ਬਿਜਲੀ ਦੇ ਮੁੱਦੇ 'ਤੇ 'AAP' ਵਰਕਰਾਂ ਨੇ ਘੇਰਿਆ ਕੈਪਟਨ ਦਾ ਸਿਸਵਾਂ ਫਾਰਮ ਹਾਊਸ
Published : Jul 3, 2021, 8:13 pm IST
Updated : Jul 3, 2021, 8:13 pm IST
SHARE ARTICLE
AAP workers surround Captain's Siswan farmhouse
AAP workers surround Captain's Siswan farmhouse

ਭਗਵੰਤ ਮਾਨ ਨੇ ਕਿਹਾ, ਮਹੱਲਾਂ ਵਿੱਚ ਸੁੱਤੇ ਪਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਦਾ ਦਰਦ ਸੁਣਾਉਣ ਆਏ ਹਾਂ।

ਚੰਡੀਗੜ: ਪੰਜਾਬ ਵਿੱਚ ਬਿਜਲੀ ਨਾ ਮਿਲਣ ਕਾਰਨ ਤੜਪ ਰਹੇ ਆਮ ਲੋਕਾਂ, ਕਿਸਾਨਾਂ, ਕਾਰੋਬਾਰੀਆਂ ਅਤੇ ਵਿਦਿਆਰਥੀਆਂ ਦੀ ਆਵਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਫਾਰਮ ਹਾਊਸ ਦੇ ਕੀਤੇ ਗਏ ਘਿਰਾਓ 'ਚ ਪੰਜਾਬ ਭਰ ਤੋਂ ਪਾਰਟੀ ਵਰਕਰ ਅਤੇ ਅਹੁਦੇਦਾਰ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਏੇ।

ਹੋਰ ਪੜ੍ਹੋ: ਫਰਾਂਸ 'ਚ ਰਾਫ਼ੇਲ ਸੌਦੇ ਦੀ ਜਾਂਚ ਸ਼ੁਰੂ, ਮੌਜੂਦਾ ਤੇ ਸਾਬਕਾ ਰਾਸ਼ਟਰਪਤੀ ਕੋਲੋਂ ਵੀ ਹੋਵੇਗੀ ਪੁੱਛਗਿੱਛ

PHOTOPHOTO

ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਮਾਰਗ 'ਤੇ ਇੱਕ ਵੱਡੀ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ, 'ਮਹੱਲਾਂ ਵਿੱਚ ਸੁੱਤੇ ਪਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਦਾ ਦਰਦ ਸੁਣਾਉਣ ਆਏ ਹਾਂ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਕੇਵਲ 6 ਵਾਰ ਹੀ ਪੰਜਾਬ ਵਿੱਚ ਗਏ ਹਨ।' ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਦੇਸ਼ ਭਰ ਵਿਚੋਂ ਸਭ ਤੋਂ ਮਹਿੰਗੀ ਬਿਜਲੀ 10 ਪ੍ਰਤੀ ਯੂਨਿਟ ਖ਼ਰੀਦ ਰਹੇ ਹਨ, ਪਰ ਲੋਕਾਂ ਨੂੰ ਬਿਜਲੀ ਫਿਰ ਵੀ ਨਹੀਂ ਮਿਲ ਰਹੀ ਹੈ। ਸਗੋਂ ਅੱਤ ਦੀ ਗਰਮੀ ਵਿੱਚ ਆਪਣੇ ਘਰਾਂ ਨੂੰ ਛੱਡ ਕੇ ਅਤੇ ਖੇਤਾਂ ਵਿੱਚ ਝੋਨਾ ਲਾਉਣ ਦਾ ਕੰਮ ਛੱਡ ਦੇ ਸੜਕਾਂ 'ਤੇ ਧਰਨੇ ਦੇਣੇ ਪੈ ਰਹੇ ਹਨ। ਉਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕਿਸਾਨਾਂ ਦੇ ਮਾਮਲੇ ਹੱਲ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ ਅਤੇ ਕਿਸਾਨੀ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।

ਹੋਰ ਪੜ੍ਹੋ: ਮਾਈਨਿੰਗ ਵਾਲੀਆਂ ਥਾਵਾਂ 'ਤੇ ਸੁਖਬੀਰ ਬਾਦਲ ਦਾ ਛਾਪਾ, ਬੀਬੀ ਨੇ ਵੀ ਰੋ-ਰੋ ਸੁਣਾਇਆ ਦੁਖੜਾ 

ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੀ ਮਿਲੀਭੁਗਤ ਦੇ ਮਾੜੇ ਨਤੀਜੇ ਪੰਜਾਬ ਵਾਸੀ ਭੁਗਤ ਰਹੇ ਹਨ ਕਿਉਂਕਿ ਆਕਲੀਆਂ ਦੀ ਸਰਕਾਰ ਵੇਲੇ ਬਾਦਲ ਪਰਿਵਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁੱਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਉਨਾਂ ਕਿਹਾ ਕਿ ਬਾਦਲਾਂ ਦੀ ਸਰਕਾਰ ਵੇਲੇ ਪੰਜਾਬ ਵਿਰੋਧੀ ਸਮਝੌਤਿਆਂ 'ਤੇ ਦਸਤਖ਼ਤ ਕਰਨ ਵਾਲਾ ਆਈ.ਏ.ਐਸ ਅਧਿਕਾਰੀ ਹੀ ਅੱਜ ਕੈਪਟਨ ਦੇ ਮੁੱਖ ਸਲਾਹਕਾਰ ਹੈ। ਅਕਾਲੀ ਦਲ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਰੇਤ ਦੀਆਂ ਖੱਡਾਂ 'ਤੇ ਛਾਪੇਮਾਰੀ ਕਰਨ ਦਾ ਡਰਾਮਾ ਕਰ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਰੇਤ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਬਾਦਲਾਂ ਨੇ ਹੀ ਪੈਦਾ ਕੀਤਾ ਸੀ। ਉਨਾਂ ਟਿੱਪਣੀ ਕੀਤੀ, ''ਅਕਾਲੀਆਂ ਨੂੰ ਅੱਜ ਕੋਈ ਪਿੰਡਾਂ ਵਿੱਚ ਵੜਨ ਨਹੀਂ ਦਿੰਦਾ, ਇਸ ਲਈ ਉਹ ਹੁਣ ਖੁੱਡਾਂ ਵਿੱਚ ਹੀ ਵੜਨਗੇ।''

PHOTOPHOTO

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਆਪ ਦੀ ਸਰਕਾਰ ਬਣਨ 'ਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਤਾਂ ਸਾਰੀਆਂ ਪਾਰਟੀਆਂ ਦੇ ਆਗੂ ਤੜਪ ਰਹੇ ਹਨ। ਪਰ ਕੇਜਰੀਵਾਲ ਨੇ ਵਾਅਦਾ ਹੀ ਨਹੀਂ ਕੀਤਾ ਸਗੋਂ ਇਹ ਗਰੰਟੀ ਦਿੱਤੀ ਹੈ ਕਿਉਂਕਿ ਉਨਾਂ ਇਹ ਸਭ ਕੁੱਝ ਦਿੱਲੀ ਵਿਚ ਕਰਕੇ ਦਿਖਾ ਦਿੱਤਾ ਹੈ। ਉਨਾਂ ਕਿਹਾ ਕਿ ਭਾਰੀ ਇੱਕਠ ਵਿੱਚ ਕੈਪਟਨ ਦੇ ਘਰ ਦਾ ਘਿਰਾਓ ਕਰਨ ਆਉਣਾ ਸਿੱਧ ਕਰਦਾ ਹੈ ਕਿ ਤੁਸੀਂ ਸਭ ਵੱਡੇ ਵੱਡੇ ਬਿਜਲੀ ਬਿਲਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ।

PHOTOPHOTO

ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਮਾਰੂ ਸਮਝੌਤਿਆਂ ਕਾਰਨ ਸੂਬੇ ਦਾ ਸਰਕਾਰੀ ਖ਼ਜ਼ਾਨਾ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਲੁਟਵਾਇਆ ਜਾ ਰਿਹਾ ਹੈ ਅਤੇ ਇਸ ਲੁੱਟ ਵਿੱਚੋਂ ਕਾਂਗਰਸੀਆਂ ਤੇ ਅਕਾਲੀਆਂ ਨੇ ਹਿੱਸਾਪੱਤੀ ਵਸੂਲ ਕੀਤੀ ਹੈ। ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਚੋਣ ਵਾਅਦੇ ਪੂਰੇ ਕੀਤੇ ਹਨ ਅਤੇ ਨਾ ਹੀ ਮਾਫੀਆ ਰਾਜ ਖ਼ਤਮ ਕੀਤਾ। ਸਗੋਂ ਅੱਜ ਵੀ ਪੰਜਾਬ ਦੇ ਲੋਕ ਮਹਿੰਗੇ ਰੇਤੇ, ਬਜਰੀ, ਬਿਜਲੀ, ਪੈਟਰੌਲ ਤੇ ਡੀਜ਼ਲ ਕਾਰਨ ਤ੍ਰਾਹ ਤ੍ਰਾਹ ਕਰ ਰਹੇ ਹਨ। 

ਇਹ ਵੀ ਪੜ੍ਹੋ - ''ਸੁਖਬੀਰ ਬਾਦਲ ਬੌਖਲਾਹਟ ਵਿਚ, ਖੁਦ ਦੀ ਸਰਕਾਰ ਸਮੇਂ ਕੀਤੀਆਂ ਧਾਂਦਲੀਆਂ ਹੁਣ ਖੁਦ ਹੀ ਦਿਖਾ ਰਿਹੈ''

ਇਸ ਤੋਂ ਬਾਅਦ ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੇ ਪੁਲੀਸ ਨੇ ਲਾਠੀ ਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ। ਪਰ ਲੋਕਾਂ ਦੇ ਵੱਡੇ ਪ੍ਰਰਦਸ਼ਨ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜ ਦਿੱਤਾ। ਆਖੀਰ ਪੁਲੀਸ ਨੇ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਸਮੇਤ ਅਨੇਕਾਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement