CM ਨੇ ਅਗਲੇ ਹਫਤੇ ਤੋ ਰੈਪਿਡ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ
Published : Jul 3, 2020, 5:48 pm IST
Updated : Jul 3, 2020, 5:48 pm IST
SHARE ARTICLE
Amarinder Singh
Amarinder Singh

ਘਰੇਲੂ ਯਾਤਰੀਆਂ ਲਈ 14 ਦਿਨਾਂ ਦੇ ਲਾਜ਼ਮੀ ਏਕਾਂਤਵਾਸ ਨੂੰ ਖਤਮ ਕਰਨ ਦੀਆਂ ਰਿਪੋਰਟਾਂ ਨੂੰ ਰੱਦ ਕੀਤਾ, ਸੜਕੀ ਰਸਤੇ ਆਉਣ ਵਾਲਿਆਂ ਨੂੰ ਈ-ਰਜਿਸਟਰ ਹੋਣਾ ਪਵੇਗਾ

ਚੰਡੀਗੜ੍ਹ, 3 ਜੁਲਾਈ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਹਫਤੇ ਤੋਂ ਕੋਵਿਡ-19 ਰੈਪਿਡ ਐਂਟੀਜਨ ਟੈਸਟਿੰਗ ਨੂੰ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਕਰਨ ਦੀ ਹਰੀ ਝੰਡੀ ਦੇ ਦਿੱਤੀ। ਇਸ ਤੋਂ ਇਲਾਵਾ ਉਚ ਖਤਰੇ ਵਾਲੇ ਕੌਮੀ ਰਾਜਧਾਨੀ ਖੇਤਰ ਤੋਂ ਰੋਜ਼ਾਨਾ ਆਉਣ ਵਾਲੇ ਹਜ਼ਾਰਾਂ ਲੋਕਾਂ ਦੀ ਸਖਤ ਨਿਗਰਾਨੀ ਯਕੀਨੀ ਬਣਾਉਣ ਲਈ ਸ਼ੰਭੂ ਬਾਰਡਰ ਰਾਹੀਂ ਦਾਖਲ ਹੋਣ ਵਾਲਿਆਂ ਨੂੰ ਈ-ਰਜਿਸਟਰ ਹੋਣਾ ਪਵੇਗਾ। ਰੈਪਿਡ ਐਂਟੀਜਨ ਟੈਸਟਿੰਗ ਜੋ ਘੱਟੋ-ਘੱਟ 1000 ਟੈਸਟਾਂ ਨੂੰ ਕਵਰ ਕਰੇਗਾ, ਦੇ ਪਾਇਲਟ ਪ੍ਰਾਜੈਕਟ ਦੀ ਸਫਲਤਾ ਤੋਂ ਬਾਅਦ ਉਦਯੋਗ ਖੁੱਲ੍ਹਣ ਅਤੇ ਖੇਤਾਂ ਵਿੱਚ ਝੋਨੇ ਦੀ ਲਵਾਈ ਲਈ ਸੂਬੇ ਵਿੱਚ ਆਉਣ ਵਾਲੇ ਪਰਵਾਸੀ ਮਜ਼ਦੂਰਾਂ ਦੇ ਇਹ ਟੈਸਟ ਕੀਤੇ ਜਾਣਗੇ। ਸੂਬਾ ਸਰਕਾਰ ਕੋਵਿਡ ਟੈਸਟਾਂ ਦੀ ਸਮਰੱਥਾ ਹੋਰ ਵਧਾਉਣ ਲਈ ਰੈਪਿਡ ਐਂਟੀਜਨ ਟੈਸਟਿੰਗ ਕਿੱਟਾਂ ਦੀ ਖਰੀਦ ਕਰੇਗਾ ਹਾਲਾਂਕਿ ਮੌਜੂਦਾ ਸਮੇਂ ਪੰਜਾਬ ਵਿੱਚ ਟੈਸਟਾਂ ਦੀ ਦਰ ਭਾਰਤ ਸਰਕਾਰ ਵੱਲੋਂ ਨਿਰਧਾਰਤ ਕੀਤੀ 10 ਲੱਖ ਪਿੱਛੇ 140 ਟੈਸਟ ਪ੍ਰਤੀ ਦਿਨ ਦੀ ਦਰ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਦੇ 10 ਫੀਸਦੀ ਕੇਸਾਂ ਦੀ ਦਰ ਮੁਕਾਬਲੇ ਪੰਜਾਬ ਵਿੱਚ ਇਹ ਦਰ ਵੀ ਕਾਫੀ ਘੱਟ ਹੈ। 2 ਫੀਸਦੀ ਪਾਜ਼ੇਟਿਵ ਕੇਸਾਂ ਦੀ ਦਰ ਵਾਲੇ ਪੰਜਾਬ ਵਿੱਚ ਮੌਜੂਦਾ ਸਮੇਂ ਰੋਜ਼ਾਨਾ 10 ਲੱਖ ਪਿੱਛੇ 242 ਟੈਸਟ ਕੀਤੇ ਜਾ ਰਹੇ ਹਨ ਜੋ ਕਿ ਇਸ ਮਹਾਂਮਾਰੀ ਦੇ ਅੱਗੇ ਫੈਲਣ ਤੋਂ ਰੋਕਣ ਲਈ ਉਲੀਕੀ ਗਈ ਵਿਆਪਕ ਰਣਨੀਤੀ ਦਾ ਹਿੱਸਾ ਹੈ।

Covid19Covid19

ਘਰੇਲੂ ਯਾਤਰੀਆਂ ਲਈ ਸਵੈ ਨਿਗਰਾਨੀ ਹੇਠ ਘਰੇਲੂ ਏਕਾਂਤਵਾਸ ਦੀ ਥਾਂ ਲੈਣ ਬਾਰੇ ਭਾਰਤ ਸਰਕਾਰ ਵੱਲੋਂ ਜਾਰੀ ਸੋਧੇ ਦਿਸ਼ਾ ਨਿਰਦੇਸ਼ਾਂ ਨਾਲ ਸਹਿਮਤ ਨਾ ਹੁੰਦਿਆ ਮੁੱਖ ਮੰਤਰੀ ਨੇ ਇਸ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇਹ ਕਦਮ ਨਹੀਂ ਚੁੱਕਿਆ ਜਾਵੇਗਾ ਕਿਉਂਕਿ ਰੋਜ਼ਾਨਾ ਦਿੱਲੀ ਅਤੇ ਕੌਮੀ ਰਾਜਧਾਨੀ ਖੇਤਰ ਜਿੱਥੇ ਮੌਜੂਦਾ ਸਮੇਂ ਕੇਸਾਂ ਦੀ ਗਿਣਤੀ ਬਹੁਤ ਵਧੀ ਹੈ, ਤੋਂ ਸੂਬੇ ਵਿੱਚ ਵੱਡੀ ਗਿਣਤੀ 'ਚ ਲੋਕ ਆਉਂਦੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਵਾਹਨ ਨੂੰ ਸਖਤ ਨਿਗਰਾਨ ਵਿਧੀ ਨੂੰ ਅਪਣਾਉਣ ਤੋਂ ਬਿਨਾਂ ਪੰਜਾਬ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਰਾਹੀਂ ਸੂਬੇ ਦੇ ਸੀਨੀਅਰ ਅਤੇ ਸਿਹਤ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਤੇ ਤਿਆਰੀਆਂ ਦਾ ਜਾਇਜ਼ਾ ਲਿਆ।

Capt. Amarinder SinghCapt. Amarinder Singh

ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੀ ਕਰੜੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਘਰੇਲੂ ਏਕਾਂਤਵਾਸ ਦੇ ਅਮਲ ਨੂੰ ਫੋਨ ਆਧਾਰਿਤ ਨਿਗਰਾਨੀ ਤੇ ਨਿਰੰਤਰ ਮੁਆਇਨੇ ਨਾਲ ਯਕੀਨੀ ਬਣਾਉਣ ਲਈ ਪ੍ਰਾਈਵੇਟ ਲੋਕਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਸੂਬੇ ਵਿੱਚ ਪ੍ਰਵੇਸ਼ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਆਪਣੇ ਆਪ ਨੂੰ ਜਾਂ ਤਾਂ ਕੋਵਾ ਐਪ ਜਾਂ ਫੇਰ ਸਰਕਾਰੀ ਵੈੱਬ ਪੋਰਟਲ ਉਪਰ ਲਾਜ਼ਮੀ ਤੌਰ 'ਤੇ ਰਜਿਸਟਰ ਕਰਨਾ ਪਵੇਗਾ ਅਤੇ ਬਾਰ ਕੋਡ ਸਮੇਤ ਰਜਿਸਟ੍ਰੇਸ਼ਨ ਸਰਟੀਫਿਕੇਟ ਵਾਹਨ ਦੇ ਅਗਲੇ ਸ਼ੀਸ਼ੇ 'ਤੇ ਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਵਾਹਨ ਦੀ ਸਕਰੀਨ 'ਤੇ ਸਰਟੀਫਿਕੇਟ ਦੇ ਪ੍ਰਿੰਟ ਲੱਗੇ ਤੋਂ ਬਿਨਾਂ ਪ੍ਰਵੇਸ਼ ਕਰੇਗਾ, ਉਸ ਨੂੰ ਰੋਕ ਲਿਆ ਜਾਵੇਗਾ ਅਤੇ ਮੌਕੇ 'ਤੇ ਰਜਿਸਟਰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਅਣਲੌਕ 2.0 ਵਿੱਚ ਪਾਸ ਬਣਾਉਣ ਦੀ ਲੋੜ ਨੂੰ ਖਤਮ ਕਰ ਦੇਣ ਨਾਲ ਈ-ਰਜਿਸਟ੍ਰੇਸ਼ਨ ਨਾਲ ਘਰੇਲੂ ਮੁਸਾਫਰਾਂ ਦੇ ਆਉਣ ਦੀ ਨਿਗਰਾਨੀ ਅਤੇ ਪਤਾ ਲਾਉਣ ਵਿੱਚ ਸਹਾਇਤਾ ਮਿਲੇਗੀ।

Captain Amarinder SinghCaptain Amarinder Singh

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਸੂਬਿਆਂ ਨੂੰ ਪੀ.ਪੀ.ਈ. ਕਿੱਟਾਂ ਅਤੇ ਦਵਾਈਆਂ ਆਦਿ ਦੀ ਸਪਲਾਈ ਤੋਂ ਹੌਲੀ ਹੌਲੀ ਪਿੱਛੇ ਹਟ ਰਹੀ ਹੈ ਅਤੇ ਪੰਜਾਬ ਨੇ ਇਸ ਸਾਲ ਅਜੇ ਤੱਕ ਸਿਰਫ 72 ਕਰੋੜ ਰੁਪਏ ਪ੍ਰਾਪਤ ਕੀਤੇ ਹਨ। ਕੇਂਦਰ ਸਰਕਾਰ ਪਾਸੋਂ ਵਾਧੂ ਫੰਡ ਮੰਗਣ ਅਤੇ ਸਪਲਾਈ ਜਾਰੀ ਰੱਖਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਵੀ ਲੋੜ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਕੋਲ ਪਹਿਲਾਂ ਹੀ ਇਹ ਮੁੱਦਾ ਚੁੱਕਿਆ ਹੋਇਆ ਹੈ ਪਰ ਜੇਕਰ ਅਗਲੇ ਕੁਝ ਦਿਨ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਿਆ ਤਾਂ ਮੁੱਖ ਮੰਤਰੀ ਨੂੰ ਦਖ਼ਲ ਦੇਣਾ ਪੈ ਸਕਦਾ ਹੈ।ਇਸੇ ਦੌਰਾਨ ਮੌਜੂਦਾ ਮੌਨਸੂਨ ਰੁੱਤ ਦੌਰਾਨ ਪਾਣੀ ਨਾਲ ਹੋਣ ਵਾਲੀਆਂ ਡੇਂਗੂ ਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗਾਂ ਨੂੰ ਸ਼ਹਿਰੀ ਤੇ ਸਥਾਨਕ ਇਲਾਕਿਆਂ ਵਿੱਚ ਚੱਲ ਰਹੀ ਰੋਗਾਣੂ-ਮੁਕਤ ਸਪਰੇਅ ਤੋਂ ਇਲਾਵਾ 15 ਦਿਨ ਲਈ ਜ਼ੋਰਦਾਰ ਸਫਾਈ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ।

covid 19 new symptoms covid 19 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement