoFile Photo

ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੂਜੀ ਐਫਆਈਆਰ, ਜੋ ਪੀ ਐਸ ਭੁਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਦਰਜ ਕੀਤੀ ਗਈ ਹੈ, ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ ਦੀ ਫ਼ਰਵਰੀ 2020 ਵਿਚ ਭਾਰਤ ਵਿਚ ਦਾਖਲ ਹੋਣ ਦੀ ਭਰੋਸੇਯੋਗ ਜਾਣਕਾਰੀ 'ਤੇ ਅਧਾਰਤ ਹੈ। ਇਸ ਕੇਸ ਵਿੱਚ ਪੰਨੂੰ ਅਤੇ ਉਸ ਦੇ ਸਾਥੀਆਂ 'ਤੇ ਦੇਸ਼ ਧ੍ਰੋਹੀ ਅਤੇ ਵੱਖਵਾਦੀ ਗਤੀਵਿਧੀਆਂ ਦਾ ਦੋਸ਼ ਲਗਾਇਆ ਗਿਆ ਹੈ।

Gurpatwant Singh PannunGurpatwant Singh Pannun

ਪੁਲਿਸ ਬੁਲਾਰੇ ਨੇ ਦੱਸਿਆ ਕਿ ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ ਪੁੱਤਰ ਅਵਤਾਰ ਸਿੰਘ ਨਿਵਾਸੀ ਅਕਾਲ, ਭੁਲੱਥ ਅਤੇ ਯੂਐਸਏ ਅਧਾਰਤ ਪੰਨੂੰ ਅਤੇ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਉਨ੍ਹਾਂ ਦੇ ਸਹਿਯੋਗੀ ਮੈਂਬਰਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੀ ਧਾਰਾ 10 (ਏ) ਅਤੇ (ਬੀ), 11, 13 (1) ਅਤੇ 17 ਅਧੀਨ ਐਫਆਈਆਰ (ਨੰਬਰ 49) ਦਰਜ ਕੀਤੀ ਗਈ ਹੈ।

Punjab Police Punjab Police

ਬੁਲਾਰੇ ਨੇ ਦੱਸਿਆ ਕਿ ਇਹ ਪਤਾ ਲੱਗਿਆ ਹੈ ਕਿ ਜੋਗਿੰਦਰ ਸਿੰਘ ਐਸਐਫਜੇ ਦਾ ਪ੍ਰਮੁੱਖ ਅਤੇ ਸਰਗਰਮ ਮੈਂਬਰ ਹੈ, ਜਿਸ ਨੂੰ ਐਮਐਚਏ (ਭਾਰਤ ਸਰਕਾਰ) ਨੇ 10 ਜੁਲਾਈ, 2019 ਨੂੰ ‘ਗੈਰਕਾਨੂੰਨੀ ਸੰਗਠਨ’ ਐਲਾਨਿਆ ਸੀ। ਗੁਰਪਤਵੰਤ ਸਿੰਘ ਪੰਨੂੰ ਦੇ ਕਹਿਣ ’ਤੇ, ਜੋਗਿੰਦਰ ਸਿੰਘ ਐਸਐਫਜੇ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਉਸ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ/ਭਾਰਤ ਤੇ ਵਿਦੇਸ਼ ਵਿੱਚ ਸਥਿਤ ਐਸਐਫਜੇ ਦੇ ਕਾਰਜਕਰਤਾਵਾਂ/ਕਾਰਕੁਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।

Sikh Referendum 2020Sikh Referendum 2020

ਇਹ ਵੀ ਪਤਾ ਲੱਗਿਆ ਹੈ ਕਿ ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ ਐਸਐਫਜੇ ਦੁਆਰਾ ਆਯੋਜਿਤ ਕੀਤੇ ਗਏ ਭਾਰਤ ਵਿਰੋਧੀ ਸੰਮੇਲਨ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਨਵੰਬਰ, 2019 ਵਿਚ ਜਿਨੇਵਾ, ਸਵਿਟਜ਼ਰਲੈਂਡ ਗਿਆ ਸੀ। ਇਸ ਤਰ੍ਹਾਂ, ਜੋਗਿੰਦਰ ਸਿੰਘ ਪੰਨੂੰ ਦੇ ਨਾਲ ਵੱਖਵਾਦੀ ਗਤੀਵਿਧੀਆਂ ਦਾ ਪ੍ਰਚਾਰ ਕਰਨ ਅਤੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੀ ‘ਰੈਫਰੈਂਡਮ 2020’ ਦੇ ਬੈਨਰ ਹੇਠ ਭਾਰਤ ਦੀ ਵੰਡ ਨੂੰ ਉਕਸਾਉਣ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਲਈ ਜਾਣਿਆ ਜਾਂਦਾ ਸੀ।

Sikhs For JusticeSikhs For Justice

ਜ਼ਿਕਰਯੋਗ ਹੈ ਕਿ ਪੰਨੂੰ ਨੂੰ ਯੂਏਪੀਏ ਦੀ ਧਾਰਾ 35 ਦੀ ਉਪ-ਧਾਰਾ (1) ਦੀ ਧਾਰਾ (ਏ) ਤਹਿਤ 1 ਜੁਲਾਈ 2020 ਦੀ ਨੋਟੀਫਿਕੇਸ਼ਨ ਵਜੋਂ ‘ਅੱਤਵਾਦੀ’ ਘੋਸ਼ਿਤ ਕੀਤਾ ਗਿਆ ਸੀ ਅਤੇ ਉਸਦਾ ਨਾਮ ਉਕਤ ਐਕਟ ਦੀ ਚੌਥੀ ਸੂਚੀ ਵਿੱਚ ਨੋਟੀਫਾਈ ਕੀਤਾ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਐਸ.ਐਫ.ਜੇ. ਨਾ ਸਿਰਫ਼ ਪੰਜਾਬ ਅਤੇ ਹੋਰ ਥਾਵਾਂ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਿਚ ਸ਼ਾਮਲ ਰਿਹਾ ਹੈ, ਬਲਕਿ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਨੂੰ ਭੰਗ ਕਰਨ ਦਾ ਇਰਾਦਾ ਵੀ ਰੱਖਦਾ ਹੈ ਅਤੇ ਇਹ ਅੱਤਵਾਦੀ ਅਤੇ ਕੱਟੜਪੰਥੀ ਸੰਗਠਨ ਨਾਲ ਨੇੜਲੇ ਸੰਪਰਕ ਵਿਚ ਪਾਇਆ ਗਿਆ ਹੈ। ਇਹ ਪੰਜਾਬ ਅਤੇ ਹੋਰ ਦੇਸ਼ਾਂ ਵਿੱਚ ਅੱਤਵਾਦ ਅਤੇ ਅੱਤਵਾਦ ਦੇ ਹਿੰਸਕ ਰੂਪਾਂ ਦੇ ਵਿਚਾਰਾਂ ਦਾ ਨਿਰੰਤਰ ਸਮਰਥਨ ਕਰਦਾ ਆ ਰਿਹਾ ਹੈ, ਤਾਂ ਜੋ ਭਾਰਤ ਤੋਂ ਬਾਹਰ ਇਕ ਵੱਖ ਖਾਲਿਸਤਾਨ ਬਣਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement