
ਰੋਪੜ ਵਿਖੇ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਚੀਮਾ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
ਰੋਪੜ: ਅੱਜ ਰੋਪੜ ਵਿਖੇ ਕਿਸਾਨਾਂ ਵਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਮੁੱਖ ਬੁਲਾਰੇ ਦਲਜੀਤ ਚੀਮਾ (Daljit Cheema) ਦਾ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਬਹੁਜਨ ਸਮਾਜ ਪਾਰਟੀ (BSP) ਵਲੋਂ ਪਾਰਟੀ ਪੱਧਰ ’ਤੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜੋ ਕਿ ਬਸਪਾ ਅਤੇ ਸ਼੍ਰੌਮਣੀ ਅਕਾਲੀ ਦਲ ਦਾ ਸਾਂਝਾ ਪ੍ਰੌਗਰਾਮ ਸੀ। ਦਿਲਜੀਤ ਚੀਮਾ ਵਲੋਂ ਵੀ ਇਸ ਪ੍ਰੋਗਰਾਮ ‘ਚ ਸ਼ਿਰਕਤ ਕੀਤੀ ਗਈ।
ਇਹ ਵੀ ਪੜ੍ਹੋ - Passport Renewal Case: ਜਾਵੇਦ ਅਖ਼ਤਰ ਨੇ ਕੰਗਨਾ ’ਤੇ ਤੱਥ ਲੁਕਾਉਣ ਦਾ ਲਾਇਆ ਇਲਜ਼ਾਮ
BSP-SAD Program at Ropar
ਜਦ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਹਨਾਂ ਵਲੋਂ ਉੱਥੇ ਪਹੁੰਚ ਕੇ ਦਲਜੀਤ ਚੀਮਾ ਦਾ ਵਿਰੋਧ ਕੀਤਾ (Farmers Protested against Daljit Cheema at Ropar) ਗਿਆ। ਕਿਸਾਨਾਂ ਨੇ ਕਾਲੀਆਂ ਝੰਡੀਆਂ ਵਿਖਾ ਕੇ ਅਕਾਲੀ ਆਗੂ ਦਾ ਵਿਰੋਧ ਕੀਤਾ। ਇਸ ਮੌਕੇ ਭਾਰੀ ਪੁਲਿਸ ਵੀ ਮੌਜੂਦ ਸੀ। ਪੁਲਿਸ ਵਲੋਂ ਮੌਕੇ ’ਤੇ ਤਣਾਅਪੂਰਨ ਸਥਿਤੀ ਨੂੰ ਸੰਭਾਲਿਆ ਗਿਆ ਅਤੇ ਮਾਹੌਲ ਨੂੰ ਸ਼ਾਂਤ ਕਰ ਕੇ ਕਿਸਾਨਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਇਸ ਸਭ ’ਤੇ ਦਲਜੀਤ ਚੀਮਾ ਨੇ ਕਿਹਾ ਕਿ ਇਹ ਕਿਸਾਨ ਨਹੀਂ ਹਨ, ਇਨ੍ਹਾਂ ‘ਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਨ, ਜਿਨ੍ਹਾਂ ਨੇ ਕਿਸਾਨੀ ਦੇ ਚੋਲੇ ਪਾ ਰੱਖੇ ਹਨ।
ਇਹ ਵੀ ਪੜ੍ਹੋ - Powercom ਦੇ ਚੇਅਰਮੈਨ ਦਾ ਬਿਆਨ, ਦੱਸਿਆ ਪੰਜਾਬ 'ਚ ਕਿਉਂ ਪੈਦਾ ਹੋਇਆ ਬਿਜਲੀ ਸੰਕਟ
Daljit Cheema
ਕਿਸਾਨਾਂ (Farmers) ਨੇ ਇਸ ਬਾਰੇ ਗੱਲ ਕਰਦਿਆਂ ਦੱਸਿਆ ਕਿ ਅਸੀਂ ਪਹਿਲਾਂ ਹੀ ਸਾਫ਼ ਕੀਤਾ ਸੀ ਕਿ ਭਾਵੇਂ ਪਿੰਡ ਹੋਵੇ ਜਾਂ ਸ਼ਹਿਰ, ਹਰੇਕ ਰਾਜਨੀਤਿਕ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਸਿਆਸੀ ਆਗੂਆਂ ਨੂੰ ਕਿਸੇ ਵੀ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਇਹ ਵੀ ਕਿਹਾ ਕਿ ਇਹ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਜ਼ਮੀਰ ਮਰ ਚੁੱਕੀ ਹੈ। ਇਹ ਪਾਰਟੀਆਂ ਇੰਨੇ ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਬੈਠੇ ਕਿਸਾਨਾਂ ਦਾ ਦਰਦ ਕਦੇ ਨਹੀਂ ਸਮਝ ਸਕਦੀਆਂ।
ਹੋਰ ਪੜ੍ਹੋ: ਮਾਈਨਿੰਗ ਵਾਲੀਆਂ ਥਾਵਾਂ 'ਤੇ ਸੁਖਬੀਰ ਬਾਦਲ ਦਾ ਛਾਪਾ, ਬੀਬੀ ਨੇ ਵੀ ਰੋ-ਰੋ ਸੁਣਾਇਆ ਦੁਖੜਾ
Farmers
ਦੱਸ ਦੇਈਏ ਕਿ ਕਿਸਾਨ ਰਾਜਨੀਤਿਕ ਪਾਰਟੀਆਂ (Political Parties) ਦਾ ਲੰਬੇ ਸਮੇਂ ਤੋਂ ਵਿਰੋਧ ਕਰ ਰਹੇ ਹਨ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵਲੋਂ ਦਿੱਲੀ ਦੀ ਸਰਹੱਦ ’ਤੇ ਬੈਠ ਕੇ 3 ਖੇਤੀ ਬਿਲਾਂ (3 Farm Laws) ਦਾ ਵਿਰੋਧ ਕੀਤਾ ਜਾ ਰਿਹਾ ਹੈ, ਇਸੇ ਕਾਰਨ ਦੇਸ਼ਭਰ ਦੇ ਕਿਸਾਨਾਂ ਅੰਦਰ ਰੋਸ ਭਰਿਆ ਹੋਇਆ ਹੈ।