ਡੇਰਾ ਸਮਰਥਕਾਂ ਨੇ ਹਾਈਕੋਰਟ 'ਚ ਦਾਖਲ ਕੀਤੀ ਪਟੀਸ਼ਨ, ਕਿਹਾ - ਪੈਰੋਲ 'ਤੇ ਬਾਹਰ ਆਇਆ ਸੌਦਾ ਸਾਧ ਨਕਲੀ 
Published : Jul 3, 2022, 9:39 am IST
Updated : Jul 3, 2022, 1:40 pm IST
SHARE ARTICLE
Sauda Sadh
Sauda Sadh

ਜਾਂਚ ਕਰਵਾਉਣ ਦੀ ਕੀਤੀ ਮੰਗ

 

ਚੰਡੀਗੜ੍ਹ - ਜੇਲ੍ਹ 'ਚ ਬੰਦ ਡੇਰਾ ਸੱਚਾ ਸੌਦਾ ਮੁਖੀ ਸੌਦਾ ਸਾਧ ਨਕਲੀ ਹੈ ਇਹ ਕਹਿਣਾ ਹੈ ਡੇਰਾ ਸਮਰਥਕਾਂ ਦਾ। ਡੇਰਾ ਸਮਰਥਕਾਂ ਨੇ ਕੋਰਟ ਵਿਚ ਇਸ ਖਿਲਾਫ਼ ਪਟੀਸ਼ਨ ਪਾਈ ਹੈ ਤੇ ਜਾਂਚ ਦੀ ਮੰਗ ਕੀਤੀ ਹੈ। ਸਮਰਥਕਾਂ ਨੇ ਕਿਹਾ ਹੈ ਕਿ ਅਸਲੀ ਸੌਦਾ ਸਾਧ ਨੂੰ ਰਾਜਸਥਾਨ ਦੇ ਉਦੈਪੁਰ ਤੋਂ ਅਗਵਾ ਕੀਤਾ ਗਿਆ ਹੈ, ਇਹ ਦਾਅਵਾ ਚੰਡੀਗੜ੍ਹ ਦੇ ਰਹਿਣ ਵਾਲੇ ਡੇਰੇ ਦੇ ਸ਼ਰਧਾਲੂ ਅਸ਼ੋਕ ਕੁਮਾਰ ਅਤੇ ਕੁਝ ਹੋਰਾਂ ਨੇ ਕੀਤਾ ਹੈ। ਉਹਨਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਚ ਜੇਲ੍ਹ ਤੋਂ ਬਾਹਰ ਆ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ 'ਚ ਰਹਿ ਰਹੇ ਸੌਦਾ ਸਾਧ ਦੀ ਜਾਂਚ ਦੀ ਮੰਗ ਕੀਤੀ। 

Sauda Sadh came out of Sunaria Jail, gave special message to the devoteesSauda Sadh 

ਉਹਨਾਂ ਦਾ ਕਹਿਣਾ ਹੈ ਕਿ ਇਸ ਸੌਦਾ ਸਾਧ ਦੇ ਇਸ਼ਾਰੇ ਪਹਿਲਾਂ ਵਰਗੇ ਨਹੀਂ ਹਨ। ਪਟੀਸ਼ਨਰ ਚੰਡੀਗੜ੍ਹ ਤੋਂ ਇਲਾਵਾ ਪੰਚਕੂਲਾ ਅਤੇ ਅੰਬਾਲਾ ਦੇ ਵਸਨੀਕ ਹਨ। ਉਨ੍ਹਾਂ ਨੇ ਹਰਿਆਣਾ ਸਰਕਾਰ, ਹਨੀਪ੍ਰੀਤ ਅਤੇ ਸਿਰਸਾ ਡੇਰੇ ਦੇ ਪ੍ਰਬੰਧਕ ਪੀਆਰ ਨੈਨ ਨੂੰ ਪਾਰਟੀ ਬਣਾਇਆ ਹੈ। ਇਨ੍ਹਾਂ ਡੇਰਾ ਸ਼ਰਧਾਲੂਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅਸਲੀ ਡੇਰਾ ਮੁਖੀ ਨੂੰ ਅਗਵਾ ਕਰਨ ਤੋਂ ਬਾਅਦ ਨਕਲੀ ਨੂੰ ਜੇਲ੍ਹ ਵਿਚ ਡੱਕ ਦਿੱਤਾ ਗਿਆ ਹੈ। ਹੁਣ ਇਸ ਨਕਲੀ ਨੂੰ ਅਸਲੀ ਬਣਾ ਕੇ ਡੇਰੇ ਦੀ ਗੱਦੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੇਰੇ ਦੀ ਗੱਦੀ ਲਈ ਅਸਲੀ ਡੇਰਾ ਮੁਖੀ ਮਾਰਿਆ ਗਿਆ ਹੈ ਜਾਂ ਮਾਰਿਆ ਜਾਵੇਗਾ। ਜੇਲ੍ਹ ਵਿਚ ਬੰਦ ਫਰਜ਼ੀ ਰਾਮ ਰਹੀਮ ਦੀ ਜਾਂਚ ਹੋਣੀ ਚਾਹੀਦੀ ਹੈ।

PUNJAB HARYANA HIGH COURTPUNJAB HARYANA HIGH COURT

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਜੇਲ੍ਹ ਤੋਂ ਬਾਹਰ ਆਏ ਡੇਰਾ ਮੁਖੀ 'ਚ ਉਨ੍ਹਾਂ ਨੇ ਕਾਫੀ ਬਦਲਾਅ ਦੇਖਿਆ ਹੈ। ਉਨ੍ਹਾਂ ਨੇ ਹਾਲ ਹੀ 'ਚ ਕਥਿਤ ਡੇਰਾ ਮੁਖੀ ਦੀ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਉਨ੍ਹਾਂ ਨੂੰ ਨੇੜਿਓਂ ਦੇਖਿਆ ਜਾ ਰਿਹਾ ਹੈ। ਡੇਰਾ ਮੁਖੀ ਦਾ ਕੱਦ ਇਕ ਇੰਚ ਵਧ ਗਿਆ ਹੈ। ਉਂਗਲਾਂ ਦੀ ਲੰਬਾਈ ਅਤੇ ਪੈਰਾਂ ਦਾ ਆਕਾਰ ਵੀ ਵਧ ਗਿਆ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਚਿਹਰੇ ਅਤੇ ਹੱਥਾਂ 'ਚ ਮਾਸਕ ਸੀ, ਜੋ ਬਦਲ ਗਿਆ। ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਦੇ ਕੁਝ ਪੁਰਾਣੇ ਦੋਸਤ ਕੁਝ ਦਿਨ ਪਹਿਲਾਂ ਕਥਿਤ ਡੇਰਾ ਮੁਖੀ ਨੂੰ ਮਿਲੇ ਸਨ। ਜਿਸ ਨੂੰ ਉਹ ਪਛਾਣ ਨਹੀਂ ਸਕਿਆ। ਇਸ ਤੋਂ ਸਾਫ਼ ਹੈ ਕਿ ਉਹ ਫਰਜ਼ੀ ਡੇਰਾ ਮੁਖੀ ਹੈ। 

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement