ਮੁਕਤਸਰ 'ਚ ਡੰਪਰ ਨੇ ਕਾਰ ਨੂੰ ਟੱਕਰ ਮਾਰੀ: ਪਤੀ ਸਮੇਤ 7 ਮਹੀਨਿਆਂ ਦੀ ਗਰਭਵਤੀ ਪਤਨੀ ਦੀ ਮੌਤ
Published : Jul 3, 2023, 6:26 pm IST
Updated : Jul 3, 2023, 6:26 pm IST
SHARE ARTICLE
photo
photo

ਮਲੋਟ ਸਿਰਸਾ ਤੋਂ ਦਵਾਈ ਲੈਣ ਜਾ ਰਿਹਾ ਸੀ ਜੋੜਾ

 

ਮੁਕਤਸਰ : ਪੰਜਾਬ ਦੇ ਹਲਕਾ ਲੰਬੀ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਾਲਾ ਨੇੜੇ ਨੈਸ਼ਨਲ ਹਾਈਵੇ 'ਤੇ ਇੱਕ ਡੰਪਰ ਨੇ ਕਾਰ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਦੋਵੇਂ ਕਾਰ ਰਾਹੀਂ ਦਵਾਈ ਲੈਣ ਲਈ ਮਲੋਟ ਜਾ ਰਹੇ ਸਨ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪ੍ਰਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

ਜਾਣਕਾਰੀ ਦਿੰਦਿਆਂ ਪ੍ਰੇਮ ਚੰਦ ਵਾਸੀ ਪਿੰਡ ਘੁਕੀਆਂਵਾਲੀ ਜ਼ਿਲ੍ਹਾ ਸਿਰਸਾ ਨੇ ਦਸਿਆ ਕਿ ਉਨ੍ਹਾਂ ਦੀ ਨੂੰਹ ਨਵਦੀਪ ਕੌਰ ਗਰਭਵਤੀ ਸੀ। ਬੀਤੀ ਰਾਤ ਪੁੱਤਰ ਜਗਪ੍ਰੀਤ ਸਿੰਘ ਅਤੇ ਨੂੰਹ ਗਰਭ ਅਵਸਥਾ ਦੀ ਦਵਾਈ ਲੈਣ ਲਈ ਕਾਰ ਨੰਬਰ ਐਚਆਰ 29ਏਜੀ 4717 ਰਾਹੀਂ ਮਲੋਟ ਜਾ ਰਹੇ ਸਨ। ਜਦੋਂ ਪੁੱਤਰ ਕਾਰ ਸਮੇਤ ਜੀ.ਟੀ.ਰੋਡ ਕੱਟ ਖੁੱਡੀਆਂ ਤੋਂ ਚੰਨੂ ਲਿੰਕ ਰੋਡ ਨੇੜੇ ਪਹੁੰਚਿਆ। ਸਾਹਮਣੇ ਤੋਂ ਆ ਰਹੇ ਡੰਪਰ ਐਚਆਰ 39 ਈ 2185 ਦੇ ਚਾਲਕ ਨੇ ਬਿਨ੍ਹਾਂ ਇਸ਼ਾਰਾ ਕੀਤੇ ਤੇਜ਼ ਅਤੇ ਲਾਪਰਵਾਹੀ ਨਾਲ ਮੋੜ ਲਿਆ।

ਜਗਪ੍ਰੀਤ ਸਿੰਘ ਅਤੇ ਨੂੰਹ ਨਵਦੀਪ ਕੌਰ ਦੀ ਕਾਰ ਡੰਪਰ ਵਿਚ ਵੜ ਗਈ। ਜਿਸ ਕਾਰਨ ਪਤੀ-ਪਤਨੀ ਨੂੰ ਕਾਫੀ ਸੱਟਾਂ ਲੱਗੀਆਂ ਅਤੇ ਗੱਡੀ ਵੀ ਨੁਕਸਾਨੀ ਗਈ। ਜਦਕਿ ਡੰਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਦੋਵਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਜਗਪ੍ਰੀਤ ਅਤੇ ਨਵਦੀਪ ਕੌਰ ਦੀ ਮੌਤ ਹੋ ਗਈ। ਦੂਜੇ ਪਾਸੇ ਥਾਣਾ ਲੰਬੀ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
 

SHARE ARTICLE

ਏਜੰਸੀ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement