
ਕੱਲ੍ਹ ਸ਼ਾਮ 5 ਮੰਤਰੀ ਚੁੱਕਣਗੇ ਸਹੁੰ
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਾ ਮੰਤਰੀ ਮੰਡਲ ਦਾ ਵਿਸਥਾਰ ਭਲਕੇ ਹੋਵੇਗਾ। ਕੱਲ੍ਹ ਸ਼ਾਮ ਨੂੰ ਰਾਜ ਭਵਨ ਵਿੱਚ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਪੰਜਾਬ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।
MLA Aman Arora
ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ: ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਕੁੱਲ 5 ਮੰਤਰੀ ਸਹੁੰ ਚੁੱਕਣਗੇ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਮਾਣੂੰਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਮੰਤਰੀ ਮੰਡਲ ਵਿੱਚ ਇੱਕ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਣਾ ਤੈਅ ਹੈ।
Baljinder Kaur
ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਸ ਵਿੱਚ ਸ਼ਾਮਲ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।
Bhagwant mann
ਇਸ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਮੰਤਰੀ ਬਣਾਏ ਜਾ ਰਹੇ ਡਾਕਟਰ ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰਾਲਾ ਦਿੱਤਾ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਵਿਭਾਗ ਹਨ। ਅਜਿਹੇ 'ਚ ਸਥਾਨਕ ਸਰਕਾਰਾਂ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।