ਮਾਈਨਿੰਗ ਵਾਲੀਆਂ ਥਾਵਾਂ 'ਤੇ ਸੁਖਬੀਰ ਬਾਦਲ ਦਾ ਛਾਪਾ, ਬੀਬੀ ਨੇ ਵੀ ਰੋ-ਰੋ ਸੁਣਾਇਆ ਦੁਖੜਾ 
Published : Jul 3, 2021, 1:43 pm IST
Updated : Jul 3, 2021, 1:43 pm IST
SHARE ARTICLE
File Photo
File Photo

ਬਜ਼ੁਰਗ ਮਾਤਾ ਦੀ 22 ਏਕੜ ਜ਼ਮੀਨ 'ਤੇ ਕਬਜ਼ਾ ਕਰ ਲਿਆ ਗਿਆ ਹੈ ਤੇ ਇਸ ਸਬੰਧ ਵਿਚ ਉਸ ਨੇ ਧਰਨੇ ਵੀ ਦਿੱਤੇ ਹਨ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ

 ਹੁਸ਼ਿਆਰਪੁਰ (ਅਮਰੀਕ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਿਆਸ ਤੋਂ ਬਾਅਦ ਹਾਜੀਪੁਰ ਵਿਖੇ ਨਜ਼ਾਇਜ ਮਾਈਨਿੰਗ ਵਾਲੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਹੈ ਤੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਵਿਚ ਹਿੰਮਤ ਹੈ ਤਾਂ ਇਸ ਨਜ਼ਾਇਜ਼ ਮਾਈਨਿੰਗ ਨੂੰ ਕਲੀਨ ਚਿੱਟ ਦੇ ਕੇ ਵਿਖਾਉਣ। ਸ.ਬਾਦਲ ਨੇ ਸ਼ਨੀਵਾਰ ਸਵੇਰੇ 10.30 ਵਜੇ ਮੀਡੀਆ ਨੂੰ ਨਾਲ ਲੈ ਕੇ ਹਾਜੀਪੁਰ ਇਲਾਕੇ ਵਿਚ ਪੈਂਦੀਆਂ ਖੱਡਾਂ ਵਿਚ ਛਾਪੇ ਮਾਰੇ ਤੇ ਉਨਾਂ ਨਾਲ ਇਸ ਸਮੇਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਤੇ ਸਰਬਜੋਤ ਸਿੰਘ ਸਾਬੀ ਮੌਜੂਦ ਸਨ।

Sukhbir Badal Sukhbir Badal

ਇਹ ਵੀ ਪੜ੍ਹੋ -  ਦਿੱਲੀ ਤੋਂ ਪਟਿਆਲਾ ਵਾਪਸ ਪਰਤੇ ਨਵਜੋਤ ਸਿੱਧੂ, ਸੋਨੀਆ ਗਾਂਧੀ ਨਾਲ ਨਹੀਂ ਹੋਈ ਮੁਲਾਕਾਤ

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁਕੇਰੀਆ ਵਿਧਾਨ ਸਭਾ ਹਲਕੇ ਵਿਚ ਪੈਂਦੇ ਹਾਜੀਪੁਰ ਦੇ ਉਸ ਇਲਾਕੇ ਵਿਚ ਪਿਛਲੇ ਕਈ ਸਾਲਾਂ ਤੋਂ ਨਜ਼ਾਇਜ ਮਾਈਨਿੰਗ ਹੋ ਰਹੀ ਹੈ, ਇਸ ਮੌਕੇ ’ਤੇ ਸ.ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨੂੰ ਲੁੱਟ ਰਹੀ ਹੈ। ਉਹਨਾਂ ਨੇ ਮੀਡੀਆ ਦੀ ਹਾਜ਼ਰੀ ਵਿਚ 200-200 ਫੁੱਟ ਤੋਂ ਜ਼ਿਆਦਾ ਡੂੰਘੀ ਨਜਾਇਜ ਮਾਈਨਿੰਗ ਦਿਖਾਈ, ਇਸ ਮੌਕੇ ’ਤੇ ਇਲਾਕੇ ਦੇ ਲੋਕਾਂ ਨੇ ਸ.ਬਾਦਲ ਨੂੰ ਦੱਸਿਆ ਕਿ ਕਿਵੇਂ ਮਾਈਨਿੰਗ ਮਾਫੀਆ ਇਸ ਇਲਾਕੇ ਦਾ ਉਜਾੜਾ ਕਰ ਰਿਹਾ ਹੈ।

Photo

ਇਹ ਵੀ ਪੜ੍ਹੋ - Covid ਕਾਰਨ ਹੋਣ ਵਾਲੀ ਮੌਤ ਤੋਂ 98% ਸੁਰੱਖਿਆ ਦੇ ਸਕਦੀਆਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ- ਕੇਂਦਰ

ਇਸ ਦੇ ਨਾਲ ਹੀ ਇਕ ਬਜ਼ੁਰਗ ਔਰਤ ਨੇ ਆਪਣਾ ਦੁਖੜਾ ਸੁਣਾਉਂਦੇ ਹੋਏ ਸੁਖਬੀਰ ਬਾਦਲ ਨੂੰ ਦੱਸਿਆ ਕਿ ਉਸ ਦੀ 22 ਏਕੜ ਜ਼ਮੀਨ 'ਤੇ ਕਬਜ਼ਾ ਕਰ ਲਿਆ ਗਿਆ ਹੈ ਤੇ ਇਸ ਸਬੰਧ ਵਿਚ ਉਸ ਨੇ ਧਰਨੇ ਵੀ ਦਿੱਤੇ ਹਨ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਬਜ਼ੁਰਗ ਮਾਤਾ ਨੇ ਕਿਹਾ ਕਿ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਭੇਜੇ ਹਨ ਪਰ ਉਹਨਾਂ ਨੇ ਕੋਈ ਕਾਰਵਾਈ ਨਹੀਂ ਕੀਤੀ ਪਰ ਉਹਨਾਂ ਕੋਲ ਸਾਰਾ ਰਿਕਾਰਡ ਮੌਜੂਦ ਹੈ।

illegal Minning illegal Minning

ਇਸ ਤੋਂ ਪਹਿਲਾ ਸ.ਬਾਦਲ ਨੇ ਬਿਆਸ ਦਰਿਆ ਵਿਚ ਛਾਪੇਮਾਰੀ ਕੀਤੀ ਸੀ ਤੇ ਉਸ ਤੋਂ ਕੁਝ ਘੰਟਿਆਂ ਬਾਅਦ ਹੀ ਕੈਪਟਨ ਅਮਰਿੰਦਰ ਸਿੰਘ ਨੇ ਮਾਈਨਿੰਗ ਨੂੰ ਜਾਇਜ ਦੱਸਦਿਆ ਕਲੀਨ ਚਿੱਟ ਦੇ ਦਿੱਤੀ ਸੀ, ਇੱਥੋਂ ਤੱਕ ਬਾਦਲ ਸਮੇਤ ਕਈ ਲੋਕਾਂ ’ਤੇ ਮਾਮਲੇ ਵੀ ਦਰਜ ਕਰਵਾਏ ਗਏ ਸਨ। ਇਹ ਵੀ ਜ਼ਿਕਰਯੋਗ ਹੈ ਕਿ ਇਹ ਇਲਾਕਾ ਮੁਕੇਰੀਆ ਵਿਧਾਨ ਸਭਾ ਹਲਕੇ ਵਿਚ ਪੈਂਦਾ ਹੈ ਜਿੱਥੋ ਇਸ ਵਾਰ ਅਕਾਲੀ ਦਲ ਖੁਦ ਵਿਧਾਨ ਸਭਾ ਦੀ ਚੋਣ ਲੜ ਰਿਹਾ ਹੈ ਤੇ ਅਕਾਲੀ ਦਲ ਦੇ ਆਗੂ ਸਰਬਜੋਤ ਸਿੰਘ ਸਾਬੀ ਚੋਣਾਂ ਦੀ ਤਿਆਰੀ ਕਰ ਰਹੇ ਹਨ ਤੇ ਇਲਾਕੇ ਦੀ ਇਹ ਨਜ਼ਾਇਜ ਮਾਈਨਿੰਗ ਚੋਣਾਂ ਵਿਚ ਵੱਡਾ ਮੁੱਦਾ ਬਣ ਕੇ ਉਭਰੇਗੀ।

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement