ਮਾਇਆਵਤੀ ਦਾ ਬਿਆਨ, ‘ਕਾਂਗਰਸ ਨੇ ਆਪਸੀ ਝਗੜੇ ’ਚ ਉਲਝ ਕੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗੀ’
Published : Jul 3, 2021, 11:02 am IST
Updated : Jul 3, 2021, 11:02 am IST
SHARE ARTICLE
Captain Amarinder Singh and Mayawati
Captain Amarinder Singh and Mayawati

ਬਿਜਲੀ ਸੰਕਟ ਨੂੰ ਲੈ ਕੇ ਬਸਪਾ ਸੁਪ੍ਰੀਮੋ ਮਾਇਆਵਤੀ ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਸੀ ਝਗੜੇ ਵਿਚ ਉਲਝ ਕੇ ਲੋਕ ਭਲਾਈ ਜ਼ਿੰਮੇਵਾਰੀ ਤਿਆਗ ਦਿੱਤੀ 

ਚੰਡੀਗੜ੍ਹ: ਪੰਜਾਬ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ (Power Cut) ਦੇ ਚਲਦਿਆਂ ਵਿਰੋਧੀ ਧਿਰਾਂ ਕਾਂਗਰਸ ਸਰਕਾਰ ’ਤੇ ਹਮਲਾਵਰ ਹਨ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ (SAD-BSP alliance) ਵੱਲੋਂ ਵੀ ਸਰਕਾਰ ਵਿਰੁੱਧ ਹਮਲੇ ਬੋਲੇ ਜਾ ਰਹੇ ਹਨ। ਬਿਜਲੀ ਸੰਕਟ ਨੂੰ ਲੈ ਕੇ ਹੁਣ ਬਸਪਾ ਸੁਪ੍ਰੀਮੋ ਮਾਇਆਵਤੀ (Mayawati) ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਨੇ ਆਪਸੀ ਝਗੜੇ ਵਿਚ ਉਲਝ ਕੇ ਲੋਕ ਭਲਾਈ ਜ਼ਿੰਮੇਵਾਰੀ ਤਿਆਗ ਦਿੱਤੀ ਹੈ। 

Captain Amarinder SinghCaptain Amarinder Singh

ਹੋਰ ਪੜ੍ਹੋ: Monsoon Session: 19 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ ਸੰਸਦ ਦਾ ਮਾਨਸੂਨ ਇਜਲਾਸ

ਮਾਇਆਵਤੀ ਨੇ ਟਵੀਟ (Mayawati Tweet) ਕੀਤਾ, ‘ਪੰਜਾਬ ਵਿਚ ਬਿਜਲੀ ਦੇ ਗੰਭੀਰ ਸੰਕਟ ਕਾਰਨ ਆਮ-ਜਨਜੀਵਨ, ਉਦਯੋਗ ਅਤੇ ਖੇਤੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉੱਥੋਂ ਦੀ ਕਾਂਗਰਸ ਸਰਕਾਰ ਨੇ ਆਪਸੀ ਧੜੇਬੰਦੀ, ਝਗੜੇ ਅਤੇ ਟਕਰਾਅ ਆਦਿ ਵਿਚ ਉਲਝ ਕੇ ਲੋਕ ਹਿੱਤਾਂ ਅਤੇ ਲੋਕ ਭਲਾਈ ਦੀ ਜ਼ਿੰਮੇਵਾਰੀ ਤਿਆਗ ਦਿੱਤੀ ਹੈ,  ਜਿਸ ਦਾ ਜਨਤਾ ਨੂੰ ਨੋਟਿਸ ਲੈਣ ਦੀ ਲੋੜ ਹੈ’।

TweetTweet

ਹੋਰ ਪੜ੍ਹੋ: ਅਹੁਦਾ ਸੰਭਾਲਣ ਤੋਂ 4 ਮਹੀਨੇ ਬਾਅਦ ਉਤਰਾਖੰਡ ਦੇ ਮੁੱਖ ਮੰਤਰੀ ਨੇ ਦਿੱਤਾ ਅਸਤੀਫਾ

ਇਕ ਹੋਰ ਟਵੀਟ (Mayawati Tweet)  ਵਿਚ ਉਹਨਾਂ ਲਿਖਿਆ ਕਿ, ‘ਪੰਜਾਬ ਦਾ ਖੁਸ਼ਹਾਲ ਭਵਿੱਖ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਇਸ ਵਿਚ ਹੈ ਕਿ ਉਹ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਛੁਟਕਾਰਾ ਪਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਗਠਜੋੜ ਵਾਲੀ ਸਰਕਾਰ ਬਣਾਓ, ਸਾਰਿਆਂ ਨੂੰ ਮੇਰੀ ਬੇਨਤੀ’।

MayawatiMayawati

ਹੋਰ ਪੜ੍ਹੋ: ਕਿਸੇ ਵੀ ਕੀਮਤ 'ਤੇ ਕੈਪਟਨ ਤੀਜੀ ਵਾਰ CM ਬਣਨਾ ਚਾਹੁੰਦੇ ਨੇ ਤੇ ਸਿੱਧੂ ਇਹ ਨਹੀਂ ਹੋਣ ਦੇਣਾ ਚਾਹੁੰਦੇ

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਰੋਪੜ ਵਿਖੇ ਰੋਸ ਧਰਨਾ ਦਿੱਤਾ ਗਿਆ ਅਤੇ 'ਮੁਫ਼ਤ ਪੱਖੀ ਸੇਵਾ' (Mufat Pakhi Sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਤਹਿਤ ਲੋਕਾਂ ਨੂੰ ਮੁਫ਼ਤ ਪੱਖੀਆਂ ਵੰਡੀਆਂ ਗਈਆਂ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement